ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤੇ ਸਰਕਾਰੀ ਸਕੂਲਾਂ ਨੇ ਕਰਵਾਏ ਆਨ- ਲਾਈਨ ਵਿੱਦਿਅਕ ਮੁਕਾਬਲੇ

ਪਠਾਨਕੋਟ (ਦ ਸਟੈਲਰ ਨਿਊਜ਼)। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਫਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸਦ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਆਨ- ਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਲੜੀ ਦੇ ਤਹਿਤ ਬੀਤੇ ਦਿਨੀਂ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਿਲਾ ਸਿੱਖਿਆ ਅਫਸਰ (ਸ) ਜਗਜੀਤ ਸਿੰਘ, ਜਿਲਾ ਸਿੱਖਿਆ ਅਫਸਰ ਇੰਜੀ ਸੰਜੀਵ ਗੌਤਮ, ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਵੱਲੋਂ ਬਲਾਕ ਨੋਡਲ ਅਫਸਰਾਂ ਤੇ ਸਮੂਹ ਸਕੂਲ ਮੁੱਖੀਆਂ ਦੀ ਪੜਾਅਵਾਰ ਮੀਟਿੰਗ ਕਰਕੇ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਘਰਾਂ ਵਿੱਚ ਅਰਦਾਸ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਦਿਅਕ ਮੁਕਾਬਲੇ  ਸ਼ੁਰੂ ਹੋ ਗਏ ਹਨ।

Advertisements

ਵੱਖ ਵੱਖ ਸਿੱਖਿਆ ਅਧਿਕਾਰੀਆਂ, ਮੁਕਾਬਲਿਆਂ ਦੇ ਕਾਰਜ ਨੂੰ ਨੇਪਰੇ ਚਾੜਨ ਵਾਲੀਆਂ ਵੱਖ ਵੱਖ ਕਮੇਟੀਆਂ ਦੇ ਨੁਮਾਇੰਦਿਆਂ, ਪਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਗੁਰੂ ਘਰਾਂ ਵਿੱਚ ਅਰਦਾਸ ਕਰਨ ਤੋਂ ਬਾਅਦ ਵਿਧੀਵੱਤ ਰੂਪ ਵਿੱਚ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ ਹੈ ਜੋ 6 ਜੁਲਾਈ ਤੋਂ 21 ਦਸੰਬਰ 2020 ਤੱਕ ਤਕਰੀਬਨ ਸਾਢੇ ਪੰਜ ਮਹੀਨੇ ਜਾਰੀ ਰਹਿਣਗੇ। ਇਨਾਂ ਮੁਕਾਬਲਿਆਂ ਵਿੱਚ ਸ਼ਬਦ ਗਾਇਨ, ਗੀਤ, ਕਾਵਿ ਉਚਾਰਣ, ਭਾਸ਼ਣ, ਸੰਗੀਤ ਸਾਜੋ-ਸਾਜੋ ਸਮਾਨ ਵਜਾਉਣ (ਹਰਮੋਨੀਅਮ, ਤਬਲਾ, ਢੋਲਕ, ਤੂੰਬੀ, ਬੰਸਰੀ, ਸਾਰੰਗੀ, ਢੱਡ) ਪੋਸਟਰ ਬਨਾਉਣ, ਪੇਂਟਿੰਗ ਬਨਾਉਣ, ਸਲੋਗਨ ਲੇਖਣ, ਸੁੰਦਰ ਲਿਖਾਈ ਲਿਖਣ, ਪੀ.ਪੀ.ਟੀ. ਮੇਕਿੰਗ ਅਤੇ ਦਸਤਾਰਬੰਦੀ ਦੇ ਮੁਕਾਬਲੇ ਸ਼ਾਮਲ ਹਨ। ਉਨਾਂ ਜਾਣਕਾਰੀ ਦਿੱਤੀ ਕਿ ਸ਼ਬਦ ਗਾਇਨ ਮੁਕਾਬਲੇ ਸੰਬੰਧੀ ਵੀਡੀਓ ਵਿਦਿਆਰਥੀ 6 ਜੁਲਾਈ ਤੋਂ 11 ਜੁਲਾਈ ਰਾਤ ਤੱਕ ਸਿੱਖਿਆ ਵਿਭਾਗ ਵੱਲੋਂ ਜਾਰੀ ਆਨ-ਲਾਈਨ ਲਿੰਕ ਤੇ ਅਪਲੋਡ ਕਰ ਸਕਦਾ ਹੈ। ਇਸ ਮੌਕੇ ਜਿਲਾ ਨੋਡਲ ਅਫਸਰ ਐਲੀਮੈਂਟਰੀ ਕੁਲਦੀਪ ਸਿੰਘ, ਜਿਲਾ ਨੋਡਲ ਅਫਸਰ ਸੈਕੰਡਰੀ ਡਾ. ਪਵਨ ਸੈਹਰਿਆ, ਜਿਲਾ ਕੋਆਰਡੀਨੇਟਰ ਪੜੋਂ ਪੰਜਾਬ ਪੜਾਓ ਪੰਜਾਬ ਵਨੀਤ ਮਹਾਜਨ, ਜਿਲਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਜਿਲਾ ਕੋਆਰਡੀਨੇਟਰ ਐਮਆਈਐਸ ਮੁਨੀਸ ਗੁਪਤਾ ਆਦਿ  ਹਾਜਰ ਸਨ।  
   

LEAVE A REPLY

Please enter your comment!
Please enter your name here