421 ਪੰਚਾਇਤਾਂ ਵਿੱਚ ਸਰਪੰਚਾਂ ਤੇ ਪੰਚਾਂ ਵੱਲੋਂ ਚਲਾਈ ਜਾ ਰਹੀ ਹੈ ਮਿਸ਼ਨ ਫਤਿਹ ਅਧੀਨ ਜਾਗਰੁਕਤਾ ਮੂਹਿੰਮ: ਡੀ.ਸੀ

ਪਠਾਨਕੋਟ (ਦ ਸਟੈਲਰ ਨਿਊਜ਼)। ਪਿਛਲੇ ਕਰੀਬ ਤਿੰੰਨ ਮਹੀਨਿਆਂ ਤੋਂ ਸਾਰਾ ਜਿਲਾ ਅਤੇ ਪੰਜਾਬ ਕਰੋਨਾ ਵਾਈਰਸ ਦੇ ਵਿਸਥਾਰ ਦੇ ਚਲਦਿਆਂ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਮਿਸ਼ਨ ਫਤਿਹ ਦੇ ਅਧੀਨ ਜਾਗਰੁਕਤਾ ਪ੍ਰੋਗਰਾਮਾਂ ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਗਿਆ ਜਿਸ ਅਧੀਨ ਪਹਿਲਾ ਨਾਲੋ ਸਥਿਤੀ ਵਿੱਚ ਹੁਣ ਸੁਧਾਰ ਹੈ। ਮਿਸ਼ਨ ਫਤਿਹ ਅਧੀਨ ਵੱਖ ਵੱਖ ਵਿਭਾਗਾਂ ਵੱਲੋਂ ਜਾਗਰੁਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ ਤਾਂ ਜੋ ਲੋਕ ਘਰਾਂ ਅੰਦਰ ਰਹਿਣ ਅਤੇ ਹੋਰ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕਰੋਨਾ ਵਾਈਰਸ ਬੀਮਾਰੀ ਨੂੰ ਖਤਮ ਕਰਕੇ ਪੰਜਾਬ ਸਰਕਾਰ ਦੇ ਕਰੋਨਾ ਮੁਕਤ ਪੰਜਾਬ ਮਿਸ਼ਨ ਨੂੰ ਕਾਮਯਾਬ ਕੀਤਾ ਜਾ ਸਕੇ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।

Advertisements

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਜਿਲਾ ਪਠਾਨਕੋਟ ਦੀਆਂ 421 ਪੰਚਾਇਤਾਂ ਵਿੱਚ ਡੀ.ਡੀ.ਪੀ.ਓ ਅਤੇ ਬੀ.ਡੀ.ਪੀ.ਓੁਜ ਦੀ ਸਹਾਇਤਾਂ ਨਾਲ ਜਾਗੁਰੁਕਤਾ ਮੂਹਿੰਮ ਚਲਾਈ ਗਈ ਹੈ। ਜਿਸ ਅਧੀਨ ਪਹਿਲਾ ਵੀ ਪੂਰੇ ਜਿਲੇ ਅੰਦਰ ਪ੍ਰਚਾਰ ਵੈਨਾਂ ਚਲਾ ਕੇ ਪਿੰਡ ਪਿੰਡ ਲੋਕਾਂ ਤੱਕ ਪਹੁੰਚ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਮਿਸ਼ਨ ਫਤਿਹ ਦੇ ਬੈਜ ਵੀ ਲਗਾਏ ਗਏ ਅਤੇ ਉਹਨਾਂ ਦੁਆਰਾ ਪਿੰਡਾਂ ਵਿੱਚ ਘਰ ਘਰ ਮਿਸ਼ਨ ਫਤਿਹ ਦੇ ਜਾਗਰੁਕਤਾ ਪੰਫਲੈਟ ਦੀ ਵੀ ਵੰਡ ਕੀਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਲੋਕਾਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਜਿਲਾ ਪ੍ਰਸਾਸਨ ਵੱਲੋਂ ਵੀ ਕਰੋਨਾ ਵਾਈਰਸ ਤੋਂ ਬਚਾਅ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਉਹਨਾਂ ਦੱਸਿਆ ਕਿ ਉਪਰੋਕਤ ਮੂਹਿੰਮ ਦੋਰਾਨ ਸਰਪੰਚਾਂ ਅਤੇ ਪੰਚਾਂ ਵੱਲੋਂ ਪਿਛਲੇ ਦਿਨਾਂ ਦੋਰਾਨ ਲਗਾਏ ਲਾੱਕ ਡਾਊਂਨ ਦੋਰਾਨ ਵੀ ਪੂਰਾ ਸਹਿਯੋਗ ਦਿੱਤਾ ਗਿਆ ਸੀ। ਜਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਨੂੰ ਸੀਲ ਕੀਤਾ ਗਿਆ ਸੀ ਅਤੇ ਠੀਕਰੀ ਪਹਿਰਾ ਵੀ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਪਿੰਡਾਂ ਵਿੱਚ ਹਰੇਕ ਵਿਅਕਤੀ ਜੋ ਬਾਹਰ ਤੋਂ ਦਾਖਲ ਹੁੰਦਾ ਸੀ ਉਸ ਤੇ ਰੋਕ ਲਗਾਈ ਗਈ ਅਤੇ ਪਿੰਡਾਂ ਵਿੱਚ ਆਉਂਣ ਜਾਣ ਵਾਲਿਆਂ ਦਾ ਵੇਰਵਾ ਵੀ ਰੱਖਿਆ ਗਿਆ। ਉਨਾਂ ਸਰਪੰਚਾਂ ਅਤੇ ਪੰਚਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਜੇ ਵੀ ਅਸੀਂ ਅਜਿਹੀ ਸਥਿਤੀ ਵਿੱਚ ਹਾਂ ਕਿ ਸਾਨੂੰ ਸਾਵਧਾਨੀਆਂ ਰੱਖਣੀਆਂ ਬਹੁਤ ਜਰੂਰੀ ਹਨ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਦਾ ਪ੍ਰਯੋਗ, ਹੱਥਾਂ ਨੂੰ ਵਾਰ ਵਾਰ ਧੋਣਾ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖਣ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ। ਉਨਾਂ ਕਿਹਾ ਕਿ ਅਗਰ ਅਸੀਂ ਸਾਵਧਾਨ ਰਹਾਂਗੇ ਤਾਂ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕ ਸਕਦੇ ਹਾਂ।

ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਇਹ ਸਾਡਾ ਫਰਜ ਬਣਦਾ ਹੈ ਕਿ ਜਿਵੈ ਅਸੀਂ ਪਹਿਲਾ ਇੱਕਜੁਟਤਾ ਦਾ ਸਬੂਤ ਦਿੰਦਿਆਂ ਜਿਲਾ ਪ੍ਰਸਾਸਨ ਦਾ ਸਹਿਯੋਗ ਕੀਤਾ ਅਤੇ ਕਰੋਨਾ ਨਾਲ ਰਲ ਕੇ ਲੜਾਈ ਲੜੀ ਹੈ ਹੁਣ ਹੀ ਸਾਰੇ ਮਿਲ ਕੇ ਇਹ ਲੜਾਈ ਲੜ ਕੇ ਜਿੱਤ ਪ੍ਰਾਪਤ ਕਰੀਏ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਪੰਜਾਬ ਨੂੰ ਕਰੋਨਾ ਮੁਕਮ ਬਣਾਉਂਣ ਦੀ ਮੂਹਿੰਮ ਨੂੰ ਕਾਮਯਾਬ ਕਰੀਏ।

LEAVE A REPLY

Please enter your comment!
Please enter your name here