ਬੁੱਧਵਾਰ ਨੂੰ 6 ਲੋਕਾਂ ਨੇ ਪਾਈ ਕਰੋਨਾ ਤੇ ਫਤਿਹ

ਪਠਾਨਕੋਟ (ਦ ਸਟੈਲਰ ਨਿਊਜ਼)। ਕਰੋਨਾ ਵਾਈਰਸ ਦੇ ਵਿਸਥਾਰ ਦੇ ਚਲਦਿਆਂ ਪੰਜਾਬ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਵਿਸੇਸ ਉਪਰਾਲੇ ਕੀਤੇ ਜਾ ਰਹੇ ਹਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਅੱਜ ਬੁੱਧਵਾਰ ਨੂੰ 6 ਲੋਕਾਂ ਨੇ ਕੋਰਿਨਟਾਈਨ ਦਾ ਸਮਾਂ ਪੂਰਾ ਕਰਨ ਤੇ ਘਰਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਹਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਹੁਣ ਤੱਕ 206 ਲੋਕ ਕਰੋਨਾ ਵਾਈਰਸ ਤੇ ਫਤਿਹ ਪਾ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ਇਸ ਸਮੇਂ ਜਿਲਾ ਪਠਾਨਕੋਟ ਵਿੱਚ 24 ਐਕਟਿਵ ਕਰੋਨਾ ਮਰੀਜ ਹਨ ।

Advertisements

ਉਹਨਾਂ ਦੱਸਿਆ ਕਿ ਹੁਣ ਤੱਕ 236 ਕੂਲ ਕਰੋਨਾ ਪਾਜੀਟਿਵ ਹਨ। ਉਹਨਾਂ ਦੱਸਿਆ ਕਿ ਬੁੱਧਵਾਰ ਨੂੰ 6 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹਨਾਂ ਵਿੱਚੋਂ 1 ਵਿਅਕਤੀ ਭੜੋਲੀ ਕਲਾਂ, 2 ਲੋਕ ਤਾਰਾਗੜ ਖੇਤਰ ਅਤੇ ਇੱਕ ਪਠਾਨਕੋਟ ਖੇਤਰ ਨਾਲ ਸਬੰਧਤ ਹਨ। ਉਨਾਂ ਕਿਹਾ ਕਿ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਕਰੋਨਾ ਵਾਈਰਸ ਬੀਮਾਰੀ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਉਨਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਅਪੀਲ ਹੈ ਕਿ ਆਪਣੇ ਮੋਬਾਇਲ ਫੋਨ ਤੇ ਕੋਵਾ ਐਪ ਡਾਊਂਨਲੋਡ ਕਰੋ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੁਕ ਕਰਕੇ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਦਾ ਹਿੱਸਾ ਬਣੋਂ।

LEAVE A REPLY

Please enter your comment!
Please enter your name here