ਸਹਿਕਾਰਤਾ ਵਿਭਾਗ ਨੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੀ ਰੋਕਥਾਮ ਅਤੇ ਸਾਵਧਾਨੀਆਂ ਪ੍ਰਤੀ ਕੀਤਾ ਜਾਗਰੂਕ

ਪਠਾਨਕੋਟ (ਦ ਸਟੈਲਰ ਨਿਊਜ਼)। ਕਰੋਨਾ ਵਾਈਰਸ ਜੋ ਕਿ ਪੰਜਾਬ ਵਿੱਚ ਵਿਸਥਾਰ ਕਰ ਰਿਹਾ ਹੈ, ਕਰੋਨਾ ਦੇ ਵਿਸਥਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਚਲਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਜਾਗਰੁਕ ਕਰਕੇ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ। ਐਤਵਾਰ ਨੂੰ ਮਿਸ਼ਨ ਫਤਿਹ ਅਧੀਨ ਸਹਿਕਾਰਤਾ ਵਿਭਾਗ ਪਠਾਨਕੋਟ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾ ਹੇਠ ਅਤੇ ਡਿਪਟੀ ਕਮਿਸਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ ਜਿਲਾ ਪਠਾਨਕੋਟ ਵਿੱਚ ਵਿਭਾਗ ਵੱਲੋਂ ਡੋਰ ਟੂ ਡੋਰ ਕੰਪੇਨ ਚਲਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕੀਤਾ ਗਿਆ।

Advertisements

ਇਹ ਜਾਣਕਾਰੀ ਦਿੰਦਿਆਂ ਸਹਿਕਾਰਤਾ ਵਿਭਾਗ ਪਠਾਨਕੋਟ ਦੇ ਸਹਾਇਕ ਰਜਿਸਟਰਾਰ ਸੁਨੀਲ ਕਾਟਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਅਧੀਨ ਸਹਿਕਾਰਤਾ ਵਿਭਾਗ ਪਠਾਨਕੋਟ ਅਤੇ ਜ਼ਿਲੇ ਦੀਆਂ ਵੱਖ-ਵੱਖ ਸਭਾਵਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ।  ਉਨਾਂ ਦੱਸਿਆ ਇਸ ਵਾਇਰਸ ਤੋਂ ਬਚਾਅ ਕਰਨ ਲਈ ਸਾਨੂੰ ਆਪਣੇ ਹੱਥ ਵਾਰ ਵਾਰ ਸਾਬਣ ਨਾਲ ਧੋਣੇ ਚਾਹੀਦੇ ਹਨ, ਮੂੰਹ ਨੂੰ ਮਾਸਕ ਜਾਂ ਕੱਪੜੇ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਬਾਹਰ ਭੀੜ ਵਾਲੀਆਂ ਥਾਵਾਂ ਤੇ ਨਹੀਂ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਨੂੰ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਸ ਬਿਮਾਰੀ ਦੀ ਅਜੇ ਤੱਕ ਕੋਈ ਵੀ ਦਵਾਈ ਨਹੀਂ ਬਣੀ ਸਿਰਫ਼ ਸਾਵਧਾਨੀਆਂ ਵਰਤ ਕੇ ਹੀ ਅਸੀਂ ਇਸ ਤੋਂ ਬਚ ਸਕਦੇ ਹਾਂ। ਉਨਾਂ ਕਿਹਾ ਕਿ ਸਾਡੇ ਸਾਰਿਆ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਤੇ ਫਤਿਹ ਪਾਈ ਜਾ ਸਕਦੀ ਹੈ ਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here