Wednesday, October 21, 2026
Home Latest ਸਿਹਤ ਵਿਭਾਗ ਦਾ 800 ਡਾਕਟਰ ਅਤੇ ਸਟਾਫ ਕੋਵਿਡ-19 ਦੇ ਦੋਰਾਨ ਖਾਤਮੇ ਨੂੰ...

ਸਿਹਤ ਵਿਭਾਗ ਦਾ 800 ਡਾਕਟਰ ਅਤੇ ਸਟਾਫ ਕੋਵਿਡ-19 ਦੇ ਦੋਰਾਨ ਖਾਤਮੇ ਨੂੰ ਲੈ ਕੇ ਲੋਕਾਂ ਨੂੰ ਕਰ ਹੈ ਜਾਗਰੂਕ: ਡਾ. ਭੁਪਿੰਦਰ

ਪਠਾਨਕੋਟ (ਦ ਸਟੈਲਰ ਨਿਊਜ਼)।  ‘ਮਿਸ਼ਨ ਫਤਿਹ’ ਤਹਿਤ ਕੋਰੋਨਾ ਖਿਲਾਫ ਜੰਗ ਵਿੱਚ ਜਿਲਾ ਪਠਾਨਕੋਟ ਵਿੱਚ ਤੈਨਾਤ ਕਰੀਬ 800 ਡਾਕਟਰਾਂ ਅਤੇ ਹੋਰ ਸਟਾਫ ਨੇ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਲੋਕ ਭਲਾਈ ਦਾ ਕੰਮ ਕਰ ਰਹੇ ਹਨ, ਅਸੀਂ ਸਾਰੇ ਘਰਾਂ ਵਿੱਚ ਸੁਰੱਖਿਅਤ ਰਹੀਏੇ, ਇਸ ਲਈ ਸਿਹਤ ਵਿਭਾਗ ਦੇ ਅਧਿਕਾਰੀ ਪੂਰੀ ਤਿਆਰੀ ਨਾਲ ਹਸਪਤਾਲਾਂ ਤੋਂ ਲੈ ਕੇ ਫੀਲਡ ਵਿੱਚ ਡਿਊਟੀ ਕਰ ਰਹੇ ਹਨ। ਇਹ ਪ੍ਰਗਟਾਵਾ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕੀਤਾ। ਉਹਨਾਂ ਦੱਸਿਆ ਕਿ ਇਸ ਸੰਕਟ ਦੀ ਘੜੀ ਵਿੱਚ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸਿਹਤ ਵਿਭਾਗ ਦੇ ਇਸ ਕੰਮ ਵਿੱਚ ਉਨਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਮਦਦ ਕੀਤੀ ਜਾਵੇ ਅਤੇ ਆਪਣੇ ਘਰਾਂ ਵਿੱਚ ਰਿਹਾ ਜਾਵੇ ਤਾਂ ਜੋ ਜ਼ਿਲੇ  ਵਿੱਚ ਜੋ ਕਰੋਨਾ ਵਾਈਰਸ ਦਾ ਵਿਸਥਾਰ ਹੋ ਰਿਹਾ ਹੈ ਉਸ ਤੇ ਰੋਕ ਲਗਾਈ ਜਾ ਸਕੇ।

Advertisements

ਉਹਨਾਂ ਕਿਹਾ ਕਿ  ਕੋਵਿਡ-19 (ਕੋਰੋਨਾ ਵਾਇਰਸ) ਦੇ ਵਿਸਥਾਰ ਦੇ ਚਲਦਿਆਂ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਲੋਕਾਂ ਦੀ ਸੁਰੱਖਿਆ ਲਈ ਸਿਹਤ ਵਿਭਾਗ ਵਲੋਂ ਦਿਨ-ਰਾਤ ਇਕ ਕਰਕੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਉਹਨਾਂ  ਕਿਹਾ ਕਿ ਇਸ ਸਮੇਂ ਜ਼ਿਲੇ ਦੇ ਸਾਰੇ ਹੈਲਥ ਬਲਾਕਾਂ ਵਿੱਚ ਸਿਹਤ ਵਿਭਾਗ ਦੀ ਪੂਰੀ ਟੀਮ ਪੂਰੀ ਤਰਾਂ ਤਿਆਰ ਹੈ ਅਤੇ ਪ੍ਰਸ਼ਾਸਨ ਅਤੇ ਲੋਕਾਂ ਦੀ ਹਰ ਸੂਚਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਦਮ ਚੁੱਕੇ ਜਾ ਰਹੇ ਹਨ।

