ਕੋਵਿਡ-19 ਨੂੰ ਫੈਲਣ ਤੋਂ ਰੋਕ ਕੇ ਮਿਸ਼ਨ ਫਤਿਹ ਨੂੰ ਕੀਤਾ ਜਾਵੇਗਾ ਕਾਮਯਾਬ: ਡਾ.ਭੁਪਿੰਦਰ

ਪਠਾਨਕੋਟ(ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਕੋਵਿਡ 19 ਬਿਮਾਰੀ ਨੂੰ ਨਿਪਟਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਅਧੀਨ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਰਿਹਾ ਹੈ, ਮੋਜੂਦਾ ਸਮੇਂ ਦੋਰਾਨ ਜਿਲਾ ਪ੍ਰਸਾਸਨ ਵੱਲੋਂ ਦਿੱਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੀ ਸਿਹਤ ਪ੍ਰਤੀ ਜਾਗਰੁਕ ਹੋਣ ਦੀ ਲੋੜ ਹੈ। ਇਹ ਪ੍ਰਗਟਾਵਾ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਪੰਜਾਬ ਤੋਂ ਬਾਹਰੋਂ ਆਏ ਵਿਅਕਤੀ ਨੂੰ ਕਿਸੇ ਪ੍ਰਕਾਰ ਦਾ ਕੋਈ ਵੀ ਕਰੋਨਾ ਦਾ ਲੱਛਣ ਨਾ ਹੋਣ ਤੇ ਆਪਣੇ ਘਰ ਵਿੱਚ ਹੀ ਏਕਾਂਤਵਾਸ ਰਹਿਣਾ ਪਵੇਗਾ।

Advertisements

ਉਹਨਾਂ ਦੱਸਿਆ ਕਿ ਰਿਪੋਰਟ ਪਾਜਟਿਵ ਆਉਣ ਦੀ ਸੂਰਤ ਵਿੱਚ ਉਸ ਵਿਅਕਤੀ ਨੂੰ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਬਾਹਰੋਂ ਆਏ ਹਰੇਕ ਵਿਅਕਤੀ ਲਈ  ਕੋਵਾ ਐਪ ਡਾਊਨਲੋਡ ਕਰਨਾ ਵੀ ਲਾਜਮੀ ਹੋਵੇਗਾ। ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸਾਡੀ ਜਿਮੇਦਾਰੀ ਬਣਦੀ ਹੈ ਕਿ ਸਿਹਤ ਵਿਭਾਗ ਵੱਲੋਂ ਬਣਾਏ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰੀਏ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਤਾਂ ਜੋ ਕਰੋਨਾ ਦੇ ਵਿਸਥਾਰ ਨੂੰ ਰੋਕਿਆ ਜਾ ਸਕੇ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਕਰਨ। ਉਨਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਜਨਤਕ ਥਾਵਾਂ ਤੇ ਥੁੱਕਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਸਕਰਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here