ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ ‘ਤੇ ਜਾਰੀ: ਸਰਕਾਰੀਆ

ਪਠਾਨਕੋਟ (ਦ ਸਟੈਲਰ ਨਿਊਜ਼), ਰਿਪੋਰਟ: ਮੁਕਤਾ ਵਾਲਿਆ। ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜਲ ਸਰੋਤ ਵਿਭਾਗ, ਪੰਜਾਬ ਜੰਗੀ ਪੱਧਰ ਉਤੇ ਕੰਮ ਕਰ ਰਿਹਾ ਹੈ ਅਤੇ ਮੁੱਖ ਡੈਮ ਦਾ ਹੁਣ ਤੱਕ 45 ਫ਼ੀਸਦੀ ਕੰਮ ਪੂਰਾ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਕੋਵਿਡ-19 ਨੂੰ ਰੋਕਣ ਲਈ ਲਗਾਏ ਗਏ ਦੇਸ਼-ਵਿਆਪੀ ਲਾਕਡਾਊਨ ਕਾਰਨ ਸਾਰੇ ਵਿਕਾਸ ਕਾਰਜ ਰੁਕ ਗਏ ਸਨ। ਕੋਵਿਡ ਤੋਂ ਬਚਾਅ ਸਬੰਧੀ ‘ਮਿਸ਼ਨ ਫਤਿਹ’ ਤਹਿਤ ਦੱਸੇ ਸਾਰੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਲ ਸਰੋਤ ਵਿਭਾਗ ਨੇ 29 ਅਪ੍ਰੈਲ 2020 ਨੂੰ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਨਿਰਮਾਣ ਕਾਰਜ ਮੁੜ ਸ਼ੁਰੂ ਕੀਤਾ ਹੈ। ਹੁਣ, ਇਸ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਮੇਨ ਡੈਮ ਦਾ 45% ਕੰਮ ਪੂਰਾ ਕੀਤਾ ਜਾ ਚੁੱਕਾ ਹੈ।

Advertisements

ਜਿਕਰਯੋਗ ਹੈ ਕਿ ਅੱਜ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਪਠਾਨਕੋਟ ਵਿਖੇ ਜਲ ਸਰੋਤ ਵਿਭਾਗ ਵੱਲੋਂ ਬਣਾਏ ਜਾ ਰਹੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਨਿਰਮਾਣ ਕਾਰਜੇ ਦਾ ਜਾਇਜਾ ਲੈਣ ਲਈ ਵਿਸ਼ੇਸ ਦੋਰੇ ਤੇ ਸਨ। ਪਹਿਲਾ ਉਨ•ਾਂ ਵੱਲੋਂ ਪਰੀਆਂ ਵਾਲੇ ਬਾਗ ਵਿਖੇ ਜੋ ਡੈਮ ਤੋਂ ਟਰਮੀਨਲ ਕੱਢੀ ਜਾਣੀ ਹੈ ਉਸ ਖੇਤਰ ਦਾ ਦੋਰਾ ਕੀਤਾ ਅਤੇ ਜਿੱਥੇ ਪਾਵਰ ਹਾਊਸ ਬਣਾਏ ਜਾਣੇ ਹਨ ਉਨ•ਾਂ ਖੇਤਰਾਂ ਵਿਖੇ ਪਹੁੰਚ ਕੇ ਵੀ ਜਾਇਜਾ ਲਿਆ। ਇਸ ਤੋਂ ਬਾਅਦ ਉਨ•ਾਂ ਵੱਲੋਂ ਸਾਹਪੁਰਕੰਡੀ ਵਿਖੇ ਬਣਾਏ ਜਾ ਰਹੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦਾ ਵੀ ਦੋਰਾ ਕਰਕੇ ਮੋਜੂਦਾ ਸਥਿਤੀ ਦਾ ਜਾਇਜਾ ਲਿਆ। ਇਸ ਤੋਂ ਬਾਅਦ ਉਨ•ਾਂ ਵੱਲੋਂ ਰਣਜੀਤ ਸਾਗਰ ਡੈਮ ਅਧਿਕਾਰੀਆਂ ਨਾਲ ਰਾਵੀ ਸਦਨ ਰੈਸਟ ਹਾਊਸ ਵਿਖੇ ਇੱਕ ਵਿਸੇਸ ਮੀਟਿੰਗ ਵੀ ਕੀਤੀ।

