ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਨੂੰ ਮਿਲ ਰਿਹਾ ਵੱਡਾ ਹੁੰਗਾਰਾ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਚ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਚ ਕਰਵਾਏ ਜਾ ਰਹੇ, ਵਿੱਦਿਅਕ ਮੁਕਾਬਲਿਆਂ ਨੂੰ ਰਾਜ ਭਰ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸ ਸਬੰਧੀ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਚ ਉਲੀਕੇ ਗਏ 11 ਮੁਕਾਬਲਿਆਂ ਦੀਆਂ ਪੇਸ਼ਕਾਰੀਆਂ ਦਾ ਵਿਸ਼ਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ, ਉਸਤਤ, ਸਿੱਖਿਆਵਾਂ ਤੇ ਕੁਰਬਾਨੀ ਤੇ ਅਧਾਰਤ ਰੱਖਿਆ ਗਿਆ ਹੈ।

Advertisements

ਰਾਜ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ 6 ਜੁਲਾਈ ਤੋਂ ਸ਼ੁਰੂ ਕੀਤੇ ਗਏ ਇੰਨਾਂ ਆਨਲਾਈਨ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਹੋਈ ਹੈ। ਜਿਲਾ ਸਿੱਖਿਆ ਅਫਸਰ ਜਗਜੀਤ ਸਿੰਘ ਤੇ ਜਿਲਾ ਸਿੱਖਿਆ ਅਫਸਰ (ਐਲੀ.) ਇੰਜੀ ਸੰਜੀਵ ਗੌਤਮ ਨੇ ਦੱਸਿਆ ਕਿ ਇੰਨਾਂ ਮੁਕਾਬਲਿਆਂ ਦੇ ਪਹਿਲੇ ਗੇੜ ਤਹਿਤ 11 ਜੁਲਾਈ ਤੱਕ ਵਿਦਿਆਰਥੀ ਕਲਾਕਾਰਾਂ ਵੱਲੋਂ ਸਕੂਲ ਪੱਧਰੀ ਮੁਕਾਬਲੇ ਲਈ ਸ੍ਰੀ ਗੁਰੁ ਤੇਗ ਬਹਾਦਰ ਜੀ ਦੀ ਬਾਣੀ ਨਾਲ ਸਬੰਧਤ ਸ਼ਬਦ ਗਾਇਨ ਦੀਆਂ ਵੀਡੀਓਜ਼ ਵੱਖ-ਵੱਖ ਸ਼ੋਸ਼ਲ ਮੀਡੀਆ ਸਾਧਨਾਂ ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ। ਜਿੰਨਾਂ ਦਾ ਮੁਲਾਂਕਣ ਕਰਕੇ, 12 ਜੁਲਾਈ ਨੂੰ ਸਕੂਲ ਪੱਧਰ ਦੇ ਜੇਤੂਆਂ ਦਾ ਐਲਾਨ ਕੀਤਾ ਜਾਵੇਗਾ।

ਇਹ ਮੁਕਾਬਲੇ 6 ਵਰਗਾਂ ਚ ਹੋ ਰਹੇ ਹਨ ਜਿੰਨਾਂ ਚ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਿੰਗ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਵੀ ਵੱਖਰੇ ਤੌਰ ਤੇ ਤਿੰਨੇ ਵਰਗਾਂ ਚ ਆਪਣੀ ਕਲਾ ਦਿਖਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਜਿਲਾ ਸਿੱਖਿਆ ਅਫਸ਼ਰ ਨੇ ਦੱਸਿਆ ਕਿ ਜਿਲੇ ਚੋਂ 80 ਦੇ ਕਰੀਬ ਵਿਦਿਆਰਥੀਆਂ ਨੇ ਆਪਣੀਆਂ ਵੀਡੀਓਜ਼ ਅਪਲੋਡ ਕਰ ਦਿੱਤੀਆਂ ਹਨ। ਇਸ ਸਬੰਧੀ ਜਿਲਾ ਨੋਡਲ ਅਫਸਰ (ਸੈ.) ਡਾ.ਪਵਨ ਸੈਹਰਿਆ ਅਤੇ ਐਲੀਮੈਂਟਰੀ ਵਿੰਗ ਦੇ ਨੋਡਲ ਅਫਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਇੰਨਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਤੇ ਮਾਪਿਆਂ ਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇੰਨਾਂ ਮੁਕਾਬਲ਼ਿਆਂ ਦੀ ਖੂਬੀ ਹੈ ਇਹ ਹੈ ਕਿ ਵਿਦਿਆਰਥੀ ਘਰਾਂ ਚ ਬੈਠੇ ਹੀ ਆਨਲਾਈਨ ਵਿਦਿਅਕ ਮੁਕਾਬਲਿਆਂ ਚ ਹਿੱਸਾ ਲੈ ਰਹੇ ਹਨ। ਵਿਦਿਆਰਥੀਆਂ ਨੂੰ ਨਾਲੋ-ਨਾਲ ਹੀ ਖੂਬਸੂਰਤ ਸਰਟੀਫਿਕੇਟ ਆਨਲਾਈਨ ਮਹੱਈਆ ਕਰਵਾਏ ਜਾ ਰਹੇ ਹਨ।

LEAVE A REPLY

Please enter your comment!
Please enter your name here