ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਆਰੀਆ ਕੰਨਿਆ ਮਹਾਵਿਦਿਆਲਿਆਂ ਵਿਖੇ ਕਰਵਾਏ ਪੇਟਿੰਗ ਮੁਕਾਬਲੇ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਅੱਜ ਯੁਵਕ ਸੇਵਾਵਾਂ ਡਿਵੈਲਪਮੈਂਟ ਬੋਰਡ ਮੈਂਬਰ ਪੂਨਮ ਠਾਕੁਰ ਦੀ ਪ੍ਰਧਾਨਗੀ ਵਿੱਚ ਜਿਲਾ ਪਠਾਨਕੋਟ ਵਿੱਚ ਜਾਗਰੁਕਤਾ ਪ੍ਰੋਗਰਾਮ ਚਲਾਇਆ ਗਿਆ। ਜਿਸ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗਲ ਅਤੇ ਆਰੀਆ ਕੰਨਿਆ ਮਹਾਵਿਦਿਆਲਿਆ ਵਿਖੇ ਕਰੋਨਾ ਵਾਈਰਸ ਤੋਂ ਬਚਾਅ ਲਈ ਪੇਟਿੰਗ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਡੋਰ ਟੂ ਡੋਰ ਪਹੁੰਚ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਪਰਚੇ ਵੰਡੇ ਗਏ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਵੀ ਦਿੱਤੀ ਗਈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਵਕ ਸੇਵਾਵਾਂ ਡਿਵੈਲਪਮੈਂਟ ਬੋਰਡ ਮੈਂਬਰ ਪੂਨਮ ਠਾਕੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਅੱਜ ਜਿਲਾ ਪਠਾਨਕੋਟ ਵਿੱਚ ਵਿਸ਼ੇਸ ਮੂਹਿੰਮ ਚਲਾਈ ਗਈ ਹੈ ਅਤੇ ਲੋਕਾਂ ਨੂੰ ਘਰ ਘਰ ਜਾਂ ਕੇ ਕਰੋਨਾ ਤੋਂ ਬਚਾਅ ਲਈ ਜਾਗਰੁਕ ਵੀ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਹਰੇਕ ਵਿਅਕਤੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੇ ਆਪਣੀ ਜਿਮੇਦਾਰੀ ਨੂੰ ਸਮਝੇ ਤਾਂ ਜੋ ਹਰੇਕ ਵਿਅਕਤੀ ਕਰੋਨਾ ਦੇ ਪ੍ਰਭਾਵ ਤੋਂ ਮੁਕਤ ਹੋ ਸਕੇ। ਉਨਾਂ ਕਿਹਾ ਕਿ ਸਾਡਾ ਇਹ ਉਪਰਾਲਾ ਹੈ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਮਿਸ਼ਨ ਫਤਿਹ ਸਬੰਧੀ ਜਾਗਰੁਕ ਕਰਵਾਇਆ ਜਾਵੇ ਤਾਂ ਜੋ ਜਿਸ ਸੰਕਟ ਦੇ ਸਮੇਂ ਵਿੱਚੋਂ ਅਸੀਂ ਗੁਜਰ ਰਹੇ ਹਾਂ, ਕੋਈ ਵੀ ਵਿਅਕਤੀ ਕਰੋਨਾ ਵਾਈਰਸ ਤੋਂ ਪੀੜਤ ਨਾ ਹੋਵੇ।

ਉਨਾਂ ਕਿਹਾ ਕਿ ਅਗਰ ਅਸੀਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਪੰਜਾਬ ਸਰਕਾਰ ਦੇ ਮਿਸ਼ਨ ਨੂੰ ਕਾਮਯਾਬ ਕਰ ਸਕਦੇ ਹਾਂ। ਜਿਕਰਯੋਗ ਹੈ ਕਿ ਅੱਜ ਦੀ ਜਾਗਰੁਕਤਾ ਮੂਹਿੰਮ ਦੋਰਾਨ ਸਿੱਖਿਆ ਵਿਭਾਗ ਪਠਾਨਕੋਟ ਅਤੇ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਐਨ.ਐਸ.ਵੀ. ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਗਿਆ  ਅਤੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਦੇ ਲਈ ਜਾਗਰੁਕ ਕੀਤਾ।

LEAVE A REPLY

Please enter your comment!
Please enter your name here