ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ ਮੀਟਿੰਗ ਆਯੋਜਿਤ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਚਲ ਰਹੇ ਵਿਕਾਸ ਕਾਰਜਾਂ ਅਤੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਜਾਇਜਾ ਲੈਣ ਲਈ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਮੀਟਿੰਗ ਹਾਲ ਵਿਖੇ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ 14ਵੇਂ ਵਿੱਤ ਕਮਿਸ਼ਨਰ ਅਧੀਨ ਕਰਵਾਏ ਕੰਮਾਂ, ਸੜਕਾਂ ਅਤੇ ਗਲੀਆਂ ਦੇ ਵਿਕਾਸ ਕਾਰਜਾਂ, ਸਵੱਛ ਭਾਰਤ ਅਭਿਆਨ, ਮਿਸ਼ਨ ਫਤਿਹ, ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤ ਵੱਲੋਂ ਕਰਵਾਏ ਜਾਣ ਵਾਲੇ ਕੰਮਾਂ, ਜਿਲੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਆਦਿ ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ. ਧਾਰ ਕਲਾਂ, ਪਰਮਪਾਲ ਸਿੰਘ ਜਿਲਾ ਵਿਕਾਸ ਤੇ ਪੰਚਾਇਤ ਅਫਸ਼ਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਪਿਛਲਾ ਕਰੀਬ ਤਿੰਨ ਮਹੀਨੇ ਦਾ ਸਮਾਂ ਜੋ ਕਿ ਕਰੋਨਾ ਦੇ ਵਿਸਥਾਰ ਦੇ ਚਲਦਿਆਂ ਬਹੁਤ ਪਾਬੰਦੀਆਂ ਲਗਾਈਆਂ ਗਈਆਂ ਅਤੇ ਸਮੇਂ ਸਮੇਂ ਤੇ ਲੋਕਾਂ ਨੂੰ ਇਨਾਂ ਪਾਬੰਦੀਆਂ ਤੋਂ ਛੋਟ ਵੀ ਦਿੱਤੀ ਗਈ, ਪਰ ਹੁਣ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਜਨ ਜੀਵਨ ਨੂੰ ਫਿਰ ਤੋਂ ਲੀਹਾਂ ਤੇ ਲਿਆਉਂਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਅਧੀਨ ਵਿਕਾਸ ਕਾਰਜਾਂ ਨੂੰ ਵੀ ਅਰੰਭ ਕੀਤਾ ਗਿਆ ਹੈ।

