ਘਰ-ਘਰ ਜਾ ਕੇ ਅਧਿਆਪਕ ਲੋਕਾਂ ਨੂੰ ਕਰ ਰਹੇ ਕੋਰੋਨਾ ਮਹਾਮਾਰੀ ਪ੍ਰਤੀ ਜਾਗਰੂਕ

ਪਠਾਨਕੋਟ (ਦ ਸਟੈਲਰ ਨਿਊਜ਼)। ਮਿਸ਼ਨ ਫਤਿਹ ਤਹਿਤ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ ਜਗਜੀਤ ਸਿੰਘ ਦੀ ਅਗਵਾਈ ਹੇਠ ਜ਼ਿਲੇ ਦੇ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਵੱਲੋਂ ਡੋਰ-ਟੂ-ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕ ਕਰਨ ਲਈ ਕਮਾਨ ਸੰਭਾਲ ਲਈ ਹੈ। ਜ਼ਿਲਾ ਸਿੱਖਿਆ ਅਫਸਰ ਜਗਜੀਤ ਸਿੰਘ ਨੇ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਮਿਸ਼ਨ ਫਤਿਹ ਸਬੰਧੀ ਲੋਕਾਂ ਨੂੰ ਜਾਗਰੁਕ ਕਰਨ ਲਈ ਅਧਿਆਪਕਾਂ ਅਤੇ ਸਟਾਫ ਵੱਲੋਂ ਆਪਣੇ- ਆਪਣੇ ਸਕੂਲ ਦੇ ਪਿੰਡਾਂ ਦੇ ਘਰਾਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣ, ਮਾਸਕ ਪਾ ਕੇ ਰੱਖਣ, ਘੱਟੋ-ਘੱਟ  6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਤੇ ਹੱਥ ਨਹੀਂ ਮਿਲਾਉਣ ਆਦਿ ਬਾਰੇ ਜਾਗਰੂਕ ਕੀਤਾ ਗਿਆ।

Advertisements

ਉਨਾਂ ਸਮੂਹ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਅਸੀਂ ਇਹ ਸਾਰੀਆਂ  ਗੱਲਾਂ ਨੂੰ ਧਿਆਨ ਵਿਚ ਰੱਖਾਂਗੇ ਤਾਂ ਅਸੀਂ ਕੋਵਿਡ-19  ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ। ਉਨਾਂ ਦੱਸਿਆ ਕਿ ਸਮੂਹ ਸਕੂਲੀ ਅਧਿਆਪਕਾਂ ਨੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ । ਉਨਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਤੇ ਨਿਯਮਾਂ ਦੀ ਪਾਲਨਾ ਕਰਨ ਲਈ ਕਿਹਾ।

LEAVE A REPLY

Please enter your comment!
Please enter your name here