ਸੋਮਵਾਰ ਨੂੰ 16 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਨੈਗੇਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਸੋਮਵਾਰ ਨੂੰ 16 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਨੈਗੇਟਿਵ ਆਈ ਇਸ ਤੋਂ ਇਲਾਵਾ ਇੱਕ ਮਹਿਲਾ ਅਤੇ ਇੱਕ ਬੱਚੀ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

Advertisements

ਉਹਨਾਂ ਕਿਹਾ ਕਿ ਕਰੋਨਾ ਵਾਈਰਸ ਤੋਂ ਬਚਣ ਲਈ ਜਿਲਾ ਪਠਾਨਕੋਟ ਵਿੱਚ ਮਿਸ਼ਨ ਫਤਿਹ ਅਧੀਨ ਮੂਹਿੰਮ ਚਲਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਵਾਈਰਸ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ। ਉਹਨਾਂ ਕਿਹਾ ਕਿ ਲੋਕਾਂ ਦੇ ਜਾਗਰੁਕ ਹੋਣ ਨਾਲ ਹੀ ਕਰੋਨਾ ਵਾਈਰਸ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਸੋਮਵਾਰ ਨੂੰ ਕੂਲ 255 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਨਾਂ ਵਿੱਚੋਂ 213 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।

ਉਹਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 34 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 8 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਸੋਮਵਾਰ ਨੂੰ 16 ਲੋਕਾਂ ਦੀ ਕਰੋਨਾ ਨੈਗੇਟਿਵ ਰਿਪੋਰਟ ਆਈ ਹੈ । ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਸੋਮਵਾਰ ਨੂੰ 2 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here