ਝੋਨੇ ਦੀ ਸਿੱਧੀ ਬਿਜਾਈ ਵਾਲੀ ਝੋਨੇ ਦੇ ਖੁਰਾਕੀ ਤੱਤਾਂ ਦੀ ਪੂਰਤੀ ਲਈ ਸੰਤੁਲਿਤ ਖਾਦਾਂ ਵਰਤਣ ਦੀ ਜ਼ਰੂਰਤ : ਡਾ. ਅਮਰੀਕ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਸੰਭਾਵਤ ਪਾਣੀ ਅਤੇ ਮਜ਼ਦੂਰਾਂ ਦੇ ਸੰਕਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸਦਾ ਕਿਸਾਨਾਂ ਵੱਲੋਂ ਉਤਸ਼ਾਹ ਪੂਰਵਕ ਹੁੰਗਾਰਾ ਦਿੱਤਾ ਗਿਆ ਅਤੇ ਇਸ ਤਕਨੀਕ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ.  ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਾਂ ਆਵੇ। ਇਹ ਵਿਚਾਰ ਡਾ. ਅਮਰੀਕ ਸਿੰਘ ਨੇ ਪਿੰਡ ਢਾਕੀ ਸੈਦਾਂ ਵਿੱਚ ਉੱਦਮੀ ਕਿਸਾਨ ਸੰਸਾਰ ਸਿੰਘ ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਜੀਵਨ ਲਾਲ, ਵਿਜੇ ਕੁਮਾਰ ਅਤੇ ਸੰਸਾਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।

Advertisements

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕੋਵਿਡ-19 ਦੇ ਚੱਲਦਿਆਂ ਕਿਸਾਨਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਕੋਵਡਿ-19 ਦੇ ਪਸਾਰ ਨੂੰ ਅਗਾਂਹ ਰੋਕਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਨਾਉਣਾ ਚਾਹੀਦਾ ਤਾਂ ਜੋ ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੇ ਫਤਿਹ ਹਾਸਲ ਕਰਨ ਲਈ ਚਲਾਏ ਜਾ ਰਹੇ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਵਿੱਥਾਂ ਪੂਰਨ ਕਰਨ ਦਾ ਹੁਣ ਬਹੁਤ ਢੁਕਵਾਂ ਸਮਾਂ ਹੈ। ਉਹਨਾਂ ਕਿਹਾ ਕਿ ਅਜਿਹੀਆਂ ਵਿੱਥਾਂ ਨੂੰ ਭਰਨ ਲਈ ਖੇਤ ਦੀਆਂ ਦੂਜੀਆਂ ਥਾਵਾਂ ਜਿੱਥੇ ਫਸਲ ਸੰਘਣੀ ਹੈ, ਵਿੱਚੋਂ ਪੁੱਟ ਕੇ ਵਿੱਥਾਂ/ਖੱਪਿਆਂ ਵਿੱਚ ਲਗਾ ਦੇਣੇ ਚਾਹੀਦੇ ਹਨ। ਉਨਾਂ ਕਿਹਾ ਕਿ ਕਈ ਜਗਾਂ ਦੇਖਿਆ ਗਿਆ ਹੈ ਕਿ ਫਸਲ ਪੀਲੀ ਪੈ ਗਈ ਹੈ ਜਿਸ ਕਾਰਨ ਫਸਲ ਦਾ ਵਾਧਾ ਹੌਲੀ ਹੋ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹੀ ਸਮੱਸਿਆ ਦੇ ਹੱਲ ਇੱਕ ਕਿਲੋ ਜ਼ਿੰਕ ਸਲਫੇਟ 21% ਜਾਂ ਅੱਧਾ ਕਿਲੋ ਜ਼ਿੰਕ ਸਲਫੇਟ 33% ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜ਼ਿੰਕ ਸਲਫੇਟ ਨੂੰ ਨਿਊਟਰੀਲਾਈਜ ਕਰਨ ਲਈ ਅੱਧਾ ਕਿਲੋ ਚੂਨੇ /ਕਲੀ ਦੇ ਨਿੱਤਰੇ ਹੋਏ ਪਾਣੀ ਨੂੰ ਜ਼ਿੰਕ ਸਲਫੇਟ ਵਾਲੇ ਘੋਲ ਵਿੱਚ ਪਾ ਦੇਣਾ ਹੈ।