Advertisements

ਉਨਾਂ ਕਿਹਾ ਕਿ ਜਿਵੇ ਕਿ ਬਰਸਾਤ ਦੇ ਦਿਨਾਂ ਨੂੰ ਧਿਆਨ ਵਿੱਚ ਰੱਖਦਿਆਂ ਨਿਕਾਸੀ ਨਾਲਿਆਂ ਦੀ ਸਾਫ ਸਫਾਈ ਅਤਿ ਜਰੂਰੀ ਹੈ। ਉਨਾਂ ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਰਸਾਤ ਤੋਂ ਪਹਿਲਾ ਹੀ ਨਿਕਾਸੀ ਨਾਲਿਆਂ ਦੀ ਸਫਾਈ ਕਰ ਲਈ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਨਗਰ ਨਿਗਮ ਪਠਾਨਕੋਟ ਅਤੇ ਨਗਰ ਕੌਸਲ ਸੁਜਾਨਪੁਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀ ਅਤੇ ਸੀਵਰਮੈਨਾਂ ਨੂੰ ਲੋੜੀਦਾਂ ਸਮਾਨ ਸਮੇਂ ਤੋਂ ਪਹਿਲਾ ਮੂਹੇਈਆਂ ਕਰਵਾਇਆ ਜਾਵੇ। ਉਨਾਂ ਕਿਹਾ ਕਿ ਜਿਨਾਂ ਸਥਾਨਾਂ ਤੇ ਰੋਸਨੀ ਦਾ ਪ੍ਰਬੰਧ ਨਹੀਂ ਹੈ ਉਨਾਂ ਸਥਾਨਾਂ ਤੇ ਰੋਸਨੀਆਂ ਦਾ ਪ੍ਰਬੰਧ ਕੀਤਾ ਜਾਵੇ। ਉਨਾਂ ਦੱਸਿਆ ਕਿ ਪਠਾਨਕੋਟ ਸਿਟੀ ਵਿੱਚ ਸਟਰੀਟ ਲਾਈਟ ਦੇ ਕੂਲ 8700 ਪਵਾਇੰਟ ਹਨ ਅਤੇ ਹੁਣ 1400 ਹੋਰ ਪਵਾਇੰਟ ਲਗਾਉਂਣ ਲਈ ਨਵੇਂ ਟੈਂਡਰ ਲਗਾਏ ਗਏ ਹਨ। ਉਨਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਜਿਲਾ ਪਠਾਨਕੋਟ ਵਿੱਚ ਬਹੁਤ ਸਾਰੀ ਅਜਿਹੀ ਸਰਕਾਰੀ ਜਮੀਨ ਹੈ ਜਿੱਥੇ ਕਿਸੇ ਨਾ ਕਿਸੇ ਵਿਅਕਤੀ ਨੇ ਆਪਣੇ ਨਿੱਜੀ ਸਵਾਰਥ ਲਈ ਬਿਨਾਂ ਕਿਸੇ ਇਤਿਹਾਸ ਤੋਂ ਧਾਰਮਿਕ ਸਥਾਨਾਂ ਦਾ ਨਿਰਮਾਣ ਕਰ ਦਿੱਤਾ ਹੈ।

ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨਾਂ ਸਰਕਾਰੀ ਸਥਾਨਾਂ ਤੇ ਧਾਰਮਿਕ ਸਥਾਨ ਬਣਾਏ ਗਏ ਹਨ ਇਸ ਦੀ ਸਮੀਖਿਆ ਲਈ ਕਮੇਟੀ ਬਣਾਈ ਜਾਵੇ ਅਤੇ ਵਿਚਾਰ ਕੀਤਾ ਜਾਵੇ, ਕਿ ਜੋ ਸਥਾਨ ਬਿਨਾਂ ਕਿਸੇ ਤੱਥਾਂ ਤੋਂ ਹੋਂਦ ਵਿੱਚ ਆਏ ਹਨ ਜਾਂ ਕਿਸੇ ਵਿਅਕਤੀ ਵਿਸ਼ੇਸ ਨੇ ਆਪਣੇ ਸਵਾਰਥ ਲਈ ਉਨ•ਾ ਸਥਾਨਾਂ ਦਾ ਨਿਰਮਾਣ ਕੀਤਾ ਹੈ ਉਨਾਂ ਤੇ ਕਾਰਵਾਈ ਕੀਤੀ ਜਾਵੇ। ਉਨਾਂ ਜਿਲਾ ਪਠਾਨਕੋਟ ਦੇ ਸਾਰੇ ਸਰਕਾਰੀ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਵਿਡ-19 ਦੇ ਚਲਦਿਆਂ ਹਰੇਕ ਵਿਭਾਗ ਨੇ ਅਤੇ ਹਰੇਕ ਅਧਿਕਾਰੀ ਨੇ ਆਪਣੀ ਜਿਮੇਦਾਰੀ ਬਹੁਤ ਇਮਾਨਦਾਰੀ ਨਾਲ ਨਿਭਾਈ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਭਵਿੱਖ ਵਿੱਚ ਵੀ ਇਹ ਜਿਮੇਦਾਰੀ ਇਸ ਤਰਾਂ ਨਾਲ ਹੀ ਨਿਭਾਉਂਦੇ ਰਹਿਣਗੇ। ਉਨਾਂ ਲੋਕਾਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਉਂਣ ਦੇ ਲਈ ਸਿਹਤ ਵਿਭਾਗ ਅਤੇ ਜਿਲਾ ਪ੍ਰਸਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋਂ ਤਾਂ ਜੋ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here