ਸ਼ੁਕਰਵਾਰ ਨੂੰ 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜੀਟਿਵ

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਸ਼ੁਕਰਵਾਰ ਨੂੰ 6 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਜਿਸ ਦੇ ਨਾਲ ਹੀ ਹੁਣ ਤੱਕ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਕੁਲ ਸੰਖਿਆ 205 ਹੋ ਗਈ ਹੈ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾਂ ਕਿਹਾ ਕਿ ਹੁਣ ਤੱਕ ਜਿਲਾ ਪਠਾਨਕੋਟ ਵਿੱਚ ਪਾਜੀਟਿਵ ਕੇਸਾਂ ਵਿੱਚੋਂ 149 ਲੋਕਾਂ ਨੇ ਪੰਜਾਬ ਸਰਕਾਰ ਦੇ ਚਲਾਏ ਮਿਸ਼ਨ ਫਤਿਹ ਅਧੀਨ ਕਰੋਨਾ ਤੇ ਫਤਿਹ ਪਾਈ ਹੈ ਅਤੇ ਇਸ ਸਮੇਂ ਆਪਣੇ ਘਰਾਂ ਵਿੱਚ ਆਪਣੇ ਪਰਿਵਾਰਾਂ ਨਾਲ ਰਹਿ ਰਹੇ ਹਨ। ਉਹਨਾਂ ਕਿਹਾ ਕਿ ਅਗਰ ਅਸੀਂ ਸਾਰੇ ਇਸੇ ਹੀ ਤਰਾਂ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਪੰਜਾਬ ਸਰਕਾਰ ਦਾ ਮਿਸ਼ਨ ਕਾਮਯਾਬ ਬਣੇਗਾ।

Advertisements

ਉਹਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਸ਼ੁਕਰਵਾਰ ਨੂੰ ਕੁਲ 205 ਕੇਸ ਕਰੋਨਾ ਪਾਜੀਟਿਵ ਦੇ ਹੋ ਗਏ ਹਨ ਜਿਨਾਂ ਵਿੱਚੋਂ 149 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਹਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 51 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਅੱਜ ਜਿਨ•ਾਂ 6 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਹਨਾਂ ਵਿੱਚੋਂ 3 ਲੋਕ ਪਹਿਲਾ ਤੋਂ ਕਰੋਨਾ ਪਾਜੀਟਿਵ ਲੋਕਾਂ ਦੇ ਸੰਪਰਕ ਵਿੱਚੋਂ ਹਨ , ਇੱਕ ਮਹਿਲਾ ਗਰਭਵਤੀ ਹੈ ਅਤੇ ਇੱਕ ਵਿਅਕਤੀ ਪ੍ਰਵਾਸੀ ਅਤੇ ਇੱਕ ਵਿਅਕਤੀ ਨੂੰ ਕਰੋਨਾ ਦੇ ਲੱਛਣ ਪਾਏ ਗਏ ਹਨ।

LEAVE A REPLY

Please enter your comment!
Please enter your name here