ਅਮਿਤ ਵਿੱਜ ਵੱਲੋਂ ਪਿੰਡ ਮਿਰਜਾਪੁਰ ਵਿਖੇ ਬਣਾਏ ਜਾ ਰਹੇ ਸਟੇਡੀਅਮ ਦਾ ਕੀਤਾ ਨਿਰੀਖਣ

ਪਠਾਨਕੋਟ (ਦ ਸਟੈਲਰ ਨਿਊਜ਼)। ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਵੱਲੋਂ ਪਿੰਡ ਮਿਰਜਾਪੁਰ ਵਿਖੇ ਬਣਾਏ ਜਾ ਰਹੇ ਸਟੇਡੀਅਮ ਦਾ ਦੋਰਾ ਕਰਕੇ ਨਿਰੀਖਣ ਕੀਤਾ ਗਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਲੋਕਾਂ ਨੂੰ ਅਪੀਲ ਕਰਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮੁਕਤ ਪੰਜਾਬ ਬਣਾਉਂਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਸਾਡੀ ਸਾਰਿਆਂ ਦੀ ਜਿਮੇਵਾਰੀ ਬਣਦੀ ਹੈ ਕਿ ਅਸੀਂ ਆਪਣਾ ਸਹਿਯੋਗ ਦਈਏ ਅਤੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ। ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਰਜਾਪੁਰ ਵਿਖੇ ਅੱਜ ਉਨਾਂ ਦਾ ਵਿਸੇਸ ਦੋਰਾ ਸੀ ਜਿਸ ਅਧੀਨ ਉਨਾਂ ਵੱਲੋਂ ਮਿਰਜਾਪੁਰ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਸਟੇਡੀਅਮ ਦਾ ਨਿਰੀਖਣ ਕੀਤਾ ਗਿਆ ਹੈ।

Advertisements

ਉਨਾਂ ਕਿਹਾ ਕਿ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਨਾਂ ਵੱਲੋਂ ਹਰ ਸੰਭਵ ਉਪਰਾਲਾ ਹੈ ਕਿਉਂਕਿ ਅੱਜ ਦਾ ਨੋਜਵਾਨ ਕੱਲ ਦਾ ਭਵਿੱਖ ਹੈ ਅਤੇ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਉਨਾਂ ਦਾ ਮੁੱਖ ਉਦੇਸ਼ ਹੈ। ਉਨਾਂ ਦੱਸਿਆ ਕਿ ਮਿਰਜਾਪੁਰ ਵਿਖੇ ਬਣਾਏ ਜਾ ਰਹੇ ਸਟੇਡੀਅਮ ਵਿੱਚ ਮਿੰਨੀ ਜਿਮਨੇਜੀਅਮ ਵੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਖੇਤਰ ਦੇ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਕਬੱਡੀ, ਬਾਲੀਵਾਲ ਅਤੇ ਹੋਰ ਖੇਡਾਂ ਲਈ ਖੇਡਾਂ ਦਾ ਸਾਮਾਨ ਵੀ ਉਪਲੱਬਦ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ ਸਟੇਡੀਅਮ ਵਿਖੇ ਵਧੀਆ ਟ੍ਰੇਕ ਬਣਾਇਆ ਜਾਵੇਗਾ ਅਤੇ ਲਾਇਟਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਲਈ ਨੋਜਵਾਨਾਂ ਨੂੰ ਪੂਰੀ ਤਰਾਂ ਨਾਲ ਤੰਦਰੁਸਤ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਪਿੰਡ ਵਿੱਚ ਕ੍ਰਿਕੇਟ ਖੇਡ ਸਟੇਡੀਅਮ ਵੀ ਬਣਾਇਆ ਜਾਵੇਗਾ। ਇਨਾਂ ਕਾਰਜਾਂ ਲਈ ਉਨਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸੁਨੀਲ ਜਾਖੜ ਪ੍ਰਧਾਨ ਪ੍ਰਦੇਸ਼ ਕਾਂਗਰਸ ਦਾ ਧੰਨਵਾਦ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਆਸੀਸ ਵਿੱਜ, ਸਰਪੰਚ ਸੁਦੇਸ ਪਿੰਕੀ, ਸਕਤੀ, ਸੁਖਦੇਵ, ਰਛਪਾਲ, ਪਰਸੋਤਮ , ਬੀ.ਡੀ.ਓ. ਹਰਪ੍ਰੀਤ ਸਿੰਘ ਅਤੇ ਹੋਰ ਵੀ ਪਾਰਟੀ ਕਾਰਜਕਰਤਾ ਹਾਜ਼ਰ ਸਨ।

LEAVE A REPLY

Please enter your comment!
Please enter your name here