ਈ-ਰਿਕਸ਼ਾ ਰਾਹੀਂ ਜ਼ਰੂਰਤਮੰਦ ਮਹਿਲਾਵਾਂ ਨੂੰ ਬਣਾਇਆ ਜਾਵੇਗਾ ਆਤਮ ਨਿਰਭਰ: ਅਰੋੜਾ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸੇ ਯਤਨ ਤਹਿਤ ਜ਼ਰੂਰਤਮੰਦ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਹੁਸ਼ਿਆਰਪੁਰ ਵਿੱਚ ਈ-ਰਿਕਸ਼ਾ ਦਿੱਤੇ ਜਾ ਰਹੇ ਹਨ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਅੱਜ ਰੋਸ਼ਨ ਗਰਾਊਂਡ ਹੁਸ਼ਿਆਰਪੁਰ ਵਿੱਚ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਮਹਿਲਾਵਾਂ ਨੂੰ ਮੁਫ਼ਤ ਈ-ਰਿਕਸ਼ਾ ਸੌਂਪਦਿਆਂ ਪ੍ਰਗਟ ਕੀਤੇ। ਇਸ ਦੌਰਾਨ ਉਹਨਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਦਿਵਆਂਗ, ਤਲਾਕਸ਼ੁਦਾ, ਵਿਧਵਾ ਅਤੇ ਹੋਰ ਜ਼ਰੂਰਤਮੰਦ ਮਹਿਲਾਵਾਂ ਨੂੰ ਈ-ਰਿਕਸ਼ਾ ਪ੍ਰਦਾਨ ਕਰਨ ਲਈ ਕੋਕਾ ਕੋਲਾ ਸੀ.ਐਸ.ਆਰ. ਫੰਡ ਤਹਿਤ ਇਹ ਬੇਹਤਰੀਨ ਪਹਿਲ ਕੀਤੀ ਗਈ ਹੈ, ਜਿਸ ਵਿੱਚ ਜ਼ਿਲਾ ਪ੍ਰਸ਼ਾਸਨ ਵਲੋਂ ਬਾਖੁਬੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਇਆ ਗਿਆ ਹੈ। ਉਨਾਂ ਕਿਹਾ ਕਿ ਕੋਵਿਡ-19 ਦੇ ਫੈਲਾਅ ਤੋਂ ਪਹਿਲਾਂ ਹੀ ਪ੍ਰਸ਼ਾਸਨ ਵਲੋਂ ਸਮਰੱਥ ਮਹਿਲਾ, ਵਿਕਸਿਤ ਸਮਾਜ ਪ੍ਰੋਗਰਾਮ ਰਾਹੀਂ ਮਹਿਲਾਵਾਂ ਦੀ ਚੋਣ ਲਈ ਇੰਟਰਵਿਊ ਲੈ ਲਈ ਗਈ ਸੀ ਅਤੇ ਚੁਣੀਆਂ ਗਈਆਂ ਨੂੰ ਮੁਫ਼ਤ ਟਰੇਨਿੰਗ ਮੁਹੱਈਆ ਕਰਵਾਉਣ ਦੇ ਬਾਅਦ ਲਾਈਸੈਂਸ ਵੀ ਬਣਵਾਇਆ ਜਾ ਚੁੱਕਾ ਹੈ।

Advertisements

ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਈ-ਰਿਕਸ਼ਾ ਲਈ ਚਾਰਜਿੰਗ ਪੁਆਇੰਟ ਫਾਇਰ ਬ੍ਰਿਗੇਡ ਦੇ ਨਾਲ ਬਣਾਈ ਗਈ ਪਾਰਕ ਵਿੱਚ ਸਥਾਪਿਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਈ-ਰਿਕਸ਼ਾ ਲਈ ਪਾਰਕਿੰਗ ਪੁਆਇੰਟ ਜੀ.ਐਮ. ਰੋਡਵੇਜ ਦਫ਼ਤਰ ਦੇ ਬਾਹਰ ਬਣਾਇਆ ਗਿਆ ਹੈ। ਇਸ ਦੌਰਾਨ ਉਹਨਾਂ ਉਕਤ ਸਾਰੀਆਂ ਮਹਿਲਾਵਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਵਲੋਂ ਕੀਤੀ ਗਈ ਇਹ ਸ਼ਾਨਦਾਰ ਪਹਿਲ ਹੋਰ ਮਹਿਲਾਵਾਂ ਲਈ ਵੀ ਮਿਸਾਲ ਬਣੇਗੀ। ਉਨਾਂ ਕਿਹਾ ਕਿ ਇਨਾਂ ਸਾਰੀਆਂ ਈ-ਰਿਕਸ਼ਾਵਾਂ ਨੂੰ ਇਕ ਐਪ ਰਾਹੀਂ ਜੋੜਿਆ ਜਾਵੇਗਾ, ਤਾਂ ਜੋ ਇਨਾਂ ਦੀ ਲੋਕੇਸ਼ਨ ਬਾਰੇ ਪਤਾ ਚੱਲਦਾ ਰਹੇ ਅਤੇ ਮਹਿਲਾ ਪੁਲਿਸ ਅਧਿਕਾਰੀ ਨੂੰ ਇਸ ਸਬੰਧੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਤਾਂ ਜੋ ਇਨ•ਾਂ ਸਾਰੀਆਂ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਰੂਰਤਮੰਦ ਮਹਿਲਾਵਾਂ ਨੂੰ ਸੌਂਪੇ ਗਏ ਈ-ਰਿਕਸ਼ਾ ਨਾਲ ਉਨਾਂ ਦੇ ਹੌਂਸਲੇ ਦੇ ਨਾਲ-ਨਾਲ ਉਨਾਂ ਦੀ ਆਰਥਿਕਤਾ ਨੂੰ ਵੀ ਉਤਸ਼ਾਹ ਮਿਲੇਗਾ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮਹਿਲਾ ਸਸ਼ਕਤੀਕਰਨ ਨੂੰ ਇਕ ਨਵੀਂ ਦਿਸ਼ਾ ਅਤੇ ਉਰਜਾ ਮਿਲੀ ਹੈ। ਉਨਾਂ ਕਿਹਾ ਕਿ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਇਸ ਪੂਰੇ ਪ੍ਰੋਜੈਕਟ ਨੂੰ ਸਫਲਤਾਪੂਰਵਕ ਸੰਪਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸਾਸ਼ਨ ਵਲੋਂ ਜ਼ਰੂਰਤਮੰਦ ਮਹਿਲਾਵਾਂ ਨੂੰ ਪੈਰਾਂ ਸਿਰ ਖੜਾ ਕਰਨ ਲਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਨਾਂ ਸਾਰੀਆਂ ਲਾਭਪਾਤਰੀ ਮਹਿਲਾਵਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਉਨਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਉਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ‘ਤੇ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ-ਕਮ-ਡਾਇਰੈਕਟਰ ਬ੍ਰਹਮਸ਼ੰਕਰ ਜਿੰਪਾ, ਐਸ.ਪੀ. ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ ਜੀ.ਐਸ.ਟੀ. ਜਤਿੰਦਰ ਕੌਰ, ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਰਜਨੀਸ਼ ਕੌਰ, ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਕਰਮ ਚੰਦ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਅਦਿੱਤਿਆ ਰਾਣਾ, ਸੁਰਿੰਦਰ ਪਾਲ ਸਿੱਧੂ, ਦੀਪਕ ਪੁਰੀ, ਗੁਲਸ਼ਨ ਰਾਏ, ਗੈਵਿਨ ਕਪੂਰ, ਰਵੀ ਕੁਮਾਰ ਅਤੇ ਹੋਰ ਵੀ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here