ਜਿਲਾ ਸਿੱਖਿਆ ਅਧਿਕਾਰੀ ਨੇ ਕੀਤਾ ਸਰਕਾਰੀ ਸਕੂਲ ਮਨਵਾਲ ਦਾ ਅੋਚਕ ਨਿਰੀਖਣ

ਪਠਾਨਕੋਟ (ਦ ਸਟੈਲਰ ਨਿਊਜ਼)। ਜਗਜੀਤ ਸਿੰਘ ਜਿਲਾ ਸਿੱਖਿਆ ਅਧਿਕਾਰੀ (ਸੈਕੰਡਰੀ) ਅਤੇ ਰਾਜੇਸਵਰ ਸਲਾਰੀਆ ਡਿਪਟੀ ਡੀ.ਈ.ਓ. ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਦਾ ਅੋਚਕ ਨਿਰੀਖਣ ਕੀਤਾ ਗਿਆ। ਉਹਨਾਂ ਵੱਲੋਂ ਸਕੂਲ ਦੀ ਕਾਰਗੁਜਾਰੀ ਦੇਖੀ ਗਈ ਅਤੇ ਬੱਚਿਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ ਗਈ।
ਇਸ ਮੋਕੇ ਤੇ ਉਹਨਾਂ ਵੱਲੋਂ ਸਟਾਫ ਮੈਂਬਰ ਅਤੇ ਵਿਸੇਸ ਤੋਰ ਤੇ ਬੱਚਿਆਂ ਦੇ ਮਾਪਿਆਂ ਨੂੰ ਅਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਂਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੋਕੇ ਤੇ ਸੰਬੋਧਤ ਕਰਦਿਆਂ ਜਿਲਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਵਿਸਥਾਰ ਦੋਰਾਨ ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਪੜਾਈ ਕਰਵਾ ਕੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਵਿਦਿਆਰਥੀ ਦੀ ਪੜਾਈ ਦਾ ਨੁਕਸਾਨ ਨਾ ਹੋਵੇ।

Advertisements

ਉਹਨਾਂ ਕਿਹਾ ਕਿ ਸਕੂਲ ਇਸ ਗੱਲ ਲਈ ਪ੍ਰਸ਼ੰਸਾ ਦਾ ਪਾਤਰ ਹੈ ਕਿ ਇਸ ਸਾਲ ਪਹਿਲਾ ਨਾਲੋਂ 14 ਪ੍ਰਤੀਸ਼ਤ ਬੱਚਿਆਂ ਦਾ ਜਿਆਦਾ ਦਾਖਲਾ ਹੋਇਆ ਹੈ। ਇਸ ਮੌਕੇ ਤੇ ਉਹਨਾਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਸੰਖਿਆ ਵਧਾਉਂਣ ਦੇ ਲਈ ਵਿਸ਼ੇਸ ਟਿਪਸ ਵੀ ਦਿੱਤੇ। ਉਹਨਾਂ ਕਿਹਾ ਕਿ ਸਕੂਲ ਦਾ ਰੱਖ ਰਖਾਵ ਅਤੇ ਬੱਚਿਆਂ ਦੀ ਪੜਾਈ ਨੂੰ ਧਿਆਨ ਵਿੱਚ ਰੱਖ ਕੇ ਅਧਿਆਪਕਾਂ ਵੱਲੋਂ ਕਰਵਾਈ ਜਾ ਰਹੀ ਮਿਹਨਤ ਖੁਦ ਨਜਰ ਆ ਰਹੀ ਹੈ। ਉਹਨਾਂ ਵਧੀਆ ਕਾਰਜਗੁਜਾਰੀ ਦੇ ਲਈ ਸਕੂਲ ਸਟਾਫ ਨੂੰ ਸੁਭਕਾਮਨਾਵਾਂ ਵੀ ਦਿੱਤੀਆਂ।

ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਦੇ ਉਦੇਸ਼ ਨਾਲ ਚਲਾਏ ਗਏ ਮਿਸ਼ਨ ਫਤਿਹ ਅਧੀਨ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਘਰਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਜਾਗਰੁਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਓ ਅਸੀਂ ਵੀ ਆਪਣੀ ਜਿਮੇਦਾਰੀ ਨੂੰ ਸਮਝਦੇ ਹੋਏ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਲਈ ਸਹਿਯੋਗ ਦੇਈਏ ਅਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਕਰੋਨਾ ਵਾਈਰਸ ਦੇ ਵਿਸਥਾਰ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ।

LEAVE A REPLY

Please enter your comment!
Please enter your name here