ਦਫ਼ਤਰ ਦੇ ਸਟਾਫ਼ ਅਤੇ ਹੋਰ ਅਧਿਕਾਰੀਆਂ ਦੇ 9 ਜੁਲਾਈ ਨੂੰ ਟੈਸਟ ਕਰਵਾਏ ਜਾਣਗੇ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਭਾਵੇਂ ਅੱਜ

Advertisements

ਐਸ.ਡੀ.ਐਮ. ਹੁਸ਼ਿਆਰਪੁਰ ਅਤੇ ਕਮਿਸ਼ਨਰ ਨਗਰ ਨਿਗਮ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ, ਪਰਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵੱਲੋਂ ਜਨਤਾ ਨੂੰ ਇਸ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਕਤ ਅਧਿਕਾਰੀਆਂ ਦੇ ਕੋਰੋਨਾ ਪੋਜ਼ੀਟਿਵ ਆਉਣ ‘ਤੇ ਅਹਤਿਆਤ ਵਰਤਦਿਆਂ ਜਿੱਥੇ ਇਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ, ਉੱਥੇ ਇਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਦੇ ਦਫ਼ਤਰ ਦੇ ਸਟਾਫ਼ ਅਤੇ ਹੋਰ ਅਧਿਕਾਰੀਆਂ ਦੇ ਭਲਕੇ 9 ਜੁਲਾਈ ਨੂੰ ਟੈਸਟ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਡੀ.ਸੀ ਦਫ਼ਤਰ ਵਿੱਚ ਵੀ ਦੋ ਦਿਨਾਂ ਲਈ ਕੋਈ ਪਬਲਿਕ ਡਿਲਿੰਗ ਨਹੀਂ ਹੋਵੇਗੀ।


ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨ ਅਤੇ ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

LEAVE A REPLY

Please enter your comment!
Please enter your name here