ਮਿਸ਼ਨ ਫਤਿਹ ਅਧੀਨ ਮੂਹਿੰਮ ਚਲਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੁਕ

ਪਠਾਨਕੋਟ(ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਬੁੱਧਵਾਰ ਨੂੰ 3 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਅਤੇ 6 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਕਰੋਨਾ ਵਾਈਰਸ ਤੋਂ ਬਚਣ ਲਈ ਜਿਲਾ ਪਠਾਨਕੋਟ ਵਿੱਚ ਮਿਸ਼ਨ ਫਤਿਹ ਅਧੀਨ ਮੂਹਿੰਮ ਚਲਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਵਾਈਰਸ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ। ਉਨਾਂ ਕਿਹਾ ਕਿ ਲੋਕਾਂ ਦੇ ਜਾਗਰੁਕ ਹੋਣ ਨਾਲ ਹੀ ਕਰੋਨਾ ਵਾਈਰਸ ਤੋਂ ਬਚਾਅ ਕੀਤਾ ਜਾ ਸਕਦਾ ਹੈ।

Advertisements

ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਬੁੱਧਵਾਰ  ਨੂੰ ਕੁਲ 219 ਕੇਸ ਕਰੋਨਾ ਪਾਜੀਟਿਵ ਦੇ ਹੋ ਗਏ ਹਨ ਜਿਨਾਂ ਵਿੱਚੋਂ 178 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 37 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 6 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਸੋਮਵਾਰ ਨੂੰ 3 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨਾਂ ਵਿੱਚੋਂ ਇੱਕ ਬਮਿਆਲ ਅਤੇ ਇੱਕ ਭੜੋਲੀ ਪਿੰਡ ਤੋਂ ਹੈ ਅਤੇ ਇੱਕ ਪਠਾਨਕੋਟ ਨਾਲ ਸਬੰਧਤ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਬੁੱਧਵਾਰ ਨੂੰ 6 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here