ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਘਰ ਘਰ ਜਾ ਕੇ ਕੀਤਾ ਜਾਗਰੂਕ

ਪਠਾਨਕੋਟ (ਦ ਸਟੈਲਰ ਨਿਊਜ਼)। ਮਿਸ਼ਨ ਫ਼ਤਿਹ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਪ੍ਰਤੀ ਘਰ ਘਰ ਜਾ ਕੇ ਜਾਗਰੂਕ ਕੀਤਾ ਗਿਆ। ਜ਼ਿਲਾ ਪ੍ਰੋਗਰਾਮ ਅਫ਼ਸਰ ਪਠਾਨਕੋਟ ਸੁਮਨਦੀਪ ਦੀ ਅਗਵਾਈ ਹੇਠ ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਨੇ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਹੱਥ ਧੋਣਾ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਬਾਰੇ ਜਾਗਰੂਕ ਕੀਤਾ।

Advertisements

ਜ਼ਿਲਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕਤਾ ਲਿਆਉਣਾ ਹੈ, ਮਿਸ਼ਨ ਫ਼ਤਿਹ ਦੇ ਮਕਸਦ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਪੋਸਟਰ, ਪੇਂਟਿੰਗ ਆਦਿ ਬਣਾ ਕੇ ਵੀ ਲੋਕਾਂ ਨੂੰ ਘਰ ਘਰ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੋਕੇ ਤੇ ਉਨਾਂ ਲੋਕਾਂ ਨੂੰ ਹੈਂਡਵਾਸ਼ ਕਰਨ ਦੀਆਂ ਵੱਖ ਵੱਖ ਵਿਧੀਆਂ ਤੋਂ ਵੀ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਦੇ ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਪਿੰਡਾਂ ਵਿੱਚ ਬੈਠੇ ਲੋਕਾਂ ਨੂੰ ਵੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਪ੍ਰਤੀ ਜਾਣੂ ਕਰਵਾਇਆ ਗਿਆ ਹੈ। ਇਸ ਦੇ ਨਾਲ-ਨਾਲ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਾਇਰਸ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਹੋ ਕੇ ਇਸ ਤੋਂ ਆਪਣਾ ਅਤੇ ਦੂਸਰਿਆਂ ਦਾ ਬਚਾਅ ਕਰ ਸਕਣ।    

LEAVE A REPLY

Please enter your comment!
Please enter your name here