ਵਿਧਾਇਕ ਅਮਿਤ ਵਿੱਜ ਵੱਲੋਂ ਪਿੰਡਾਂ ਦਾ ਦੋਰਾ ਕਰਕੇ ਲਿਆ ਗਿਆ ਵਿਕਾਸ ਕਾਰਜਾਂ ਦਾ ਜਾਇਜਾ  

ਪਠਾਨਕੋਟ(ਦ ਸਟੈਲਰ ਨਿਊਜ਼)। ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਵਿਧਾਨ ਸਭਾ ਹਲਕਾ ਪਠਾਨਕੋਟ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ। ਉਹਨਾਂ ਵੱਲੋਂ ਪਿੰਡ ਨੋਸਹਿਰਾ ਨਾਲ ਬੰਦਾ, ਰੈਆ, ਸਿੰਬਲੀ ਗੁਜਰਾਂ, ਮਿਰਜਾਪੁਰ, ਦਰਸੋਪੁਰ, ਤਾਜਪੁਰ, ਐਮਾਂ ਚਾਂਗਾਂ ਪਿੰਡਾਂ ਵਿੱਚ ਪਹੁੰਚ ਕੇ ਚਲ ਰਿਹਾ ਗਲੀਆਂ ਨਾਲੀਆਂ ਦੇ ਕੰਮਾਂ ਦਾ ਜਾਇਜਾ ਲਿਆ।  ਇਸ ਮੋਕੇ ਤੇ ਉਨਾਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਕਰੋਨਾ ਬੀਮਾਰੀ ਇੱਕ ਮਹਾਮਾਰੀ ਦਾ ਰੂਪ ਧਾਰ ਕੇ ਆਪਣਾ ਵਿਸਥਾਰ ਕਰ ਰਹੀ ਹੈ ਅਤੇ ਇਸ ਤੋਂ ਬਚਾਓ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਲੋਕਾਂ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਹਿਤਾਂ ਦੀ ਪਾਲਣਾ ਕਰੀਏ ਤਾਂ ਜੋ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

Advertisements

ਜਾਣਕਾਰੀ ਦਿੰਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਉਪਰੋਕਤ ਪਿੰਡਾਂ ਵਿੱਚ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਉਨਾਂ ਦਾ ਇੱਕ ਹੀ ਉਪਰਾਲਾ ਹੈ ਕਿ ਪਿੰਡਾਂ ਦੀ ਨੁਹਾਰ ਬਦਲੀ ਜਾਵੇ ਅਤੇ ਹਰ ਪ੍ਰਕਾਰ ਦਾ ਵਿਕਾਸ ਕਾਰਜ ਜੋ ਪਿਛਲੇ ਲੰਮੇ ਸਮੇਂ ਤੋਂ ਰੁਕਿਆ ਹੋਇਆ ਹੈ ਉਨਾਂ ਕੰਮਾਂ ਨੂੰ ਕਰਵਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇ। ਉਨਾਂ ਕਿਹਾ ਕਿ ਇਨਾਂ ਕਾਰਜਾਂ ਲਈ ਉਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸੁਨੀਲ ਜਾਖੜ ਪ੍ਰਧਾਨ ਪੰਜਾਬ ਪ੍ਰਦੇਸ ਕਾਂਗਰਸ  ਦਾ ਉਪਰੋਕਤ ਕੰਮਾਂ ਨੂੰ ਮਨਜੂਰੀ ਦੇਣ ਲਈ ਧੰਨਵਾਦ ਕਰਦਾ ਹੈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਅਸੀਸ ਵਿੱਜ, ਹਰਪ੍ਰੀਤ ਸਰਪੰਚ, ਪਿੰਕੀ, ਰਮੇਸ, ਪ੍ਰਦੀਪ, ਜੱਸੀ ਰਾਣਾ, ਬੋਧ ਰਾਜ, ਮਨੋਹਰ ਲਾਲ, ਪਰਸੋਤਮ ਲਾਲ, ਸਕਤੀ ਸਿੰਘ  ਅਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here