1 ਪੋਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 198

ਹੁਸ਼ਿਆਰਪਰ  (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਦੇ 467 ਨਵੇ ਸੈਪਲ ਲੈਣ ਨਾਲ ਜਿਲੇ ਵਿੱਚ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 17208 ਹੋ ਗਈ ਹੈ ਅਤੇ ਲੈਬ ਤੇ ਪ੍ਰਾਪਤ ਰਿਪੋਟਾਂ ਅਨੁਸਾਰ 15970 ਸੈਪਲ ਨੈਗਟਿਵ ਅਤੇ 1026 ਸੈਪਲਾਂ ਦੀ ਰਿਪੋਟ ਦਾ ਇਨੰਤਜਾਰ ਹੈ। ਪਾਜੇਟਿਵ ਕੇਸਾ ਦੀ ਗਿਣਤੀ 198 ਹੋ ਗਈ ਤੇ 30 ਸੈਪਲ ਇੰਨਵੈਲਡ ਹਨ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਹੁਸ਼ਿਆਰਪੁਰ ਦਾ ਇੱਕ ਵਿਅਕਤੀ, ਜੋ ਪੀ.ਸੀ.ਐਸ. ਅਫ਼ਸਰ, ਉਮਰ 56 ਸਾਲ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਹਨਾਂ ਇਹ ਵੀ ਦੱਸਿਆ ਕਿ ਜਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 10 ਅਤੇ ਕੋਰੋਨਾ  ਮੁੱਕਤ ਹੋਣ  ਵਾਲਿਆ ਦੀ ਗਿਣਤੀ 181 ਹੈ।

ਸਿਹਤ ਸਲਾਹ ਸੰਬਧੀ ਉਹਨਾਂ ਲੋਕਾਂ ਨੂੰ ਘਰ ਤੋ ਬਾਹਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ, ਸਮਾਜਿਕ ਦੂਰੀ ਰੱਖਣ, ਗਰਭਵਤੀ ਔਰਤਾਂ ਤੇ 10 ਸਾਲ ਤੱਕ ਦੇ ਬੱਚਿਆ ਨੂੰ ਘਰ ਵਿੱਚ ਹੀ ਰਹਿਣ ਦੀ ਸਲਾਹ ਦਿੰਦੇ ਹੋਏ ਇਸ ਬਿਮਾਰੀ ਦੇ ਸਮਾਜਿਕ ਫਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।

LEAVE A REPLY

Please enter your comment!
Please enter your name here