ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਸਟਾਫ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਸੰਬੰਧੀ ਕੀਤਾ ਜਾਗਰੂਕ

ਪਠਾਨਕੋਟ (ਦ ਸਟੈਲਰ ਨਿਊਜ਼)। ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਅਗਵਾਈ ਹੇਠ ਜ਼ਿਲੇ ਨੂੰ ਕਰੋਨਾ ਮੁਕਤ ਬਣਾਉਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਅੱਜ ਪਠਾਨਕੋਟ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਪ੍ਰਿੰਸੀਪਲ ਰਾਕੇਸ਼ ਮੋਹਣ ਸ਼ਰਮਾ ਸਮੇਤ ਕਾਲਜ ਸਮੂਹ ਸਟਾਫ ਵਲੋਂ ਪਠਾਨਕੋਟ ਅਤੇ ਨਾਲ ਲਗਦੇ ਖੇਤਰਾਂ ਵਿੱਚ ‘ਮਿਸ਼ਨ ਫ਼ਤਿਹ’ ਤਹਿਤ ਵਿਸ਼ੇਸ ਮੁਹਿੰਮ ਚਲਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕੀਤਾ ਗਿਆ। ਪ੍ਰਿੰਸੀਪਲ ਰਾਕੇਸ਼ ਮੋਹਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਸਟਾਫ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਗਈ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੇ ‘ਮਿਸ਼ਨ ਫਤਿਹ’ ਤੋਂ ਜਾਣੂ ਕਰਵਾਇਆ ਗਿਆ।

Advertisements

ਉਨਾਂ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਕਿਸ ਤਰਾਂ ਕੋਵਾ ਐਪ ਡਾਊਨਲੋਡ ਕਰਕੇ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਜਿਲੇ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਦੇ ਹਾਂ। ਉਨਾਂ ਦੱਸਿਆ ਕਿ ਆਨਲਾਈਨ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਲੋਕਾਂ ਨੂੰ ਘਰੋਂ ਨਿਕਲਣ ਸਮੇਂ ਮਾਸਕ ਪਹਿਨਣ, ਵਾਰ ਵਾਰ ਹੱਥ ਧੋਣ ਲਈ, ਘਰਾਂ ਅੰਦਰ ਰਹਿਣ ਲਈ, ਸ਼ੋਸਲ ਡਿਸਟੈਂਸ ਬਣਾਈ ਰੱਖਣ ਲਈ ਜਾਗਰੂਕ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਫਤਿਹ’ ਦਾ ਮੁੱਖ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਕੋਰੋਨਾ ਵਿਰੁੱਧ ਫਤਿਹ ਹਾਸਲ ਕਰਨੀ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਸਾਰਿਆਂ ਨੂੰ ਅੱਗ ਆਉਣਾ ਪਵੇਗਾ। ਉਨਾਂ ਕਿਹਾ ਕਿ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ ।

LEAVE A REPLY

Please enter your comment!
Please enter your name here