ਜ਼ਿਲੇ ਦੇ ਵੱਖ-ਵੱਖ ਬੈਂਕਾਂ ਨੇ ਪਿਛਲੇ ਵਿੱਤੀ ਸਾਲ ਦੌਰਾਨ ਵੰਡੇ 991 ਕਰੋੜ ਰੁਪਏ ਦੇ ਕਰਜ਼ੇ

ਪਠਾਨਕੋਟ (ਦ ਸਟੈਲਰ ਨਿਊਜ਼)। ਜ਼ਿਲੇ ਦੇ ਵੱਖ-ਵੱਖ ਬੈਂਕਾਂ ਵੱਲੋਂ ਪਿਛਲੇ ਵਿੱਤੀ ਸਾਲ 2019-20 (1 ਅਪ੍ਰੈਲ, 2019 ਤੋਂ 31 ਮਾਰਚ, 2020 ਤੱਕ) ਜ਼ਿਲੇ ਅੰਦਰ 991 ਕਰੋੜ ਰੁਪਏ ਦੇ ਕਰਜ਼ੇ ਵੱਖ-ਵੱਖ ਖੇਤਰਾਂ ਵਿੱਚ ਵੰਡੇ ਗਏ ਹਨ। ਇਹ ਜਾਣਕਾਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲਾ ਸਲਾਹਕਾਰ ਕਮੇਟੀ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਬੈਂਕਾਂ ਦੀ ਜ਼ਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਐਸ.ਪੀ. ਸਿੰਘ ਸਰਕਲ ਹੈਡ ਪੰਜਾਬ ਨੈਸ਼ਨਲ ਬੈਂਕ ਕਪੂਰਥਲਾ, ਦੇਵੇਂਦਰ ਕੁਮਾਰ ਡੀ.ਡੀ.ਐਮ. ਨਾਬਾਰਡ, ਲਲਿਤ ਕੁਮਾਰ ਡੀ.ਐਸ.ਪੀ. ਹੈਡਕੁਆਟਰ ਪਠਾਨਕੋਟ, ਸੁਨਿਲ ਦੱਤ ਜ਼ਿਲਾ ਲੀਡ ਬੈਂਕ ਮੈਨੇਜਰ, ਤਜਿੰਦਰਪਾਲ, ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਅਤੇ ਹੋਰ ਵਿਭਾਗਾਂ ਅਧਿਕਾਰੀ ਹਾਜ਼ਰ ਸਨ।

Advertisements

ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲਾ ਸਲਾਕਾਰ ਕਮੇਟੀ ਨੇ ਦੱਸਿਆ ਕਿ ਪਿਛਲੇ ਵਿੱਤੀ ਸਾਲ ਦੌਰਾਨ ਵੱਖ ਵੱਖ ਬੈਂਕਾਂ ਵੱਲੋਂ ਖੇਤੀਬਾੜੀ ਖੇਤਰ ਲਈ 476 ਕਰੋੜ, ਲਘੂ ਉਦਯੋਗ ਖੇਤਰ ਲਈ 332 ਕਰੋੜ ਰੁਪਏ ਅਤੇ ਹੋਰ ਪਹਿਲ ਦੇ ਆਧਾਰ ਵਾਲੇ ਖੇਤਰ ਲਈ 183 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਕੋਵਿਡ19 ਦੌਰਾਨ ਬੈਂਕਿੰਗ ਸੈਕਟਰ ਨੂੰ ਆਪਣਾ ਰੋਲ ਬਹੁਤ ਅਹਿਮ ਢੰਗ ਨਾਲ ਨਿਭਾਉਣਾ ਪੈਣਾ ਹੈ। ਉਹਨਾਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ/ਨੌਜ਼ਵਾਨਾਂ ਨੂੰ ਆਪਣੇ ਸਵੈ ਰੋਜ਼ਗਾਰ ਸਥਾਪਿਤ ਕਰਨ ਲਈ ਵੱਧ ਤੋਂ ਵੱਧ ਲੋਨ ਦੇਣ ਤਾਂ ਜੋ ਉਹ ਆਪਣੇ ਛੋਟੇ-ਛੋਟੇ ਕਾਰੋਬਾਰ ਜਿਵੇਂ ਡੇਅਰੀ ਦਾ ਧੰਦਾ, ਬਿਊਟੀ ਪਾਰਲਰ, ਨਾਈ ਦੀ ਦੁਕਾਨ, ਆਦਿ ਕਰ ਸਕਣ। ਉਹਨਾਂ ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਨਿਰਧਾਰਤ ਟੀਚੇ ਸਮੇਂ ਸਿਰ ਪੂਰੇ ਕਰਨ ਤਾਂ ਜੋ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲੋਕ ਲਾਭ ਲੈ ਸਕਣ। ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕਾਂ ਨੂੰ ਸੁਰੱਖਿਆ ਨਿਯਮਾਂ ਦਾ ਪਾਲਣਾ ਕਰਨ ਦੀ ਵੀ ਹਦਾਇਤ ਕੀਤੀ।

ਇਸ ਮੌਕੇ ‘ਤੇ ਸੁਨਿਲ ਦੱਤ ਜ਼ਿਲਾ ਲੀਡ ਬੈਂਕ ਮੈਨੇਜਰ ਨੇ ਵਿਸ਼ਵਾਸ ਦਿਵਾਇਆ ਕਿ ਵੱਖ-ਵੱਖ ਬੈਂਕਾਂ ਵੱਲੋਂ ਆਪਣੇ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ। ਉਹਨਾਂ ਨੇ ਵੱਖ-ਵੱਖ ਬੈਂਕਾਂ ਨੂੰ ਕਿਹਾ ਕਿ ਉਹ ਆਪਣੇ ਕੰਮ ਵਿੱਚ ਤੇਜ਼ੀ ਲਿਆਉਣ।

LEAVE A REPLY

Please enter your comment!
Please enter your name here