ਸਿਹਤ ਵਿਭਾਗ ਦੇ ਸਮੂਹ ਡਾਕਟਰ ਹਸਪਤਾਲ ਅਤੇ ਫੀਲਡ ਵਿੱਚ ਤਾਇਨਾਤ ਹੋ ਕੇ ਇਸ ਵਾਇਰਸ ਦੇ ਖਿਲਾਫ ਜੰਗ ਲੜ ਰਹੇ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਿਨਾਂ ਲੋਕਾਂ ਨੂੰ ਹੋਮ ਕੁਆਰਨਟੀਨ ਕੀਤਾ ਜਾ ਰਿਹਾ ਹੈ, ਉਹਨਾਂ ਦੇ ਘਰਾਂ ਦੇ ਬਾਹਰ ਏਕਾਂਤਵਾਸ ਦੀ ਸਲਿੱਪ ਲਗਾਈ ਜਾਂਦੀ ਹੈ, ਤਾਂ ਜੋ ਕਰੋਨਾ ਪਾਜੀਟਿਵ ਮਰੀਜ ਦੀ ਪਹਿਚਾਣ ਕੀਤੀ ਜਾ ਸਕੇ ਅਤੇ ਇਨਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ।

ਡਾ. ਭੁਪਿੰਦਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ, ਉਹਨਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਤਲਾਸ਼, ਕੁਆਰਨਟੀਨ ਅਤੇ ਆਈਸੋਲੇਸ਼ਨ ਲਈ ਜ਼ਰੂਰੀ ਇੰਤਜਾਮ ਅਤੇ ਸੁਵਿਧਾਵਾਂ ਦੇਣ ਲਈ ਸਿਹਤ ਵਿਭਾਗ ਦੇ ਅਮਲੇ ਵਲੋਂ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਕਿਸੇ ਵੀ ਕਿਸਮ ਦੇ ਖਤਰੇ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤਨਦੇਹੀ ਭਰਪੂਰ ਸੇਵਾ ਲਈ ਸਿਹਤ ਵਿਭਾਗ ਦੀ ਸਾਰੀ ਟੀਮ ਪ੍ਰਸ਼ੰਸਾ ਦੀ ਪਾਤਰ ਹੈ। ਉਹਨਾਂ ਕਿਹਾ ਕਿ ਆਪਣੀਆਂ ਸੇਵਾਵਾਂ ਦੇਣ ਦੇ ਲਈ ਜਿਲ•ਾ ਪਠਾਨਕੋਟ ਦੇ ਸਾਰੇ ਡਾਕਟਰ ਅਤੇ ਹੋਰ ਸਟਾਫ ਪ੍ਰਸੰਸਾ ਯੋਗ ਹੈ।

ਉਹਨਾਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਅਜੇ ਜਾਰੀ ਹੈ, ਇਸ ਲਈ ਪੰਜਾਬ ਸਰਕਾਰ ਦੇ ‘ਮਿਸ਼ਨ ਫਤਿਹ’ ਤਹਿਤ ਉਹ ਇਸੇ ਤਿਆਰੀ ਨਾਲ ਮਰੀਜ਼ਾਂ ਦੀ ਦੇਖਭਾਲ ਅਤੇ ਇਲਾਜ ਕਰਦੇ ਰਹਿਣ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਘਰ-ਘਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਹਰ ਵਿਅਕਤੀ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦੇ ਹੋਏ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਮਾਸਕ ਦਾ ਪ੍ਰਯੋਗ ਕਰੇ ਅਤੇ 20 ਸੈਕੰਡ ਤੱਕ ਹੱਥ ਧੋਣ ਵਰਗੀਆਂ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ‘ਮਿਸ਼ਨ ਫਤਿਹ’ ਤਹਿਤ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ।

LEAVE A REPLY

Please enter your comment!
Please enter your name here