ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਹੈ ਲਾਹੇਵੰਦ : ਮੁੱਖ ਖੇਤੀਬਾੜੀ ਅਫ਼ਸਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗਦੇ ਪੱਧਰ ਨੂੰ ਰੋਕਣ ਲਈ ਅਤੇ ਕੱਦੂ ਕੀਤੇ ਝੋਨੇ ਵਿੱਚ ਲੇਬਰ ਦੀ ਲੁਆਈ ਲਈ ਪੇਸ਼ ਆਉਂਦੀ ਮੁਸ਼ਕਿਲ, ਖਰਚੇ ਘਟਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਹੁਸ਼ਿਆਰਪੁਰ ਵਲੋਂ ਕਿਸਾਨਾਂ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਦੀ ਅਗਵਾਈ ਹੇਠ ਪਿੰਡ ਸਿੰਗੜੀਵਾਲਾ ਵਿਖੇ ਕਿਸਾਨਾਂ ਵਲੋਂ ਸਿੱਧੀ ਬਿਜਾਈ ਕੀਤੇ ਝੋਨੇ ਦੇ ਪਲਾਟਾਂ ਦਾ ਨਿਰੀਖਣ ਕੀਤਾ ਗਿਆ।

Advertisements

ਉਹਨਾਂ ਕਿਹਾ ਕਿ ਕਿਸਾਨ ਇਸ ਸਮੇਂ ਨਦੀਨਾਂ ਦੀ ਰੋਕਥਾਮ ਲਈ ਨਦੀਨ ਨਾਸ਼ਕ ਦੀ ਸਹੀ ਚੋਣ ਅਤੇ ਲਘੂ ਤੱਤਾਂ ਦੀ ਲੋੜ ਅਨੁਸਾਰ ਸਪਰੇਅ ਕਰਨ। ਉਹਨਾਂ 25 ਦਿਨਾਂ ਦੇ ਝੋਨੇ ‘ਤੇ ਨੋਮਨੀ ਗੋਲਡ ਸਪਰੇਅ 100 ਮਿਲੀਲੀਟਰ ਦੇ ਹਿਸਾਬ ਨਾਲ ਨਦੀਨਾਂ ਦੀ ਰੋਕਥਾਮ ਲਈ ਵਰਤੋਂ ਕਰਨ ਅਤੇ ਲਘੂ ਤੱਤ ਖਾਸ ਕਰਕੇ ਲੋਹੇ ਦੀ ਕਮੀ ਇਕ ਕਿਲੋ ਫੋਰਸ ਸਲਫੇਟ 100 ਲੀਟਰ ਪਾਣੀ ਵਿੱਚ ਘੋਲ ਕੇ ਵਰਤਣ ਦੀ ਸਲਾਹ ਦਿੱਤੀ। ਇਸ ਮੌਕੇ ਜ਼ਿਲਾ ਸਿਖਲਾਈ ਅਫ਼ਸਰ ਡਾ. ਰਾਜ ਕੁਮਾਰ , ਖੇਤੀਬਾੜੀ ਵਿਕਾਸ ਅਫ਼ਸਰ ਡਾ. ਕਿਰਨਜੀਤ ਸਿੰਘ, ਖੇਤੀਬਾੜੀ ਇੰਜੀਨੀਅਰ ਵਰੁਣ ਚੌਧਰੀ, ਲਵਲੀ, ਮਨਦੀਪ ਸਿੰਘ, ਕਿਸਾਨ ਗੁਰਨਾਮ ਸਿੰਘ ਅਤੇ ਸ਼੍ਰੀ ਚਰਨ ਵਰਿੰਦਰ ਸਿੰਘ ਵੀ ਮੌਜੂਦ ਸਨ।

LEAVE A REPLY

Please enter your comment!
Please enter your name here