ਪੰਜਾਬ ਨੂੰ ਕੋਰੋਨਾ ਮੁਕਤ ਬਣਾਉਣ ਲਈ ਲੋਕ ਨਿਭਾ ਸਕਦੇ ਹਨ ਅਹਿਮ ਭੂਮਿਕ: ਅਮਿਤ ਵਿੱਜ

ਪਠਾਨਕੋਟ (ਦ ਸਟੈਲਰ ਨਿਊਜ਼)। ਕੋਵਿਡ-19 ਮਹਾਮਾਰੀ ਤੇ ਕਾਬੂ ਪਾਉਣ ਲਈ ਸਰਕਾਰ ਵਲੋਂ ਹਰੇਕ ਤਰਾ ਦੇ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਇਸ ਮਹਾਮਾਰੀ ਦੇ ਖਾਤਮੇ ਲਈ ਲੋਕ ਹੀ ਸਿਹਤ ਵਿਭਾਗ ਵਲੋ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਦਾ ਖਾਤਮਾ ਕਰ ਸਕਦੇ ਹਨ। ਲੋਕ ਜਾਗਰੂਕ ਹੋਣਗੇ ਤੱਦ ਹੀ ਪੰਜਾਬ ਨੂੰ ਕੋਰੋਨਾ ਮੁਕਤ ਬਣਾਇਆ ਜਾ ਸਕੇਗਾ। ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਮਿਲਕੇ ਪੰਜਾਬ ਸਰਕਾਰ ਦੇ ਉਪਰਾਲੇ ਨੂੰ ਨੇਪਰੇ ਚਾੜੀਏ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਜਾਗਰੁਕ ਹੋਈਏ ਤਾਂ ਜੋ ਕੈਪਟਨ ਅਮਰਿੰਦਰ ਸਰਕਾਰ ਦਾ ਕਰੋਨਾ ਮੁਕਤ ਪੰਜਾਬ ਦੀ ਮੂਹਿੰਮ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ।

Advertisements

ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਨਾਲ ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਪੰਜਾਬ ਦੀ ਸਥਿਤੀ ਨੂੰ ਬਹੁਤ ਹੱਦ ਤੱਕ ਕੰਟਰੋਲ ਕੀਤਾ ਗਿਆ ਹੈ ਅਤੇ ਸਰਕਾਰ ਦੁਆਰਾ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਲਾਜ਼ਮੀ ਹੀ ਕੋਰੋਨਾ ਤੇ ਫਤਿਹ ਪਾਈ ਜਾਵੇਗੀ। ਉਹਨਾਂ ਕਿਹਾ ਕਿ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਬਾਕੀ ਰਾਜ ਵੀ ਆਪਣੇ ਆਪਣੇ ਰਾਜਾਂ ਵਿੱਚ ਪੰਜਾਬ ਮਾਡਲ ਨੂੰ ਅਪਣਾ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਮਿਸ਼ਨ ਫਤਿਹ ਮੁਹਿੰਮ ਵਿੱਚ ਹਰ ਵਿਅਕਤੀ, ਹਰ ਵਰਗ ਦਾ ਸਹਿਯੋਗ ਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜਿਲਾ ਵਿੱਚ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਜਿਲੇ ਦਾ ਹਰੇਕ ਸਰਕਾਰੀ ਵਿਭਾਗ ਆਪਣਾ ਸਹਿਯੋਗ ਦੇ ਰਿਹਾ ਹੈ। ਲੋਕਾਂ ਨੂੰ ਇਸ ਮਹਾਂਮਾਰੀ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਪੈਂਫਲਿਟਾਂ ਦੀ ਵੰਡ ਵੀ ਕੀਤੀ ਜਾ ਰਹੀ ਹੈ।

ਅਮਿਤ ਵਿੱਜ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਮਾਸਕ ਦੀ ਵਰਤੋਂ ਜਰੂਰ ਕਰਨ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ। ਉਹਨਾਂ ਕਿਹਾ ਕਿ ਬੇਵਜਾਂ ਘਰੋਂ ਨਿਕਲਣ ਤੋਂ ਪ੍ਰੇਹਜ ਕੀਤਾ ਜਾਵੇ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਤੇ ਫਤਿਹ ਪਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਹੀ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ ਅਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕਦਾ ਹੈ।

LEAVE A REPLY

Please enter your comment!
Please enter your name here