ਮਿਸ਼ਨ ਫ਼ਤਿਹ ਤਹਿਤ ਕੀਤੀ ਜਾ ਰਹੀ ਪਿੰਡ-ਪਿੰਡ ਪਹੁੰਚ,  ਕੋਰੋਨਾ ਤੋਂ ਬਚਾਅ ਲਈ ਕੀਤਾ ਜਾ ਰਿਹਾ ਜਾਗਰੂਕ

ਪਠਾਨਕੋਟ (ਦ ਸਟੈਲਰ ਨਿਊਜ਼)। ਰਾਜੇਸ਼ ਕੁਮਾਰ ਭੋਆ ਡਾਇਰੈਕਟਰ ਪੰਜਾਬ ਮੀਡਿਅਮ ਇੰਡਸਟ੍ਰੀਜ ਡਿਵੈਲਪਮੈਂਟ ਬੋਰਡ ਵੱਲੋਂ ਅੱਜ ਭੋਆਂ ਖੇਤਰ ਵਿੱਚ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਅਧੀਨ ਪਿੰਡ ਪਿੰਡ ਦੋਰਾ ਕੀਤਾ ਗਿਆ ਅਤੇ ਲੋਕਾਂ ਨੂੰ ਮਿਸ਼ਨ ਫਤਿਹ ਅਧੀਨ ਜਾਗਰੁਕ ਕਰਵਾਇਆ। ਉਨਾਂ ਵੱਲੋਂ ਪੰਜਾਬ ਸਰਕਾਰ ਵੱਲੋ ਕਰੋਨਾ ਤੋਂ ਬਚਾਅ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਉਨਾਂ ਵੱਲੋਂ ਪਿੰਡ ਪਿੰਡ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਪਰਚੇ ਵੰਡੇ ਗਏ ਅਤੇ ਲੋਕਾਂ ਨੂੰ ਮਾਸਕ ਵੀ ਵੰਡੇ। ਉਨਾਂ ਨਾਲ ਸਰਵਸ੍ਰੀ ਪਰਮਜੀਤ ਸੈਣੀ, ਪਿੰ੍ਰਸ ਸੈਣੀ, ਰਮਨ ਕੁਮਾਰ ਅਤੇ ਹੋਰ ਕਾਰਜਕਰਤਾ ਹਾਜ਼ਰ ਸਨ।

Advertisements

ਜਾਣਕਾਰੀ ਦਿੰਦਿਆਂ ਰਾਜੇਸ ਕੁਮਾਰ ਭੋਆ ਡਾਇਰੈਕਟਰ ਪੰਜਾਬ ਮੀਡਿਅਮ ਇੰਡਸਟ੍ਰੀਜ ਡਿਵੈਲਪਮੈਂਟ ਬੋਰਡ ਨੇ ਦੱਸਿਆ ਕਿ ਉਨਾਂ ਵੱਲੋਂ ਅੱਜ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਪਿੰਡ ਜੈਤਪੁਰ, ਕਾਂਸੀ ਵਾੜਵਾ ਅਤੇ ਪਹਾੜੀਪੁਰ ਵਿਖੇ ਲੋਕਾਂ ਤੱਕ ਪਹੁੰਚ ਕੀਤੀ ਗਈ ਅਤੇ ਉਨਾਂ ਨੂੰ ਮਾਸਕ ਵੰਡੇ ਗਏ। ਉਨਾਂ ਦੱਸਿਆ ਕਿ ਅੱਜ ਉਨਾਂ ਵੱਲੋਂ ਪਿੰਡਾਂ ਦੀਆਂ ਸੱਥਾਂ ਵਿੱਚ ਬੈਠੇ ਲੋਕਾਂ ਅਤੇ ਖੇਤਾਂ ਵਿੱਚ ਕੰਮ ਕਰ ਰਹੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਉਦੇਸ ਕਰੋਨਾ ਮੁਕਤ ਪੰਜਾਬ ਤੋਂ ਜਾਣੂ ਕਰਵਾਇਆ ਗਿਆ।

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਹੱਥ ਧੋਣਾ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਉਪਰੋਕਤ ਪਿੰਡਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੋਵਾ ਐਪ ਡਾਊਨਲੋਡ ਕਰਨ ਬਾਰੇ ਵੀ ਜਾਣਕਾਰੀ ਦਿੱਤੀ  ਗਈ ਤਾਂ ਜੋ ਲੋਕ ਕਰੋਨਾ ਵਾਇਰਸ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਹੋ ਕੇ ਇਸ ਤੋਂ ਆਪਣਾ ਅਤੇ ਦੂਸਰਿਆਂ ਦਾ ਬਚਾਅ ਕਰ ਸਕਣ।

LEAVE A REPLY

Please enter your comment!
Please enter your name here