ਬੁੱਧਵਾਰ ਨੂੰ 6 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਪਾਜੀਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਬੁੱਧਵਾਰ  ਨੂੰ 6 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਇਸ ਤੋਂ ਇਲਾਵਾ 6 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਕਰੋਨਾ ਵਾਈਰਸ ਤੋਂ ਬਚਣ ਲਈ ਜਿਲਾ ਪਠਾਨਕੋਟ ਵਿੱਚ ਮਿਸ਼ਨ ਫਤਿਹ ਅਧੀਨ ਮੂਹਿੰਮ ਚਲਾਈ ਜਾ ਰਹੀ ਹੈ ਸਮੇਂ ਦੀ ਲੋੜ ਹੈ ਕਿ ਅਸੀਂ ਖੁਦ ਜਾਗਰੁਕ ਹੋਈਏ ਅਤੇ ਦੂਸਰਿਆਂ ਨੂੰ ਵੀ ਜਾਗਰੁਕ ਕਰੀਏ ਤਾਂ ਜੋ ਕਰੋਨਾ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ।

Advertisements

ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੂਲ 263 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਨਾਂ ਵਿੱਚੋਂ 221 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 33 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 9 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਬੁੱਧਵਾਰ ਨੂੰ ਜੋ 6 ਲੋਕ ਕਰੋਨਾ ਪਾਜੀਟਿਵ ਆਏ ਹਨ ਉਨਾਂ ਵਿੱਚੋਂ 3 ਲੋਕ ਫਰੈਂਡਸ ਕਾਲੋਨੀ ਪਠਾਨਕੋਟ, ਇੱਕ ਦੀਨਾਨਗਰ ਅਤੇ 2 ਲੋਕ ਸਾਸਤਰੀ ਨਗਰ ਪਠਾਨਕੋਟ ਦੇ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਸੋਮਵਾਰ ਨੂੰ 6 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਿਛਲੀ ਰਾਤ ਜਿਸ ਵਿਅਕਤੀ ਦੀ ਕਰੋਨਾ ਪਾਜੀਟਿਵ ਹੋਣ ਨਾਲ ਇਲਾਜ ਦੋਰਾਨ ਮੋਤ ਹੋ ਗਈ ਸੀ ਉਸ ਦਾ ਅੰਤਿਮ ਸੰਸਕਾਰ ਅੱਜ ਕੋਵਿਡ 19 ਦੀਆਂ ਦਿੱਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here