ਹਿੰਦੂ ਸਹਿਕਾਰੀ ਬੈਂਕ ਜਮਾਂ ਕਰਤਾਵਾਂ ਨੂੰ ਦਿੱਤਾ ਭਰੋਸਾ, ਉਹਨਾਂ ਦਾ ਨਿਵੇਸ਼ ਰਹੇਗਾ ਸੁਰੱਖਿਅਤ

logo latest

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ 30 ਜੂਨ ਤੋਂ ਬਾਅਦ ਸੂਬੇ ਵਿੱਚ ਲੌਕਡਾਊਨ ਦਾ ਫੈਸਲਾ ਸਥਿਤੀ ‘ਤੇ ਨਿਰਭਰ ਹੋਵੇਗਾ ਪਰ ਕੋਵਿਡ ਦੇ ਫੈਲਾਅ ਨੂੰ ਰੋਕਣ ਵਿੱਚ ਜੋ ਵੀ ਕਦਮ ਚੁੱਕਣ ਦੀ ਲੋੜ ਹੋਈ, ਉਹ ਉਸ ਲਈ ਪੂਰੀ ਤਰਾਂ ਤਿਆਰ ਹਨ। ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ”ਜੇਕਰ ਅਸੀਂ ਮਹਾਂਮਾਰੀ ਨੂੰ ਕਾਬੂ ਕਰਨ ਦੇ ਸਮਰੱਥ ਹੋ ਜਾਂਦੇ ਹਾਂ ਤਾਂ ਲੌਕਡਾਊਨ ਦੀ ਕੋਈ ਲੋੜ ਨਹੀਂ ਰਹੇਗੀ ਪਰ ਜੇਕਰ ਸਥਿਤੀ ਕਾਬੂ ਤੋਂ ਬਾਹਰ ਹੋਈ ਤਾਂ ਕੋਈ ਹੋਰ ਰਸਤਾ ਨਹੀਂ ਬਚੇਗਾ।

Advertisements

ਪਠਾਨਕੋਟ ਨਿਵਾਸੀ ਦੀਪਕ ਠਾਕੁਰ ਵੱਲੋਂ ਹਿੰਦੂ ਸਹਿਕਾਰੀ ਬੈਂਕ ਦੇ ਸਬੰਧ ਵਿੱਚ ਪੁੱਛੇ ਸਵਾਲ ਕਿ ਸਾਰੇ ਜਮਾਂ ਕਰਤਾਵਾਂ ਦੇ ਹਿੰਦੂ ਸਹਿਕਾਰੀ ਬੈਂਕ ਵਿੱਚ ਆਪਣੀ ਮਿਹਨਤ ਨਾਲ ਕਮਾਏ ਪੈਸੇ ਗੁਆਉਣ ਦੀ ਚਿੰਤਾ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਭਾਗ ਨੇ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਲਈ ਇੱਕ ਅਧਿਕਾਰੀ ਨੂੰ ਨਿਯੁਕਤ ਕੀਤਾ ਹੈ। ਉਹਨਾਂ ਜਮਾਂ ਕਰਤਾਵਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦਾ ਨਿਵੇਸ਼ ਸੁਰੱਖਿਅਤ ਰਹੇਗਾ।

LEAVE A REPLY

Please enter your comment!
Please enter your name here