ਸਰਕਾਰੀ ਸਕੂਲਾਂ ਵੱਲੋਂ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੀਤੀ ਜਾ ਰਹੀ ਕਿਤਾਬਾਂ ਦੀ ਵੰਡ

ਪਠਾਨਕੋਟ (ਦ ਸਟੈਲਰ ਨਿਊਜ਼), ਰਿਪੋਟ: ਸ਼ਵੇਤਾ ਰਾਣਾ।  ਪੰਜਾਬ ਸਰਕਾਰ ਵੱਲੋਂ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਕਰੋਨਾ ਵਾਈਰਸ ਦੇ ਵਿਸਥਾਰ ਦੇ ਚਲਦਿਆਂ ਭਾਵੇ ਕਿ ਸਕੂਲਾਂ ਨੂੰ ਪੂਰਾਂ ਤਰਾਂ ਨਾਲ ਬੰਦ ਕੀਤਾ ਹੋਇਆ ਹੈ, ਪਰ ਸਕੂਲਾਂ ਦੇ ਬੰਦ ਹੋਣ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ ਸਰਕਾਰੀ ਸਕੂਲ ਇਸ ਤਰਾਂ ਦੀ ਵਿਵਸਥਾ ਕਰਨਗੇ ਕਿ ਘਰਾਂ ਅੰਦਰ ਬੈਠੇ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਸਕਣ। ਨਤੀਜਾ ਇਹ ਹੈ ਕਿ ਵਿਦਿਆਰਥੀ ਜਿੱਥੇ ਘਰਾਂ ਅੰਦਰ ਬੈਠ ਕੇ ਆਨ ਲਾਈਨ ਸਿੱਖਿਆ ਪ੍ਰਾਪਤ ਕਰ ਰਹੇ ਹਨ ਉੱਥੇ ਹੀ ਆਨ ਲਾਈਨ ਪ੍ਰੀਖਿਆਵਾਂ ਵਿੱਚ ਭਾਗ ਵੀ ਲੈ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਭਵਿੱਖ ਉਜਵੱਲ ਹੋ ਸਕੇ। ਇਸ ਦੇ ਨਾਲ ਹੀ ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋ ਵਿਦਿਆਰਥੀਆਂ ਨੂੰ ਸਵਯਮ ਪ੍ਰਭਾ ਅਤੇ ਡੀ.ਡੀ.ਪੰਜਾਬੀ ਚੈਨਲ ਰਾਹੀਂ ਘਰ ਬੈਠੇ ਹੀ ਬਹੁਤ ਹੀ ਵਧੀਆਂ ਅਤੇ ਰੋਚਕ ਢੰਗ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ ।

Advertisements

ਜਿਸ ਨਾਲ ਵਿਦਿਆਰਥੀ ਬੜੀ ਹੀ ਲਗਨ ਨਾਲ ਪੜਾਈ ਕਰ ਰਹੇ ਹਨ।  ਜਿਲਾ ਪਠਾਨਕੋਟ ਵਿੱਚ ਸ. ਜਗਜੀਤ ਸਿੰਘ ਜਿਲਾ ਸਿੱਖਿਆ ਅਫਸਰ ਸੈਕੰਡਰੀ ਦੇ ਆਦੇਸਾਂ ਅਨੁਸਾਰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਜਾਂ ਉਹਨਾਂ ਦੇ ਮਾਪਿਆਂ ਨੂੰ ਰੋਟੇਸ਼ਨ ਵਾਈਜ ਕਿਤਾਬਾਂ ਲੈਣ ਲਈ ਬੁਲਾਇਆ ਜਾ ਰਿਹਾ ਹੈ ਅਤੇ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਰੋਨਾ ਵਾਈਰਸ ਦਾ ਵਿਸਥਾਰ ਨਾ ਹੋ ਸਕੇ ਅਤੇ ਲੋਕਾਂ ਦਾ ਬਿਮਾਰੀ ਤੋ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਵੀ ਕੀਤਾ ਜਾ ਰਿਹਾ ਹੈ। ਇਸ ਮੋਕੇ ਤੇ ਸਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿਸੀਪਲ ਮੀਨਮ ਸ਼ਿਖਾ ਨੇ ਕਿਹਾ ਕਿ ਜਿਵੇ ਕਿ ਸਾਰਾ ਪੰਜਾਬ ਕਰੋਨਾ ਵਾਈਰਸ ਦੇ ਵਿਸਥਾਰ ਦੇ ਚਲਦਿਆਂ ਸੰਕਟ ਦੀ ਘੜੀ ਵਿੱਚੋਂ ਗੁਜਰ ਰਿਹਾ ਹੈ ਇਸ ਸਮੇਂ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੁਕ ਕਰੀਏ ਤਾਂ ਜੋ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ।

ਉਨਾਂ ਕਿਹਾ ਕਿ ਮਿਸ਼ਨ ਫਤਿਹ ਅਧੀਨ ਸਿੱਖਿਆ ਵਿਭਾਗ ਵੱਲੋਂ ਜਿਆਦਾ ਤੋਂ ਜਿਆਦਾ ਬੱਚਿਆਂ ਨੂੰ ਜਾਗਰੁਕ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦਾ ਸੰਦੇਸ ਹਰੇਕ ਵਿਦਿਆਰਥੀ ਹਰੇਕ ਨਾਗਰਿਕ ਤੱਕ ਪਹੁੰਚਾਉਂਣ ਦਾ ਉਪਰਾਲਾ ਵੀ ਕੀਤਾ ਜਾ ਰਿਹਾ ਹੈ।  ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਕੂਲਾਂ ਵਿੱਚ ਆਨ ਲਾਈਨ ਦਾਖਲੇ ਚੱਲ ਰਹੇ ਹਨ ਅਤੇ ਕੋਈ ਵੀ ਵਿਦਿਆਰਥੀ ਜਾਂ ਉਨਾਂ ਦੇ ਮਾਪੇ ਸਕੂਲ ਵਿੱਚ ਦਾਖਿਲਾ ਕਰਵਾਉਂਣਾ ਚਾਹੁੰਦੇ ਹਨ ਉਹਨਾਂ ਨਾਲ ਜਾਂ ਸਕੂਲ ਦੇ ਅਧਿਆਪਕਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਨੇ ਅੱਗੇ ਦਸਿਆ ਕਿ ਛੇਂਵੀ ਤੌ ਅਠਵੀਂ ਤੱਕ ਦੇ ਵਿਦਿਆਰਥਣਾਂ ਨੂੰ ਸਿਖਿਆ ਵਿਭਾਗ ਵਲੋ ਪ੍ਰਾਪਤ ਮੁਫਤ ਕਿਤਾਬਾਂ ਅਤੇ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ । ਇਸੇ ਤਰਾਂ ਨੋਵੀਂ ਤੋ ਬਾਰਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਸਿੱਖਿਆ ਵਿਭਾਗ ਵਲੋ ਪ੍ਰਾਪਤ ਮੁਫਤ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ ।  

LEAVE A REPLY

Please enter your comment!
Please enter your name here