ਵਿਧਾਇਕ ਅਮਿਤ ਵਿੱਜ ਨੇ ਕੀਤੀ ਵਾਰਡ ਨੰਬਰ 7 ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਪਠਾਨਕੋਟ (ਦ ਸਟੈਲਰ ਨਿਊਜ਼)। ਪਠਾਨਕੋਟ ਨੂੰ ਖੂਬਸੁਰਤ ਬਣਾਉਂਣ ਲਈ ਉਹ ਬਚਨਬੱਧ ਹਨ ਅਤੇ ਇਸ ਰਾਹ ਦੇ ਚਲਦਿਆਂ ਉਹ ਹਲਕਾ ਪਠਾਨਕੋਟ ਦੇ ਨਿਵਾਸੀਆਂ ਨੂੰ ਹਰ ਤਰਾਂ ਨਾਲ ਬੁਨਿਆਦੀ ਸਹੂਲਤਾਂ ਉਪਲੱਬਦ ਕਰਵਾਉਂਣਗੇ। ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਵਾਰਡ ਨੰਬਰ 7 ਵਿਖੇ ਚਲ ਰਹੇ ਗਲੀਆਂ ਨਾਲੀਆਂ ਦੇ ਵਿਕਾਸ ਕਾਰਜ ਦੀ ਸਮੀਖਿਆ ਕਰਦਿਆਂ ਕੀਤਾ। ਅਮਿਤ ਵਿੱਜ ਨੇ ਕਿਹਾ ਕਿ ਉਨਾਂ ਵੱਲੋਂ ਹਲਕਾ ਪਠਾਨਕੋਟ ਵਿੱਚ ਚਲ ਰਹੇ ਵਿਕਾਸ ਕਾਰਜਾਂ ਦੀ ਖੁਦ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਮੋਕੇ ਤੇ ਪਹੁੰਚ ਕੇ ਉਨਾਂ ਵੱਲੋਂ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਜਾ ਰਿਹਾ ਹੈ।

Advertisements

ਅਮਿਤ ਵਿੱਜ ਵਿਧਾਇੱਕ ਹਲਕਾ ਪਠਾਨਕੋਟ ਨੇ ਦੱਸਿਆ ਕਿ ਵਾਰਡ ਨੰਬਰ 7 ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨਾਲੀਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਵਾਰਡ ਵਿੱਚ ਜੋ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਹੈ ਉਸ ਦਾ ਵੀ ਜਲਦੀ ਹੀ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਹਿਰ ਦੀਆਂ ਪਾਰਕਾਂ ਦੀ ਵੀ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਪਾਰਕਾਂ ਦਾ ਕਾਰਜ ਵੀ ਸੁਰੂ ਕੀਤਾ ਜਾਵੇਗਾ। ਇਸ ਮੋਕੇ ਤੇ ਉਨਾਂ ਹਲਕਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਉਂਣ ਲਈ ਆਪਣਾ ਸਹਿਯੋਗ ਦਿਓ।

ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ। ਉਨਾਂ ਕਿਹਾ ਕਿ ਕਰੋਨਾ ਦੇ ਕਿਸੇ ਵੀ ਪ੍ਰਕਾਰ ਦੇ ਲੱਛਣ ਹੋਣ ਤੇ ਜਲਦੀ ਹਸਪਤਾਲ ਨਾਲ ਸੰਪਰਕ ਕਰੋ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਦਾ ਅਰੰਭ ਕੀਤਾ ਗਿਆ ਹੈ ਅਤੇ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਪਹਿਲਾ ਦੀ ਤਰਾ ਜਨ ਜੀਵਨ ਬਣ ਸਕੇ।

LEAVE A REPLY

Please enter your comment!
Please enter your name here