ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਨਗਰ ਨਿਗਮ ਨੇ ਕੱਸੀ ਕਮਰ

ਪਠਾਨਕੋਟ (ਦ ਸਟੈਲਰ ਨਿਊਜ਼)। ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ, ਜਿਸ ਅਧੀਨ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਉਨਾਂ ਵੱਲੋਂ ਕਿਸ ਤਰਾਂ ਕੋਵਾ ਐਪ ਡਾਊਨਲੋਡ ਕਰਕੇ ਕਿ ਕਿਸ ਤਰਾ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਪੰਜਾਬ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਦੇ ਹਾਂ। ਜਿਕਰਯੋਗ ਹੈ ਕਿ ਸ਼ਨੀਵਾਰ ਨੂੰ ਨਗਰ ਨਿਗਮ ਪਠਾਨਕੋਟ ਵੱਲੋਂ ਪਠਾਨਕੋਟ ਵਿੱਚ ਮਿਸ਼ਨ ਫਤਿਹ ਅਧੀਨ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ-ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਦੀ ਨਿਗਰਾਨੀ ਵਿੱਚ ਵਿਸ਼ੇਸ ਮੂਹਿਮ ਚਲਾਈ ਗਈ। ਸ਼ਨੀਵਾਰ ਨੂੰ ਸਭ ਤੋਂ ਪਹਿਲਾ ਨਗਰ ਨਿਗਮ ਪਠਾਨਕੋਟ ਦਫਤਰ ਵਿੱਚ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ-ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਦੀ ਪ੍ਰਧਾਨਗੀ ਵਿੱਚ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਅਤੇ ਸਹਿਰ ਅੰਦਰ ਜਾਗਰੁਕਤਾ ਮੂਹਿਮ ਨੂੰ ਚਲਾਉਂਣ ਲਈ ਯੋਜਨਾ ਤਿਆਰ ਕੀਤੀ ਗਈ।

Advertisements

ਜਿਸ ਅਧੀਨ ਪਠਾਨਕੋਟ ਵਿੱਚ ਵੱਖ ਵੱਖ ਸਥਾਨਾਂ ਦੇ ਲਈ ਪ੍ਰਚਾਰ ਵੈਨਾਂ ਚਲਾਈਆਂ ਗਈਆਂ ਅਤੇ ਅਧਿਕਾਰੀਆਂ ਨੂੰ ਵੱਖ ਵੱਖ ਖੇਤਰਾਂ ਦੀ ਵੰਡ ਕਰਕੇ ਅਤੇ ਪ੍ਰਚਾਰ ਸਮੱਗਰੀ ਦੇ ਕੇ ਲੋਕਾਂ ਨੂੰ ਜਾਗਰੁਕ ਕਰਨ ਲਈ ਰਵਾਨਾ ਕੀਤਾ। ਇਸ ਮੋਕੇ ਤੇ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ-ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਨੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਠਾਨਕੋਟ ਦੇ ਹਰੇਕ ਵਾਰਡ ਵਿੱਚ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਜਾਵੇ। ਉਹਨਾਂ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਵੀ ਕਰਦਿਆਂ ਕਿਹਾ ਕਿ ਜਿਵੇ ਕਿ ਅਸੀਂ ਸਾਰੇ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਕਰੋਨਾ ਵਾਈਰਸ ਦੀ ਬੀਮਾਰੀ ਨਾਲ ਲੜਾਈ ਲੜ ਰਹੇ ਹਾਂ ਅਤੇ ਕਾਮਯਾਬ ਵੀ ਹੋਏ ਹਾਂ ਇਸੇ ਹੀ ਤਰਾਂ ਅੱਗੇ ਵੀ ਅਸੀਂ ਮਿਲ ਕੇ ਕਰੋਨਾ ਬੀਮਾਰੀ ਤੇ ਜਿੱਤ ਪ੍ਰਾਪਤ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨਾ ਹੈ। ਉਨਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਮਿਸ਼ਨ ਫਤਿਹ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।

ਦੱਸਣਯੋਗ ਹੈ ਕਿ ਸਾਰੇ ਕਰਮਚਾਰੀ ਪਠਾਨਕੋਟ ਦੇ ਸਾਰੇ ਵਾਰਡਾਂ ਤੱਕ ਪਹੁੰਚ ਕੀਤੀ ਗਈ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ। ਲੋਕਾਂ ਨੂੰ ਮਾਸਕਾਂ ਦੀ ਅਤੇ ਪੰਜਾਬ ਸਰਕਾਰ ਦੇ ਵੱਲੋਂ ਮਿਸ਼ਨ ਫਤਿਹ ਅਧੀਨ ਜਾਰੀ ਕੀਤੇ ਪੰਫਲੈਟਾਂ ਦੀ ਵੀ ਵੰਡ ਕੀਤੀ। ਉਨਾਂ ਲੋਕਾਂ ਨੂੰ ਵਾਰ ਵਾਰ ਹੱਥ ਧੋਣ ਲਈ, ਘਰਾਂ ਅੰਦਰ ਰਹਿਣ ਲਈ, ਸੋਸਲ ਡਿਸਟੈਂਸ ਬਣਾਈ ਰੱਖਣ ਲਈ ਅਤੇ ਘਰ ਤੋਂ ਬਾਹਰ ਜਾਣ ਲੱਗਿਆਂ ਮਾਸਕ ਦਾ ਪ੍ਰਯੋਗ ਕਰਨ ਲਈ ਵੀ ਜਾਗਰੁਕ ਕੀਤਾ।

LEAVE A REPLY

Please enter your comment!
Please enter your name here