3 ਪੋਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 197

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਫਲੂ ਵਰਗੇ ਸ਼ੱਕੀ ਲੱਛਣਾ ਦੇ 551 ਨਵੇਂ ਸੈਂਪਲ ਲੈਣ ਨਾਲ ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 16705 ਹੋ ਗਈ ਹੈ ਅਤੇ ਲੈਬ ਤੇ ਪ੍ਰਾਪਤ ਰਿਪੋਟਾਂ ਅਨੁਸਾਰ 15409 ਸੈਂਪਲ ਨੈਗਟਿਵ ਅਤੇ 1091 ਸੈਪਲਾਂ ਦੀ ਰਿਪੋਟ ਦਾ ਇਨੰਤਜਾਰ ਹੈ, ਪੋਜੇਟਿਵ ਕੇਸਾ ਦੀ ਗਿਣਤੀ 197 ਹੋ ਗਈ ਤੇ 30 ਸੈਂਪਲ ਇੰਨਵੈਲਡ ਹਨ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਸੈਲਾਂ ਖੁਰਦ ਨਾਲ ਸੰਬੰਧਿਤ ਬਿਹਾਰ ਵਾਸੀ ਰਣਜੀਤ ਕੁਮਾਰ 19 ਸਾਲ , ਵਾਸਦੇਵ ਸ਼ਾਹ 22  ਅਤੇ  ਉਮੇਸ਼ ਸ਼ਾਹ 22 ਸਾਲ ਪਰਵਾਸੀ ਮਜਦੂਰ ਹਨ ਇਹ ਤਿੰਨੋ ਵਿਆਕਤੀ ਪੋਜੇਟਿਵ ਆਏ ਹਨ ।

Advertisements

ਉਹਨਾਂ ਇਹ ਵੀ ਦੱਸਿਆ ਕਿ ਜਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 14 ਅਤੇ ਕੋਰੋਨਾ  ਮੁੱਕਤ ਹੋਣ  ਵਾਲਿਆ ਦੀ ਗਿਣਤੀ 176 ਹੈ ।  ਸਿਹਤ ਸਲਾਹ ਸੰਬਧੀ ਉਹਨਾਂ ਲੋਕਾਂ ਘਰ ਤੋ ਬਾਹਰ ਨਿਕਲਣ ਸਮੇਂ ਮੂੰਹ ਤੇ ਮਾਸਿਕ ਲਗਾਉਣ ਸਮਾਜਿਕ ਦੂਰੀ ਰੱਖਣ,  ਗਰਭਵਤੀ ਔਰਤਾਂ ਤੇ 10 ਸਾਲ ਤੱਕ ਦੇ ਬੱਚਿਆਂ ਨੂੰ ਘਰ ਵਿੱਚ ਹੀ ਰਹਿਣ ਦੀ ਸਲਾਹ ਦਿੰਦੇ ਹੋਏ ਇਸ ਬਿਮਾਰੀ ਦੇ ਸਮਾਜਿਕ ਫਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ। ਇਸ ਮੋਕੇ ਉਹਨਾਂ ਇਹ ਵੀ ਦੱਸਿਆ ਕਿ ਐਟੀਲਾਰਵਾ ਸਕੀਮ ਦੇ ਕਰਮਚਾਰੀਆਂ ਵੱਲੋਂ ਸਿਵਲ ਸਰਜਨ ਦਫਤਰ ਵੀ ਸੈਨੇਟਾਈਜੇਸ਼ਨ ਕੀਤਾ ਗਿਆ ।

LEAVE A REPLY

Please enter your comment!
Please enter your name here