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ

ਉਹਨਾਂ ਕਿਹਾ ਕਿ ਕਿਸੇ ਦੇ ਕਹੇ ਕੋਈ ਵੀ ਗੈਰ ਸਿਫਾਰਸ਼ਸ਼ੁਦਾ ਖੇਤੀ ਸਮੱਗਰੀ ਦੀ ਵਰਤੋਂ ਨਾਂ ਕਰੋ। ਉਹਨਾਂ ਦੱਸਿਆ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨਵੀਂ ਹੋਣ ਕਾਰਨ ਅਤੇ ਕੁਝ ਤਕਨੀਕੀ ਅਤੇ ਗਲਤੀਆਂ ਕਾਰਨ ਕੁਝ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲਾ ਝੋਨਾ ਵਾਹ ਕੇ ਕੱਦੂ ਕਰਕੇ ਲਵਾਈ ਕੀਤੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਨਵੀਂ ਤਕਨੀਕ ਨੂੰ ਵੱਡੇ ਪੱਧਰ ਤੇ ਅਪਨਾਉਣ ਤੋਂ ਪਹਿਲਾਂ ਤਕਨੀਕ ਦੀਆਂ ਬਰੀਕੀਆਂ ਨੂੰ ਸਮਝਣਾ ਬਹੁਤ ਜ਼ਰੂਰ ਹੁੰਦਾ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਅਜਿਹੀਆਂ ਤਕਨੀਕਾਂ ਅਪਨਾਈਆਂ ਜਾਣ, ਜਿਸ ਨਾਲ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਦਿਆਂ ਖੇਤੀ ਲਾਗਤ ਖਰਚੇ ਘੱਟ ਕਰਨ ਦੇ ਨਾਲ ਨਾਲ ਆਮਦਨ ਵਿੱਚ ਵੀ ਵਾਧਾ ਕੀਤਾ ਜਾ ਸਕੇ।

ਡਾ. ਮਨਦੀਪ ਕੌਰ ਨੇ ਕਿਹਾ ਕਿ ਝੋਨੇ ਦੀ ਬਿਜਾਈ ਫਸਲ ਨੂੰ 130 ਕਿਲੋ ਯੂਰੀਆ ਪ੍ਰਤੀ ਏਕੜ ਨੂੰ ਤਿੰਨ ਬਰਾਬਰ ਕਿਸਤਾਂ ਵਿੱਚ ਬਿਜਾਈ ਤੋਂ ਚੌਥੇ, ਛੇਵੇਂ ਅਤੇ ਨੌਵੇਂ ਹਫਤੇ ਬਾਅਦ ਪਾ ਦੇਣੀ ਚਾਹੀਦੀ ਹੈ ਜਦ ਕਿ ਬਾਸਮਤੀ ਨੂੰ 55 ਕਿਲੋ ਯੂਰੀਆ ਨੂੰ ਤਿੰਨ ਬਰਾਬਰ ਕਿਸ਼ਤਾਂ ਵਿੱਚ ਬਿਜਾਈ ਤੋਂ ਤੀਜੇ, ਛੇਵੇਂ ਅਤੇ ਨੌਵੇਂ ਹਫਤੇ ਬਾਅਦ ਪਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕੁਝ ਥਾਵਾਂ ਤੇ ਲੋਹੇ ਦੀ ਘਾਟ ਵੀ ਦੇਖੀ ਗਈ ਹੈ। ਉਹਨਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਇੱਕ ਕਿਲੋ ਫੈਰਿਸ ਸਲਫੇਟ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here