ਅਮਿਤ ਵਿੱਜ ਵੱਲੋਂ ਤਲਵਾੜਾਂ ਜੱਟਾਂ ਸਿੰਬਲੀ ਪੁਲ ਦੇ ਚਲ ਰਹੇ ਨਿਰਮਾਣ ਕਾਰਜਾਂ ਦਾ ਲਿਆ ਜਾਇਜਾ

ਪਠਾਨਕੋਟ (ਦ ਸਟੈਲਰ ਨਿਊਜ਼)। ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਤਲਵਾੜਾਂ ਜੱਟਾਂ ਸਿੰਬਲੀ ਪੂਲ ਦੇ ਚਲ ਰਹੇ ਨਿਰਮਾਣ ਕਾਰਜਾਂ ਦਾ ਜਾਇਜਾ ਲੈਣ ਲਈ ਵਿਸ਼ੇਸ ਦੋਰਾ ਕੀਤਾ। ਇਸ ਮੋਕੇ ਤੇ ਉਨਾਂ ਵੱਲੋਂ ਪਠਾਨਕੋਟ ਵਿਧਾਨ ਸਭਾ ਵਿੱਚ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਂਣ ਲਈ ਵੀ ਕਿਹਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਸ਼ੁਰੂ ਕੀਤਾ ਗਿਆ ਹੈ ਅਤੇ ਜਲਦੀ ਹੀ ਇਨਾਂ ਕਾਰਜਾਂ ਨੂੰ ਪੂਰਾ ਵੀ ਕੀਤਾ ਜਾਵੇਗਾ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਤਲਵਾੜਾ ਜੱਟਾਂ ਸਿੰਬਲੀ ਪੁਲ ਉਨਾਂ ਦਾ ਡ੍ਰੀਮ ਪ੍ਰੋਜੈਕਟ ਹੈ ਅਤੇ ਇਸ ਪੁਲ ਦੇ ਨਿਰਮਾਣ ਹੋਣ ਨਾਲ ਕਰੀਬ 100 ਪਿੰਡਾਂ ਦੇ ਲੋਕਾਂ ਨੂੰ ਇਸ ਦਾ ਲਾਭ ਹੋਵੇਗਾ।

Advertisements

ਉਨਾਂ ਕਿਹਾ ਕਿ ਖੇਤਰ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਇਸ ਪੁਲ ਦਾ ਨਿਰਮਾਣ ਕਰਵਾਇਆ ਜਾਵੇ, ਉਨਾਂ ਕਿਹਾ ਕਿ ਲੋਕਾਂ ਦੀ ਮੰਗ ਤੇ ਪੰਜਾਬ ਸਰਕਾਰ ਵੱਲੋਂ 25 ਕਰੋੜ ਨਾਲ ਬਣਨ ਵਾਲੇ ਇਸ ਪ੍ਰੋਜੈਕਟ ਨੂੰ ਸੁਰੂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਉਨਾਂ ਵੱਲੋਂ ਹਰ ਹਫਤੇ ਇਸ ਪ੍ਰੋਜੈਕਟ ਦਾ ਦੋਰਾ ਕੀਤਾ ਜਾਵੇਗਾ ਤਾਂ ਜੋ ਪੁਲ ਦਾ ਨਿਰਮਾਣ ਕਾਰਜ ਹੋਲੀ ਨਾ ਹੋਵੇ ਅਤੇ ਕੰਮ ਵਿੱਚ ਤੇਜੀ ਬਣੀ ਰਹੇ ਤਾਂ ਜੋ ਲੋਕਾਂ ਦਾ ਪੁਲ ਦਾ ਸੁਪਨਾ ਜਲਦੀ ਪੂਰਾ ਹੋ ਸਕੇ।ਉਨਾਂ ਇਸ ਪ੍ਰੋਜੈਕਟ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਸੁਨੀਲ ਜਾਖੜ ਪ੍ਰਧਾਨ ਪੰਜਾਬ ਪ੍ਰਦੇਸ ਕਾਂਗਰਸ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਸਿੰਗਲਾ ਦਾ ਧੰਨਵਾਦ ਕੀਤਾ। ਇਸ ਮੋਕੇ ਤੇ ਸਰਵਸ੍ਰੀ ਆਸੀਸ ਵਿੱਜ, ਲੋਕ ਨਿਰਮਾਣ ਵਿਭਾਗ ਦੇ ਬੀ.ਡੀ.ਓ. ਹਰਪ੍ਰੀਤ , ਐਸ.ਡੀ.ਓ. ਨਰੇਸ ਕੁਮਾਰ, ਸਰਪੰਚ ਸਕਤੀ ਚੋਧਰੀ, ਬਲਾਕ ਸਮਿਤੀ ਮੈਂਬਰ ਪੁਰਸੋਤਮ ਅਤੇ ਹੋਰ ਪਿੰਡ ਨਿਵਾਸੀ ਹਾਜ਼ਰ ਸਨ।  

LEAVE A REPLY

Please enter your comment!
Please enter your name here