
ਹੁਸ਼ਿਆਰਪਰ (ਦ ਸਟੈਲਰ ਨਿੳੂਜ਼)। ਫਲੂ ਵਰਗੇ ਸ਼ੱਕੀ ਲੱਛਣਾ ਦੇ 551 ਨਵੇ ਸੈਂਪਲ ਲੈਣ ਨਾਲ ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 16154 ਹੋ ਗਈ ਹੈ ਅਤੇ ਲੈਬ ਤੇ ਪ੍ਰਾਪਤ ਰਿਪੋਟਾਂ ਅਨੁਸਾਰ 15105 ਸੈਂਪਲ ਨੈਗਟਿਵ ਅਤੇ 454 ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ, ਪਾਜੇਟਿਵ ਕੇਸਾ ਦੀ ਗਿਣਤੀ 194 ਤੇ 30 ਸੈਪਲ ਇੰਨਵੈਲਡ ਹਨ । ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ 15 ਸਾਲਾ ਲੜਕਾ ਦੂਜੇ ਰਾਜ ਤੋਂ ਆਇਆ ਹੈ ਜਿਸ ਦੀ ਰਿਪੋਟ ਪਾਜੇਟਿਵ ਪਾਈ ਗਈ ਹੈ ।

ਸਿਹਤ ਸਲਾਹ ਸੰਬਧੀ ਉਹਨਾਂ ਲੋਕਾਂ ਘਰ ਤੋ ਬਾਹਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਸਮਾਜਿਕ ਦੂਰੀ ਰੱਖਣ, ਗਰਭਵਤੀ ਔਰਤਾਂ ਤੇ 10 ਸਾਲ ਤੱਕ ਦੇ ਬੱਚਿਆ ਨੂੰ ਘਰ ਵਿੱਚ ਹੀ ਰਹਿਣ ਦੀ ਸਲਾਹ ਦਿੰਦੇ ਹੋਏ ਇਸ ਬਿਮਾਰੀ ਦੇ ਸਮਾਜਿਕ ਫਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ। ਇਸ ਮੋਕੇ ਉਹਨਾਂ ਇਹ ਵੀ ਦੱਸਿਆ ਕਿ ਐਟੀਲਾਰਵਾ ਸਕੀਮ ਦੇ ਕਰਮਚਾਰੀਆਂ ਵੱਲੋ ਸਿਵਲ ਸਰਜਨ ਦਫਤਰ ਵੀ ਸੈਨੇਟਾਈਜੇਸ਼ਨ ਕੀਤਾ ਗਿਆ।












