ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਵਿੱਚ ਲੋਕਾਂ ਦਾ ਸਹਿਯੋਗ ਜਰੂਰੀ: ਜੋਗਿੰਦਰ

ਪਠਾਨਕੋਟ ( ਦ ਸਟੈਲਰ ਨਿਊਜ਼)। ਕੋਵਿਡ-19 ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਕਦਮ ਚੁੱਕੇ ਜਾ ਰਹੇ ਹਨ ਅਤੇ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫਲ ਬਣਾਉੁਣ ਲਈ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਇਹ ਪ੍ਰਗਟਾਵਾ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕੀਤਾ। ਉਹਨਾਂ ਕਿਹਾ ਕਿ ਕੋਵਿਡ-19 ਦੇ ਰੂਪ ਵਿੱਚ ਸਾਨੂੰ ਇੱਕ ਵੱਡੀ ਚੁਣੋਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਹਿਲਾ ਵੀ ਲੋਕਾਂ ਨੇ ਸਹਿਯੋਗ ਕਰਕੇ ਕਰੋਨਾ ਦੇ ਪ੍ਰਭਾਵ ਨੂੰ ਘਟਾਇਆ ਹੈ ਅਤੇ ਅੱਗੇ ਵੀ ਇਸ ਤਰਾਂ ਨਾਲ ਮਿਲ ਕੇ ਹੀ ਅਸੀਂ ਕਰੋਨਾ ਵਾਈਰਸ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

Advertisements

ਜੋਗਿੰਦਰ ਪਾਲ ਵਿਧਾਇਕ ਹਲਕਾ ਪਠਾਨਕੋਟ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਨੱਕ ਤੇ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕਿਆ ਜਾਵੇ, ਇੱਕ ਦੂਜੇ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਜਾਂ ਸੈਨੀਟਾਈਜਰ ਨਾਲ ਸਾਫ ਕੀਤਾ ਜਾਵੇ।

ਉਹਨਾਂ ਕਿਹਾ ਕਿ ਜਿਵੇਂ ਪਿਛਲੇ ਕਰੀਬ ਤਿੰਨ ਮਹੀਨਿਆਂ ਦੋਰਾਨ ਅਸੀਂ ਇਹ ਕਰੋਨਾ ਵਾਈਰਸ ਦੇ ਖਿਲਾਫ ਲੜਾਈ ਇੱਕ ਦੂਸਰੇ ਦਾ ਸਹਿਯੋਗ ਕਰਕੇ ਜਿੱਤੀ ਹੈ ਇਸੇ ਹੀ ਤਰਾਂ ਅੱਗੇ ਵੀ ਕੋਰੋਨਾ ਵਾਇਰਸ ਦੀ ਇਸ ਚੁਣੋਤੀ ਦਾ ਸਾਹਮਣਾ ਵੀ ਡੱਟ ਕੇ ਕੀਤਾ ਜਾਵੇਗਾ ਅਤੇ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ। ਉਹਨਾਂ ਕਿਹਾ ਕਿ ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਪੰਜਾਬ ਸਰਕਾਰ ਤਾਂ ਆਪਣੀ ਪੱਧਰ  ਤੇ ਉਪਰਾਲੇ ਕਰ ਹੀ ਰਹੀ ਹੈ ਪ੍ਰੰਤੂ ਆਮ ਲੋਕਾਂ ਨੂੰ ਵੀ ਇਸ ਮਹਾਂਮਾਰੀ ਦੇ ਖਾਤਮੇ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਹੀ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ।    

LEAVE A REPLY

Please enter your comment!
Please enter your name here