ਮਿਸ਼ਨ ਫਤਿਹ ਅਧੀਨ ਆਂਗਣਬਾੜੀ ਵਰਕਰਾਂ ਨੇ ਕੀਤੀ ਘਰ-ਘਰ ਪਹੁੰਚ, ਲੋਕਾਂ ਨੂੰ ਮਿਸ਼ਨ ਦੇ ਬਾਰੇ ਕੀਤਾ ਜਾਗਰੂਕ

ਪਠਾਨਕੋਟ (ਦ ਸਟੈਲਰ ਨਿਊਜ਼)। ਪੂਰੀ ਦੂਨੀਆਂ ਵਿੱਚ ਕਰੋਨਾ ਵਾਈਰਸ ਨੂੰ ਮਹਾਮਾਰੀ ਘੋਸਿਤ ਕੀਤਾ ਹੋਇਆ ਹੈ ਅਤੇ ਪੰਜਾਬ ਅੰਦਰ ਵੀ ਕਰੋਨਾ ਦਾ ਵਿਸਥਾਰ ਜਾਰੀ ਹੈ ਕਰੋਨਾ ਦੇ ਵਿਸਥਾਰ ਨੂੰ ਰੋਕਣ ਲਈ ਅਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ ਜਿਸ ਅਧੀਨ ਜਿਲਾ ਪਠਾਨਕੋਟ ਵਿੱਚ ਆਂਗਣਬਾੜੀ ਵਰਕਰਾਂ ਦੇ ਤੋਰ ਤੇ ਕੰਮ ਕਰ ਰਹੀਆਂ ਮਹਿਲਾਵਾਂ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਜਾਗਰੁਕ ਕਰਨ ਦੇ ਲਈ ਘਰ ਘਰ ਪਹੁੰਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜਾਗਰੁਕ ਕੀਤਾ ਜਾ ਰਿਹਾ ਹੈ।

Advertisements

ਜਿਲਾ ਪ੍ਰੋਗਰਾਮ ਅਫਸ਼ਰ ਸੁਮਨਦੀਪ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਕੰਮ ਕਰ ਰਹੀਆਂ ਆਂਗਣਬਾੜੀ ਵਰਕਰਾਂ ਵੱਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਜਾਗਰੁਕ ਕੀਤਾ ਗਿਆ ਹੈ ਅਤੇ ਪ੍ਰਚਾਰ ਸਮੱਗਰੀ ਵੀ ਵੰਡੀ ਜਾ ਰਹੀ ਹੈ। ਜਿਕਰਯੋਗ ਹੈ ਕਿ ਜਿੱਥੇ ਆਂਗਨਬਾੜੀ ਸੈਂਟਰਾਂ ਵਿੱਚ ਵੀ ਪੜ ਰਹੇ ਬੱਚਿਆਂ ਦੇ ਮਾਪਿਆਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਉੱਥੇ ਹੀ ਆਮ ਜਨਤਾ ਨੂੰ ਵੀ ਮਾਸਕ ਪਾਉਂਣ, ਹੈਂਡਵਾਸ ਅਤੇ ਸਮਾਜਿੱਕ ਦੂਰੀ ਬਣਾਈ ਰੱਖਣ ਲਈ ਜਾਗਰੁਕ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਮਿਸ਼ਨ ਫਤਿਹ ਅਧੀਨ ਜਿਲਾ ਪਠਾਨਕੋਟ ਵਿੱਚ ਜੋ ਬੱਚੇ ਆਂਗਣਬਾੜੀ ਸੈਂਟਰਾਂ ਦੇ ਵਿੱਚ ਪੜਦੇ ਹਨ ਉਹਨਾਂ ਦੇ ਘਰਾਂ ਤੱਕ ਅਤੇ ਆਮ ਜਨਤਾ ਤੱਕ ਪਹੁੰਚ ਕਰਕੇ ਉਹਨਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਰੇਕ ਆਂਗਣਬਾੜੀ ਵਰਕਰ ਦਾ ਇੱਕ ਹੀ ਉਦੇਸ ਹੈ ਕਿ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਪੂਰੀ ਤਰਾਂ ਨਾਲ ਸਫਲ ਬਣਾਇਆ ਜਾ ਸਕੇ । ਉਹਨਾਂ ਦੱਸਿਆ ਕਿ ਅਗਰ ਅਸੀਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹਾਂ ਤਾਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਵਿੱਚ ਇਹ ਉਹਨਾਂ ਵੱਲੋਂ ਦਿੱਤਾ ਬਹੁਤ ਵੱਡਾ ਯੋਗਦਾਨ ਹੋ ਸਕਦਾ ਹੈ। ਉਹਨਾਂ ਦੱਸਿਆ ਕਿ ਲੋਕਾਂ ਨੂੰ ਕੋਵਾ ਐਪ ਬਾਰੇ ਵੀ ਜਾਗਰੁਕ ਕਰਵਾਇਆ ਜਾ ਰਿਹਾ ਹੈ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਆਪ ਅਤੇ ਹੋਰਨਾਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਵਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਹਿੱਸੇਦਾਰ ਬਣ ਸਕਣ ਅਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here