ਰਾਕੇਸ਼ ਸਰਪਾਲ ਵੱਲੋਂ ਅਲਟਰਾਸਾਊਂਡ ਸਕੈਨ ਕੇਂਦਰਾਂ ਦਾ ਕੀਤਾ ਅਚਨਚੇਤ ਨਿਰੀਖਣ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਵੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਪਠਾਨਕੋਟ ਡਾ.ਭੁਪਿੰਦਰ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਜਿਲਾ ਪਰਿਵਾਰ ਭਲਾਈ ਅਫਸਰ ਪਠਾਨਕੋਟ ਡਾ.ਰਾਕੇਸ਼ ਸਰਪਾਲ ਨੇ ਅੱਜ ਜਿਲਾ ਪਠਾਨਕੋਟ ਵਿੱਚ 5 ਅਲਟਰਾਸਾਊਂਡ ਸਕੈਨ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਮੋਕੇ ਤੇ ਉਨਾਂ ਵੱਲੋਂ ਸੈਕਿੰਗ ਦੋਰਾਨ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਵੀ ਜਾਣੂ ਕਰਵਾਇਆ। ਉਨਾਂ ਸਕੈਨ ਸੈਂਟਰਾਂ ਦੇ ਸੰਚਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੈਂਟਰਾਂ ਵਿੱਚ ਆਉਂਣ ਵਾਲੇ ਲੋਕਾਂ ਵਿੱਚ ਸੋਸ਼ਲ ਡਿਸਟੈਂਸ ਬਣਾਈ ਰੱਖੋਂ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਰੋਗੀ ਅਤੇ ਸਟਾਫ ਨੇ ਮਾਸਕ ਜਰੂਰ ਪਾਇਆ ਹੋਵੇ।

Advertisements

ਉਨਾਂ ਕਿਹਾ ਕਿ ਅਜਿਹੀ ਘੜੀ ਵਿੱਚ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਕੋਵਿਡ 19 ਦੇ ਚਲਦਿਆਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ। ਚੈਕਿੰਗ ਅਭਿਆਨ ਦੋਰਾਨ ਡਾ. ਰਾਕੇਸ ਸਰਪਾਲ ਵੱਲੋਂ ਜਿਨਾਂ ਅਲਟ੍ਰਾਸਾਊਂਡ ਸਕੈਨ ਸੈਂਟਰਾਂ ਦੀ ਜਾਂਚ ਕੀਤੀ ਉਨਾਂ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਪੜਤਾਲ ਵੀ ਕੀਤੀ। ਇਸ ਮੌਕੇ ਉਨਾਂ ਚੌਧਰੀ ਡਾਇਗਨੋਸਟਿਕ ਸੈਂਟਰ, ਡਾ. ਜੀਤ ਸਕੈਨ ਸੈਂਟਰ, ਤਿਲਕ ਹਸਪਤਾਲ, ਮੈਕਸ ਕੇਅਰ ਹਸਪਤਾਲ ਅਤੇ ਵਿਨੈ ਡਾਇਗਨੋਸਟਿਕ ਸੈਂਟਰ ਪਠਾਨਕੋਟ ਦਾ ਅਚਨਚੇਤ ਨਿਰੀਖਣ ਕੀਤਾ।

 ਇਸ ਮੌਕੇ ਡਾ.ਰਾਕੇਸ ਸਰਪਾਲ ਨੇ ਸਾਰੇ ਕੇਂਦਰਾਂ ਦੇ ਸੰਚਾਲਕਾਂ ਨੂੰ ਪੀਸੀਪੀਐਨਡੀਟੀ ਐਕਟ ਦੀ ਪਾਲਣਾ ਕਰਨ ਲਈ ਦਿਸਾ ਨਿਰਦੇਸ ਜਾਰੀ ਕੀਤੇ।  ਜਾਣਕਾਰੀ ਦਿੰਦਿਆਂ ਡਾ. ਰਾਕੇਸ ਸਰਪਾਲ ਨੇ ਦੱਸਿਆ ਕਿ ਸਾਰੇ ਪ੍ਰਾਈਵੇਟ ਡਾਇਗਨੌਸਟਿਕ ਸੈਂਟਰਾਂ ਦੀ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਮੇਂ ਤੇ ਜਾਂਚ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਇਸ ਅਚਨਚੇਤ ਨਿਰੀਖਣ ਅਨੁਸਾਰ ਸਾਰੇ ਕੇਂਦਰਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਸੈਂਟਰ ਸੰਚਾਲਕਾਂ ਨੂੰ ਜਾਣੂ ਕਰਵਾਇਆ ਜਾਂਦਾ ਹੈ।  ਉਸਨੇ ਦੱਸਿਆ ਕਿ ਅੱਜ ਓਹਨਾਂ ਦੁਆਰਾ ਜਾਂਚ ਕੀਤੇ ਗਏ ਸਾਰੇ ਕੇਂਦਰਾਂ ਦੇ ਰਿਕਾਰਡ ਅਤੇ ਹੋਰ ਪ੍ਰਬੰਧ ਸਹੀ ਪਾਏ ਗਏ ਹਨ।

LEAVE A REPLY

Please enter your comment!
Please enter your name here