ਜਾਂਚ ਟੀਮਾਂ ਨੇ ਘਰ-ਘਰ ਪਹੁੰਚ ਕੇ ਡੇਂਗੂ ਦਾ ਲਾਰਵਾ ਕੀਤਾ ਨਸ਼ਟ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਪ੍ਰਸ਼ਾਸ਼ਨ ਵਲੋਂ ਡੇਂਗੂ ਅਤੇ ਕੋਵਿਡ-19 ਦੇ ਮੱਦੇਨਜ਼ਰ ਚਲਾਈ ਗਈ ਵਿਸੇਸ਼ ਜਾਗਰੂਕਤਾ ਮੁਹਿੰਮ ਤਹਿਤ ਅੱਜ ਡੇਂਗੂ ਜਾਂਚ ਟੀਮਾਂ ਵਲੋਂ ਘਰਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪਰਿਵਾਰਾਂ ਨੂੰ ਜਾਗਰੂਕ ਵੀ ਕੀਤਾ ਗਿਆ ਕਿ ਜਿਥੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਬਹੁਤ ਜਰੂਰੀ ਹੈ, ਉਥੇ ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਵੀ ਬਹੁਤ ਜ਼ਰੂਰੀ ਹਨ।

Advertisements

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਡੇਂਗੂ ਜਾਂਚ ਟੀਮਾਂ ਵਲੋਂ ਡੇਂਗੂ ਦੀ ਰੋਕਥਾਮ ਲਈ ਘਰਾਂ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਅੱਜ ਟੀਮਾਂ ਦੇ ਵਲੰਟੀਅਰ ਘਰ-ਘਰ ਪੁੱਜੇ। ਉਹਨਾਂ ਕਿਹਾ ਕਿ ਇਸ ਦੌਰਾਨ ਡੇਂਗੂ ਦਾ ਲਾਰਵਾ ਸਾਹਮਣੇ ਆਉਣ ‘ਤੇ ਜਿਥੇ ਲਾਰਵਾ ਨਸ਼ਟ ਕੀਤਾ ਗਿਆ, ਉਥੇ ਸਿਹਤ ਵਿਭਾਗ ਅਤੇ ਨਗਰ ਨਿਗਮ ਵਲੋਂ 15 ਚਲਾਨ ਵੀ ਕੀਤੇ ਗਏ ਹਨ। ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕਿ ਆਪਣੇ ਘਰ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨਾਂ ਦੱਸਿਆ ਕਿ ਡੇਂਗੂ ਦਾ ਲਾਰਵਾ ਖੜ•ੇ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾ ਰਿਹਾ ਹੈ, ਇਸ ਲਈ ਇਸ ਦਿਨ ਆਪਣੇ ਦਫ਼ਤਰਾਂ ਅਤੇ ਘਰਾਂ ਦੇ ਕੂਲਰ, ਫਰਿੱਜ ਆਦਿ ਦੀ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਡੇਂਗੂ ਜਾਂਚ ਟੀਮਾਂ ਦੇ ਵਲੰਟੀਅਰ ਡੇਂਗੂ ਦੇ ਨਾਲ-ਨਾਲ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤਣ ਬਾਰੇ ਵੀ ਜਾਗਰੂਕ ਕਰ ਰਹੇ ਹਨ। ਉਨਾਂ ਕਿਹਾ ਕਿ ਟੀਮਾਂ ਵਲੋਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਜਿਥੇ ਡੇਂਗੂ ਦਾ ਲਾਰਵਾ ਸਾਹਮਣੇ ਆਇਆ, ਉਥੇ ਚਲਾਨ ਵੀ ਕੀਤੇ ਜਾਣਗੇ।

LEAVE A REPLY

Please enter your comment!
Please enter your name here