ਕੋਵਿਡ ਪਾਬੰਦੀਆਂ ਦੇ ਬਾਵਜੂਦ ਹੁਣ ਤੱਕ ਮੇਨ ਡੈਮ ਦਾ 45 ਫ਼ੀਸਦੀ ਕੰਮ ਮੁਕੰਮਲ ਕੀਤਾ

ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਦੇ ਭੰਡਾਰ ਦੀ ਭਰਾਈ ਸਾਲ 2022 ਦੇ ਅੱਧ ਤੱਕ ਸ਼ੁਰੂ ਹੋਣ ਦੀ ਉਮੀਦ ਹੈ, ਉਨ•ਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਅਗਸਤ, 2023 ਤੱਕ ਬਿਜਲੀ ਉਤਪਾਦਨ ਸ਼ੁਰੂ ਹੋਣ ਦੀ ਆਸ ਹੈ। ਇਸ ਨਾਲ ਰਾਜ ਵਿੱਚ ਸਿੰਜਾਈ ਪ੍ਰਣਾਲੀ ਅਤੇ ਵਾਤਾਵਰਨ ਪੱਖੀ ਬਿਜਲੀ ਉਤਪਾਦਨ ਵਿੱਚ ਹੋਰ ਸੁਧਾਰ ਆਵੇਗਾ।
       ਉਨ•ਾਂ ਕਿਹਾ ਕਿ ਇਹ ਮਾਧੋਪੁਰ ਹੈੱਡ ਵਰਕਸ ਤੋਂ ਸ਼ੁਰੂ ਹੋਣ ਵਾਲੀ ਨਹਿਰੀ ਪ੍ਰਣਾਲੀ ਨੂੰ ਇਕਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਏਗਾ ਅਤੇ ਇਸ ਪ੍ਰਾਜੈਕਟ ਨਾਲ ਪੰਜਾਬ ਵਿੱਚ ਤਕਰੀਬਨ 5000 ਹੈਕਟੇਅਰ ਰਕਬੇ ਲਈ ਸਿੰਜਾਈ ਸਮਰੱਥਾ ਪੈਦਾ ਹੋਣ ਦੀ ਸੰਭਾਵਨਾ ਹੈ ਅਤੇ ਯੂ.ਬੀ.ਡੀ.ਸੀ. ਸਿਸਟਮ  ਅਧੀਨ ਇਸ ਪ੍ਰਾਜੈਕਟ ਨਾਲ 1.18 ਲੱਖ ਹੈਕਟੇਅਰ ਰਕਬੇ ਵਿੱਚ ਸਿੰਜਾਈ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਉਤੇ ਸਾਲਾਨਾ 1042 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਵੇਗੀ।

        ਜ਼ਿਕਰਯੋਗ ਹੈ ਕਿ ਰਾਵੀ ਦਰਿਆ ਉਤੇ ਪਠਾਨਕੋਟ ਜ਼ਿਲ•ੇ ਵਿੱਚ ਰਣਜੀਤ ਸਾਗਰ ਡੈਮ ਦੇ 11 ਕਿਲੋਮੀਟਰ ਦੇ ਡਾਊਨਸਟ੍ਰੀਮ ਅਤੇ ਮਾਧੋਪੁਰ ਹੈੱਡਵਰਕਸ ਦੇ 8 ਕਿਲੋਮੀਟਰ ਅੱਪਸਟ੍ਰੀਮ ‘ਤੇ ਸ਼ਾਹਪੁਰਕੰਡੀ ਡੈਮ ਪ੍ਰਾਜੈਕਟ ਬਣਾਇਆ ਜਾ ਰਿਹਾ ਹੈ। ਇਸ ਨਾਲ ਰਾਵੀ ਦਰਿਆ ਦੇ ਪਾਣੀ ਦਾ ਪਾਕਿਸਤਾਨ ਨੂੰ ਵਹਾਅ ਘਟੇਗਾ ਅਤੇ ਇਸ ਦਾ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਲਾਭ ਹੋਵੇਗਾ।

       ਚੀਫ਼ ਇੰਜਨੀਅਰ (ਸ਼ਾਹਪੁਰਕੰਡੀ ਡੈਮ ਪ੍ਰੋਜੈਕਟ) ਸੰਦੀਪ ਸਲੂਜਾ ਨੇ ਦੱਸਿਆ ਕਿ ਸ਼ਾਹਪੁਰਕੰਡੀ ਪਾਵਰ ਹਾਊਸਜ਼ ਵਿੱਚ 206 ਮੈਗਾਵਾਟ ਬਿਜਲੀ ਉਤਪਾਦਨ ਤੋਂ ਇਲਾਵਾ ਇਹ ਪ੍ਰਾਜੈਕਟ ਡਾਊਨਸਟ੍ਰੀਮ ਬਿਜਲੀ ਪ੍ਰਾਜੈਕਟਾਂ ਲਈ ਪਾਣੀ ਦੀ ਨਿਯਮਤ ਸਪਲਾਈ ਯਕੀਨੀ ਬਣਾਏਗਾ।ਇਸ ਸਰਹੱਦੀ ਇਲਾਕੇ ਵਿੱਚ ਇਸ ਪ੍ਰਾਜੈਕਟ ਨਾਲ ਸੈਰ-ਸਪਾਟਾ ਸਮਰੱਥਾ ਪੈਦਾ ਹੋਵੇਗੀ ਅਤੇ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਵਿੱਚ ਸੁਧਾਰ ਹੋਵੇਗਾ। ਉਨ•ਾਂ ਅੱਗੇ ਦੱਸਿਆ ਕਿ ਪਾਵਰ ਹਾਊਸਾਂ ਦੇ ਨਿਰਮਾਣ ਕਾਰਜਾਂ ਲਈ ਟੈਂਡਰ ਜਲਦੀ ਜਾਰੀ ਕੀਤੇ ਜਾਣਗੇ। ਪੀਐਸਪੀਸੀਐਲ ਨੇ ਪਾਵਰ ਹਾਊਸਜ਼ ਦੇ ਇਲੈਕਟ੍ਰੋਮਕੈਨਿਕਲ ਸਬੰਧੀ ਕਾਰਜਾਂ ਨੂੰ ਬੀ.ਐਚ.ਈ.ਐਲ. ਨੂੰ ਸੌਂਪ ਦਿੱਤਾ ਹੈ।

LEAVE A REPLY

Please enter your comment!
Please enter your name here