ਸਿੱਖਿਆ ਵਿਭਾਗ ਵੱਲੋਂ ਟੈਲੀਵਿਜਨ ਰਾਹੀਂ ਕਲਾਸਾਂ ਬਣ ਰਹੀਆਂ ਬੱਚਿਆਂ ਲਈ ਵਰਦਾਨ: ਜਿਲਾ ਅਧਿਕਾਰੀ

ਪਠਾਨਕੋਟ (ਦ ਸਟੈਲਰ ਨਿਊਜ਼)। ਸਾਰੇ ਸੰਸਾਰ ਵਿੱਚ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸਾਰੇ ਕਾਰਜ ਠੱਪ ਹੋ ਕੇ ਰਹਿ ਗਏ ਹਨ। ਇਹਨਾਂ ਹਾਲਾਤਾਂ ਵਿੱਚ ਸਰਕਾਰ ਵੱਲੋਂ ਇਹਤਿਹਾਤ ਵਜੋਂ ਸਕੂਲ ਬੰਦ ਕਰਨ ਕਾਰਨ ਸਿੱਖਿਆ ਦੇ ਖੇਤਰ ਵਿੱਚ ਵੀ ਕਾਫੀ ਪ੍ਰਭਾਵ ਪਿਆ ਹੈ। ਸਿੱਖਿਆ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਬੰਦ ਕੀਤੇ ਗਏ ਹਨ। ਬੱਚਿਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ, ਇਸ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਸਾਧਨਾਂ ਰਾਹੀਂ ਆਨਲਾਈਨ ਪੜਾਈ ਉਪਲੱਬਧ ਕਰਵਾਉਣ ਲਈ ਕਰਫਿਊ ਸੁਰੂ ਹੋਣ ਸਮੇਂ ਤੋਂ ਹੀ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ।

Advertisements

ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਰੇਡੀਓ, ਟੈਲੀਵਿਜਨ, ਯੂ-ਟਿਊਬ, ਵਟਸਐੱਪ, ਜੂਮ ਐਪ, ਗੂਗਲ ਡਰਾਈਵ ਅਤੇ ਹੋਰ ਸੋਸਲ ਨੈੱਟਵਰਕਿੰਗ ਰਾਹੀਂ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੁਸਕਲ ਦੌਰ ਵਿੱਚ ਬੱਚਿਆਂ ਨੂੰ ਪੜਾਈ ਨਾਲ ਜੋੜਨ ਲਈ ਆਨਲਾਈਨ ਪੜਾਈ ਵਰਦਾਨ ਸਾਬਿਤ ਹੋਈ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਅਤੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ ਵੱਲੋਂ ਨਵੇਂ ਦਾਖਲੇ ਨੂੰ ਲੈਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਦਾ ਦੌਰਾ ਕਰਨ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ।

ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਸੰਬੋਧਿਤ ਕਰਦਿਆਂ ਉਹਨਾਂ ਕਿਹਾ ਕਿ  ਸਿੱਖਿਆ ਵਿਭਾਗ ਵੱਲੋਂ ਆਨਲਾਈਨ ਸਿੱਖਿਆ ਲਈ ਡੀ.ਡੀ. ਪੰਜਾਬੀ ਅਤੇ ਸਵਯਮ ਪ੍ਰਭਾ-20 ਰਾਹੀਂ ਕਲਾਸਾਂ ਦੀ ਪੜਾਈ ਕਰਵਾਉਣ ਲਈ ਕੀਤੀ ਪਹਿਲਕਦਮੀ ਅਤੇ ਸਮਾਜ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸਮਾਜ ਦੇ ਸਾਰੇ ਵਰਗਾਂ ਵੱਲੋਂ ਸਿੱਖਿਆ ਵਿਭਾਗ ਦੀ ਰੱਜ ਕੇ ਤਾਰੀਫ ਕੀਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ ਲੈਕੇ ਬਾਹਰਵੀਂ ਜਮਾਤ ਦੀਆਂ ਟੈਲੀਵਿਜਨ ਰਾਹੀਂ ਰੋਜਾਨਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਹਨਾਂ ਕਲਾਸਾਂ ਦਾ ਵਿਦਿਆਰਥੀ ਭਰਪੂਰ ਲਾਹਾ ਲੈ ਰਹੇ ਹਨ। ਰੋਜਾਨਾ ਕਲਾਸਾਂ ਲੱਗਣ ਕਾਰਨ ਵਿਦਿਆਰਥੀ ਸਕੂਲ ਵਾਂਗ ਮਹਿਸੂਸ ਕਰ ਰਹੇ ਹਨ ਅਤੇ ਉਹ ਇਹਨਾਂ ਕਲਾਸਾਂ ਦੀ ਬੇਸਬਰੀ ਨਾਲ ਉਡੀਕ ਕਰਦੇ ਰਹਿੰਦੇ ਹਨ। ਸਕੂਲ ਪ੍ਰਿੰਸੀਪਲ ਕਮਲਦੀਪ ਕੌਰ ਨੇ ਦੱਸਿਆ ਕਿ ਟੈਲੀਵਿਜਨ ਰਾਹੀਂ ਕਲਾਸਾਂ ਦੀ ਸਮਾਪਤੀ ਉਪਰੰਤ ਵਿਦਿਆਰਥੀਆਂ ਨੂੰ ਘਰ ਲਈ ਕੰਮ ਵੀ ਦਿੱਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਸਾਰੇ ਵਿਦਿਆਰਥੀਆਂ ਦੀ ਪੜਾਈ ਦਾ ਧਿਆਨ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਭੇਜੀ ਜਾ ਰਹੀ ਸਿੱਖਣ-ਸਮੱਗਰੀ ਨੂੰ ਸਰਕਾਰੀ ਸਕੂਲਾਂ ਵਿੱਚ ਨਾ ਪੜਨ ਵਾਲੇ ਬੱਚਿਆਂ ਨੂੰ ਵੀ ਭੇਜਿਆ ਜਾ ਰਿਹਾ ਹੈ।

ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਤੀ ਜਿਆਦਾ ਜਾਣਕਾਰੀ ਨਾ ਹੋਣ ਕਾਰਨ ਪ੍ਰਾਈਵੇਟ ਸਕੂਲਾਂ ਵਿੱਚ ਬੱਚੇ ਪੜਾਉਣ ਵਾਲੇ ਮਾਪੇ ਵੀ ਸਿੱਖਿਆ ਵਿਭਾਗ ਵੱਲੋਂ ਭੇਜੀ ਜਾ ਰਹੀ ਸਿੱਖਣ-ਸਮੱਗਰੀ ਦੀ ਤਾਰੀਫ ਕਰਦੇ ਨਹੀਂ ਥੱਕਦੇ। ਬਹੁਤ ਸਾਰੇ ਮਾਪੇ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਹਨਾਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।  ਬੱਚਿਆਂ ਨੂੰ ਪੜਾਈ ਨਾਲ ਜੋੜੀ ਰੱਖਣ ਲਈ ਵਿਭਾਗ ਵੱਲੋਂ ਭੇਜੀ ਸਿੱਖਣ-ਸਮੱਗਰੀ ਅਤੇ ਟੈਲੀਵਿਜਨ ਰਾਹੀਂ ਲਗਾਈਆਂ ਜਾ ਰਹੀਆਂ ਆਨਲਾਈਨ ਕਲਾਸਾਂ ਵਰਦਾਨ ਸਾਬਿਤ ਹੋ ਰਹੀਆਂ ਹਨ, ਜਿਸਦਾ ਬੱਚੇ ਭਰਪੂਰ ਲਾਹਾ ਲੈ ਰਹੇ ਹਨ। ਇਸ ਮੌਕੇ ਤੇ ਸਰਪੰਚ ਪ੍ਰਵੀਨ ਕੁਮਾਰ, ਸਾਬਕਾ ਸਰਪੰਚ ਨਿਸਆ ਸਰਮਾ, ਮੈਂਬਰ ਪੰਚਾਇਤ ਸਾਰਦਾ ਦੇਵੀ, ਐਸਐਮਸੀ ਚੇਅਰਮੈਨ ਕਾਂਤਾ ਦੇਵੀ, ਉਪ ਚੇਅਰਮੈਨ ਜਗਬੀਰ ਸਿੰਘ, ਬਲਬੀਰ ਸਿੰਘ ਅੰਗਰੇਜੀ, ਜੋਗਿੰਦਰ ਸਿੰਘ ਪੰਜਾਬੀ, ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here