ਫੇਸਬੁੱਕ ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਨੇ ਮੋਜੂਦਾ ਸਥਿਤੀ ਤੋਂ ਲੋਕਾਂ ਨੂੰ ਕਰਵਾਇਆ ਜਾਣੂ

ਪਠਾਨਕੋਟ (ਦ ਸਟੈਲਰ ਨਿਊਜ਼)।  ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਬੁੱਧਵਾਰ ਦੀ ਸ਼ਾਮ ਨੂੰ ਕੋਵਿਡ-19 ਦੇ ਮੱਦੇਨਜ਼ਰ ਫੇਸਬੁੱਕ ‘ਤੇ  ਲਾਈਵ ਗੱਲਬਾਤ ਕਰਦੇ ਹੋਏ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਾਗ ਵਲੋ ਜਾਰੀ ਹਦਾਇਤਾ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਜਿਲਾ ਪਠਾਨਕੋਟ ਨੂੰ ਇਸ ਮਹਾਂਮਾਰੀ ਤੋੰ ਬਚਾਉਣ ਵਿੱਚ ਆਪਣਾ ਯੋਗਦਾਨ ਦੇਣ। ਉਹਨਾਂ ਕਿਹਾ ਕਿ ਪਿਛਲੇ ਕਰੀਬ 3 ਮਹੀਨਿਆਂ ਵਿੱਚ ਅਸੀਂ ਮਿਲ ਕੇ ਹਰ ਸਥਿਤੀ ਦਾ ਸਾਹਮਣਾ ਕੀਤਾ ਹੈ ਅਤੇ ਭਵਿੱਖ ਵਿੱਚ ਹੋਰ ਵੀ ਜਿਆਦਾ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਸਾਰੇ ਸਹਿਯੋਗ ਦੇ ਕੇ ਆਪਣੇ ਜਿਲੇ ਨੂੰ ਕਰੋਨਾ ਮੁਕਤ ਬਣਾਈਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਨੂੰ ਲੋਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਹੈ, ਜਿਸ ਦੀ ਉਹ ਭਵਿੱਖ ਵਿਚ ਵੀ ਪੂਰੀ ਆਸ ਕਰਦੇ ਹਨ। ਉਹਨਾਂ ਕਿਹਾ ਕਿ ਕਰੋਨਾ ਦੀ ਇਹ ਬਿਮਾਰੀ ਬਹੁਤ ਭਿਆਨਕ ਹੈ ਅਤੇ ਸਮਾਜਿਕ ਦੂਰੀ ਨਾ ਰੱਖਣ ਨਾਲ ਜਲਦੀ ਫੈਲਦੀ ਹੈ। ਇਸ ਲਈ ਹੀ ਪੰਜਾਬ ਸਰਕਾਰ ਨੇ ਇਹਨਾਂ ਸਬੰਧੀ ਹਦਾਇਤਾਂ ਦੀ ਪਾਲਣਾ ਸਖਤੀ ਨਾਲ ਕਰਾਉਣ ਲਈ ਆਦੇਸ਼ ਦਿੱਤੇ ਹੋਏ ਹਨ। ਉਹਨਾਂ ਵੱਲੋਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ”ਮਿਸ਼ਨ ਫਤਹਿ” ਨੂੰ ਸਫਲ ਕਰਨ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਜਿਲਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਵੀ ਕੀਤੀ।

Advertisements

ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਬਚਣ ਦਾ ਸਭ ਤੋਂ ਵਧੀਆ ਤਰੀਕਾ ਹੈ, ਕਿ ਅਸੀਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੀਏ। ਉਹਨਾਂ ਦੱਸਿਆ ਕਿ ਪੰਜਾਬ  ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਜ਼ਿਲੇ ਵਿੱਚ ਕਿਸੇ ਵੀ ਤਰਾਂ ਦੇ ਇਕੱਠ ‘ਤੇ ਪੂਰਨ ਪਾਬੰਦੀ ਹੈ। ਉਹਨਾਂ ਕਿਹਾ ਕਿ ਸਮਾਜਿਕ ਸਮਾਗਮਾ, ਸੋਗ ਸਮਾਗਮਾਂ ਅਤੇ ਹੋਰ ਇਕੱਠ ਕਰਨ ਤੇ ਕਈ ਨਿਯਮ ਲਾਗੂ ਕੀਤੇ ਗਏ ਹਨ ਜਿਹਨਾਂ ਦੀ ਪਾਲਣਾ ਕਰਨਾ ਜਿਲੇ ਦੇ ਹਰ ਨਾਗਰਿਕ ਦਾ ਫਰਜ਼ ਹੈ। ਉਹਨਾਂ  ਕਿਹਾ ਕਿ ਮਾਸਕ ਪਾਉਣਾ ਬੇਹੱਦ ਜਰੂਰੀ ਹੈ ਇਸ ਨਾਲ ਇੱਕ ਦੂਜੇ ਨੁੰ ਸੰਕਰਮਣ ਤੋ ਬਚਾਇਆ ਜਾ ਸਕਦਾ ਹੈ ਉਹਨਾਂ ਕਿਹਾ ਕਿ ਵਾਰ ਵਾਰ ਹੱਥ ਧੋਣੇ ਅਤੇ ਸੰਭਵ ਹੋਵੇ ਤਾਂ ਸੈਨੈਟਾਈਜਰ ਦੀ ਵਰਤੋ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਮੋਜੂਦਾ ਹਾਲਾਤ ਵਿਚ ਸਾਵਧਾਨੀਆਂ ਹੀ ਸੁਰੱਖਿਆਂ ਦਾ ਘੇਰਾ ਮਜਬੂਤ ਕਰ ਰਹੀਆ ਹਨ। ਉਹਨਾਂ ਜਿਲਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜੇਕਰ ਇਹਨਾਂ ਹਦਾਇਤਾ ਦੀ ਪਾਲਣਾ ਕਰਨ ਅਤੇ ਕਰਵਾਉਣ ਵਿਚ ਪੂਰੀ ਮਿਹਨਤ ਕਰਨ ਤਾਂ ਕਰੋਨਾ ਨੁੰ ਹਰਾਉਣਾ ਬੇਹੱਦ ਆਸਾਨ ਹੈ। ਡਿਪਟੀ ਕਮਿਸ਼ਨਰ ਦੇ ਇਸ ਫੇਸਬੁੱਕ ਲਾਈਵ ਪ੍ਰੋਗਰਾਮ ਨੂੰ ਸੋਸ਼ਲ ਮੀਡੀਆ ਉਤੇ ਵੱਡੀ ਗਿਣਤੀ ਵਿਚ ਵੇਖਿਆ ਅਤੇ ਪਸੰਦ ਕੀਤਾ ਗਿਆ।

LEAVE A REPLY

Please enter your comment!
Please enter your name here