ਜਿਲਾ ਪ੍ਰਸਾਸਨ ਨੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਕੀਤਾ ਧੰਨਵਾਦ

ਪਠਾਨਕੋਟ (ਦ ਸਟੈਰਲ ਨਿਊਜ਼)। ਜਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐਸ.ਪੀ. ਸਿੰਘ ਉਬਰਾਏ ਵੱਲੋਂ ਸੂਬੇ ਭਰ ਵਿੱਚ ਚਲਾਏ ਗਏ ਰਾਹਤ ਕਾਰਜਾਂ ਅਧੀਨ ਜਿਲਾ ਪਠਾਨਕੋਟ ਨੂੰ ਸੁੱਕੇ ਰਾਸਨ ਦੀ ਤੀਸਰੀ ਖੇਪ ਅੱਜ ਜਿਲਾ ਪ੍ਰਸਾਸਨ ਪਠਾਨਕੋਟ ਨੂੰ ਭੇਂਟ ਕੀਤੀ। ਇਸ ਮੋਕੇ ਤੇ ਅਰਵਿੰਦ ਪ੍ਰਕਾਸ ਵਰਮਾ ਤਹਿਸੀਲਦਾਰ ਪਠਾਨਕੋਟ ਨੇ ਜਿਲਾ ਪਠਾਨਕੋਟ ਦੇ ਸਹਿਯੋਗ ਲਈ ਸਰਬੱਤ ਦਾ ਭਲਾ ਟਰੱਸਟ ਦਾ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਸੰਦੇਸ ਦਿੱਤਾ ਕਿ ਇਸ ਤਰਾਂ ਦੇ ਲੋਕ ਹਿੱਤ ਦੇ ਕੰਮਾਂ ਲਈ ਸਾਨੂੰ ਅੱਗੇ ਆਉਂਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਦੂਸਰੇ ਲੋਕਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ।

Advertisements

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਜਤਿੰਦਰ ਸ਼ਰਮਾ ਪੀ.ਏ ਟੂ ਡਿਪਟੀ ਕਮਿਸ਼ਨਰ ਆਦਿ ਹਾਜ਼ਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਮਠਾਰੂ ਜਿਲਾ ਗੁਰਦਾਸਪੁਰ ਦੇ ਪ੍ਰਧਾਨ, ਸਕੱਤਰ ਹਰਮਿੰਦਰ ਸਿੰਘ, ਮੈਂਬਰ ਹਰਪਾਲ ਸਿੰਘ ਵੱਲੋਂ ਸਾਂਝੇ ਤੋਰ ਤੇ ਜਾਣਕਾਰੀ ਦਿੱਤੀ ਗਈ ਕਿ ਸਰਬੱਤ ਦਾ ਭਲਾ ਟਰੱਸਟ ਇਸ ਮਹਾਂਮਾਰੀ ਦੋਰਾਨ ਬਹੁਤ ਉੱਤਮ ਕਾਰਜ ਕਰ ਰਹੀ ਹੈ। ਉਹਨਾਂ ਦੱਸਿਆ ਕਿ ਲੋੜਵੰਦਾ ਨੂੰ ਸੁੱਕੇ ਰਾਸ਼ਨ ਦੀ ਸਹੂਲਤ ਦੇਣ ਤੋਂ ਇਲਾਵਾ ਮੈਡੀਕਲ ਖੇਤਰ ਵਿੱਚ ਵੀ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਟਰੱਸਟ ਭਵਿੱਖ ਵਿੱਚ ਵੀ ਜਿਲੇ ਦਾ ਹਰ ਤਰਾਂ ਨਾਲ ਸਹਿਯੋਗ ਕਰੇਗੀ।

LEAVE A REPLY

Please enter your comment!
Please enter your name here