ਜਿਲੇ ਵਿੱਚ 3 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ ਪਾਜੀਟਿਵ

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਸੋਮਵਾਰ ਨੂੰ 150 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚ 3 ਲੋਕ ਕਰੋਨਾ ਪਾਜੀਟਿਵ ਅਤੇ 147 ਲੋਕ ਕਰੋਨਾ ਨੈਗੇਟਿਵ ਆਏ ਹਨ ਅਤੇ ਸੋਮਵਾਰ ਨੂੰ 3 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾਂ ਕਿਹਾ ਕਿ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਕਰੋਨਾ ਵਾਈਰਸ ਬੀਮਾਰੀ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਅਪੀਲ ਹੈ ਕਿ ਆਪਣੇ ਮੋਬਾਇਲ ਫੋਨ ਤੇ ਕੋਵਾ ਐਪ ਡਾਊਂਨਲੋਡ ਕਰੋ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੁਕ ਕਰਕੇ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਦਾ ਹਿੱਸਾ ਬਣੋਂ।

Advertisements

ਉਹਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਸੋਮਵਾਰ  ਨੂੰ ਕੂਲ 211 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਨਾਂ ਵਿੱਚੋਂ 169 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 36 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 6 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਸੋਮਵਾਰ ਨੂੰ 3 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨਾਂ ਵਿੱਚੋਂ ਇੱਕ ਵਿਅਕਤੀ ਗੁਰਦਾਸਪੁਰ ਨਿਵਾਸੀ ਹੈ ਅਤੇ ਦੋ ਲੋਕਾਂ ਨੂੰ ਕਰੋਨਾ ਵਾਈਰਸ ਦੇ ਲੱਛਣ ਸਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਸੋਮਵਾਰ ਨੂੰ 3 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here