ਨਸ਼ਾ ਵਿਰੋਧੀ ਅੰਤਰਰਾਸ਼ਟਰੀ ਦਿਵਸ ਮੌਕੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਸਮਾਗਮ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਰ ਸਾਲ 26 ਜੂਨ ਦੇ ਦਿਨ ਨੂੰ ਵਿਸ਼ਵ ਭਰ ਵਿੱਚ ਨਸ਼ਿਆਂ ਦੀ ਵਰਤੋਂ ਵਿਰੋਧੀ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸੇ ਹੀ ਸੰਬੰਧ ਵਿਚ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਦਾਰੇ ਆਸ ਕਿਰਨ ਡਰੱਗ ਕਾਊਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੇ ਮਨੋਰੋਗਾਂ ਦੇ ਮਾਹਿਰ ਡਾਕਟਰ ਰਾਜ ਕੁਮਾਰ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਇਸ ਸਮੇਂ ਡਾ. ਰਾਜ ਕੁਮਾਰ, ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਹਰਵਿੰਦਰ ਸਿੰਘ ਨੰਗਲ ਈਸ਼ਰ, ਅਮਰੀਕ ਸਿੰਘ ਕਬੀਰਪੁਰ, ਡਾ. ਜਸਵਿੰਦਰ ਸਿੰਘ ਡੋਗਰਾ, ਐਡਵੋਕੇਟ ਗੁਰਪ੍ਰੀਤ ਸਿੰਘ ਟਾਂਡਾ, ਹਿਮਾਲਿਆ ਫਾਊਂਡੇਸ਼ਨ ਹੁਸ਼ਿਆਰਪੁਰ ਤੋਂ ਮੈਡਮ ਰੋਹਿਨੀ ਗੌਤਮ ਅਤੇ ਬਲਜੀਤ ਸਿੰਘ ਨੇ ਸੰਬੋਧਨ ਕੀਤਾ।

Advertisements

ਇਸ ਮੌਕੇ ਉੱਘੇ ਸਮਾਜ ਸੇਵੀ, ਖੂਨ ਦਾਨੀ ਅਤੇ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜੋਨ ਦੇ ਜ਼ੋਨਲ ਸਕੱਤਰ ਬਹਾਦਰ ਸਿੰਘ ਸਿੱਧੂ ਵਲੋਂ ਆਪਣੇ ਜਨਮ ਦਿਨ ਮੌਕੇ 53ਵੀਂ ਵਾਰ ਖੂਨ ਦਾਨ ਕਰਨ ਤੇ ਸੰਸਥਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸੰਸਥਾ ਵਲੋਂ ਨਸ਼ਾ ਵਿਰੋਧੀ ਲਿਟਰੇਚਰ ਵੀ ਰਿਲੀਜ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਅਤੇ ਬਾਹਰੋਂ ਆਏ ਪਤਵੰਤਿਆਂ ਨੂੰ ਯਾਦ ਚਿੰਨ ਵੀ ਭੇਂਟ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏਕਮਜੋਤ ਸਿੰਘ ਸੇਖੋਂ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਹਰਮਨਪ੍ਰੀਤ ਸਿੰਘ ਜੱਜ, ਬਲਜੀਤ ਸਿੰਘ, ਮੈਡਮ ਕਿਰਨਾਂ ਦੇਵੀ, ਬਹਾਦਰ ਸਿੰਘ, ਕੁਲਦੀਪ ਸਿੰਘ, ਅਮਨਦੀਪ ਕੌਰ ਹਾਜ਼ਰ ਸਨ।

LEAVE A REPLY

Please enter your comment!
Please enter your name here