ਆਸ ਕਿਰਨ ਡਰੱਗ ਕਾਊੰਸਲਿੰਗ ਦਾ 19ਵਾਂ ਸਾਲ ਪੂਰਾ ਹੋਣ ਤੇ ਕਰਵਾਇਆ ਸ਼ੁਕਰਾਨਾ ਸਮਾਗਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਿਛਲੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੁਸ਼ਿਆਰਪੁਰ ਵਿਖੇ ਸੰਨ 2001 ਤੋਂ ਸਫਲਤਾਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਨੂੰ ਸਮਾਜ ਸੇਵਾ ਦੇ ਕਾਰਜ ਕਰਦਿਆਂ ਅੱਜ 19 ਸਾਲ ਪੂਰੇ ਹੋਣ ਅਤੇ ਵੀਹਵਾਂ ਸਾਲ ਸ਼ੁਰੂ ਹੋਣ ਤੇ ਕੇਂਦਰ ਵਿਖੇ ਇੱਕ ਸ਼ੁਕਰਾਨਾ ਸਮਾਗਮ ਦਾ ਆਯੋਜਨ ਕਰਵਾਇਆ ਗਿਆ।

Advertisements

ਜਿਸ ਵਿਚ ਗੁਰੂ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠ ਉਪਰੰਤ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਤੋਂ ਬਾਅਦ ਭਾਈ ਗੁਰਪ੍ਰੀਤ ਸਿੰਘ ਕੰਧਾਲਾ ਜੱਟਾਂ ਵਾਲਿਆਂ ਦੇ ਜਥੇ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਸੰਸਥਾ ਦੇ ਜ਼ੋਨਲ ਸਕੱਤਰ ਸ ਬਹਾਦਰ ਸਿੰਘ ਸਿੱਧੂ, ਸ ਅਮਰੀਕ ਸਿੰਘ ਕਬੀਰਪੁਰ, ਭਾਈ ਨਛੱਤਰ ਸਿੰਘ ਬ੍ਰਹਮਜੀਤ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਕੇਂਦਰ ਵਿਖੇ ਇਲਾਜ ਲਈ ਦਾਖਲ ਵਿਅਕਤੀਆਂ ਨੂੰ ਨਸ਼ਾ ਰਹਿਤ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਹਰਵਿੰਦਰ ਸਿੰਘ ਨੰਗਲ ਈਸ਼ਰ ਵਲੋਂ ਮੁੱਖ ਮਹਿਮਾਨ ਸ ਹਰਜਿੰਦਰ ਸਿੰਘ ਧਾਮੀ ਜੀ ਦਾ ਕੇਂਦਰ ਵਿਚ ਆਉਣ ਤੇ ਧੰਨਵਾਦ ਕੀਤਾ ਅਤੇ ਜਥੇਬੰਦੀ ਵਲੋਂ ਬਾਹਰੋਂ ਆਏ ਮਹਿਮਾਨਾਂ ਨੂੰ ਯਾਦ ਚਿੰਨ ਭੇਂਟ ਕੀਤੇ ਗਏ। ਇਸ ਸਮੇਂ ਕੇਂਦਰ ਦੇ ਮੈਡੀਕਲ ਅਫਸਰਸ ਡਾ ਜਸਵਿੰਦਰ ਸਿੰਘ ਡੋਗਰਾ, ਗੁਰਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ ਜੱਜ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਏਕਮਜੋਤ ਸਿੰਘ ਸੇਖੋਂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here