ਆਓ ਮਿਲ ਕੇ ਕਰੀਏ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ: ਡਾ. ਭੁਪਿੰਦਰ ਸਿੰਘ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਲੋਕਾਂ ਨੂੰ ਜਾਗਰੁਕ ਕਰਨ ਦੇ ਨਾਲ ਨਾਲ ਮਾਨਸਿਕ ਤੌਰ ਤੇ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ  ਪੰਜਾਬ ਸਰਕਾਰ ਦਾ ਇੱਕ ਹੀ ਉਦੇਸ਼ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾ ਕੇ ਮਨੁੱਖੀ ਜੀਵਨ ਦੀ ਰੱਖਿਆ ਕੀਤੀ ਜਾਵੇ ਅਤੇ ਇਸ ਕਾਰਜ ਲਈ ਸਿਹਤ ਵਿਭਾਗ ਦਾ ਹਰੇਕ ਕਰਮਚਾਰੀ ਅਤੇ ਡਾਕਟਰ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਹ ਪ੍ਰਗਟਾਵਾ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾ ਕੇ ਲੋਕਾਂ ਨੂੰ ਜਾਗਰੁਕ ਰਹਿਣ ਲਈ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਜਿਮੇਦਾਰੀ ਬਣਦੀ ਹੈ ਕਿ ਉਹ ਅੱਗੇ ਹੋਰ ਵੀ ਲੋਕਾਂ ਨੂੰ ਜਾਗਰੁਕ ਕਰਨ।

Advertisements

ਉਨਾਂ ਦੱਸਿਆ ਕਿ 3 ਜੁਲਾਈ ਨੂੰ ਸਿਹਤ ਵਿਭਾਗ ਪਠਾਨਕੋਟ ਵਿਖੇ ਵੀ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕਰਨ ਲਈ ਮੂਹਿੰਮ ਚਲਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦਾ ਸੰਦੇਸ਼ ਜਨ ਜਨ ਤੱਕ ਪਹੁੰਚਾਇਆ ਜਾਵੇਗਾ। ਉਨਾਂ ਕਿਹਾ ਕਿ ਕਰੋਨਾ ਵਾਈਰਸ ਤੇ ਅਸੀਂ ਜਾਗਰੁਕ ਹੋ ਕੇ ਹੀ ਜਿੱਤ ਪਾ ਸਕਦੇ ਹਾਂ ਅਤੇ ਇਸ ਲਈ ਜ਼ਰੂਰੀ ਹੈ ਕਿ ਅਸੀਂ ਸਿਹਤ ਵਿਭਾਗ ਦੀਆਂ ਦਿੱਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰੀਏ। ਉਨਾਂ ਕਿਹਾ ਕਿ ਅਸੀਂ ਘਰ ਵਿੱਚ ਦਾਖਲ ਹੋਣ ਤੋਂ ਪਹਿਲਾ ਪੂਰੀ ਸਾਵਧਾਨੀ ਰੱਖਣੀ ਹੈ, ਉਨਾਂ ਕਿਹਾ ਕਿ ਅਪਣੇ ਪਰਿਵਾਰ ਦੀ ਸੁਰੱਖਿਆ ਲਈ ਖੁਦ ਜਾਗਰੁਕ ਹੋਵੋ ਅਤੇ ਹੋਰਨਾਂ ਨੂੰ ਵੀ ਜਾਗਰੁਕ ਕਰੋ। ਉਨਾਂ ਕਿਹਾ ਕਿ ਘਰ ਤੋਂ ਨਿਕਲਣ ਲੱਗਿਆ ਮਾਸਕ ਜਾਂ ਪਰਨੇ ਆਦਿ ਦਾ ਪ੍ਰਯੋਗ ਜਰੂਰ ਕਰੋ, ਘਰਾਂ ਦੇ ਆਸ ਪਾਸ ਸਾਫ ਸਫਾਈ ਰੱਖੋਂ ਅਤੇ ਅਗਰ ਕਿਸੇ ਵਿਅਕਤੀ ਜਾਂ ਹੋਰ ਪਰਿਵਾਰਿਕ ਮੈਂਬਰ ਨੂੰ ਕਿਸੇ ਤਰਾਂ ਦੀ ਬੀਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਸਿਹਤ ਵਿਭਾਗ ਨਾਲ ਸੰਪਰਕ ਕਰੋ। ਉਨਾਂ ਕਿਹਾ ਕਿ ਆਪਣੀ ਨਿਗਰਾਨੀ ਹੀ ਆਪਣੀ ਸੂਰੱਖਿਆ ਹੈ । ਉਨਾਂ ਕਿਹਾ ਕਿ ਆਓ ਸਾਰੇ ਮਿਲ ਕੇ ਇਹ ਪ੍ਰਣ ਕਰੀਏ ਕਿ ਮਾਸਕ ਦਾ ਪ੍ਰਯੋਗ ਅਤੇ ਸੋਸ਼ਲ ਡਿਸਟੈਂਸ ਨੂੰ ਬਣਾਈ ਰੱਖਾਂਗੇ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਾਂਗੇ ।

LEAVE A REPLY

Please enter your comment!
Please enter your name here