4 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜੇਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਵੀਰਵਾਰ ਸ਼ੁਕਰਵਾਰ ਦੀ ਰਾਤ ਨੂੰ ਆਈ 273 ਲੋਕਾਂ ਦੀ ਮੈਡੀਕਲ ਰਿਪੋਰਟ ਵਿੱਚੋਂ 270 ਲੋਕਾਂ ਦੀ ਕਰੋਨਾ ਨੈਗੇਟਿਵ ਅਤੇ 3 ਲੋਕਾਂ ਦੀ ਕਰੋਨਾ ਪਾਜੇਟਿਵ ਰਿਪੋਰਟ ਆਈ , ਇਸ ਤਰਾਂ ਇੱਕ ਦੀ ਟਰੂ ਨੈਟ ਰਾਹੀਂ ਜਾਂਚ ਕੀਤੀ ਗਈ ਤਾਂ ਉਸ ਦੀ ਵੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ, ਇਸ ਤੋਂ ਇਲਾਵਾ 5 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

Advertisements

ਉਨਾਂ ਕਿਹਾ ਕਿ ਲੋਕਾਂ ਦੇ ਜਾਗਰੁਕ ਹੋਣ ਨਾਲ ਹੀ ਕਰੋਨਾ ਵਾਈਰਸ ਦੇ ਵਿਸਥਾਰ ਤੇ ਰੋਕ ਲਗਾਈ ਜਾ ਸਕਦੀ ਹੈ, ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ ਤਾਂ ਜੋ ਜਿਲਾ ਪਠਾਨਕੋਟ ਨੂੰ ਵੀ ਕਰੋਨਾ ਮੁਕਤ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਸ਼ੁਕਰਵਾਰ ਨੂੰ ਕੂਲ 268 ਕੇਸ ਕਰੋਨਾ ਪਾਜੇਟਿਵ ਦੇ ਹੋ ਗਏ ਹਨ, ਜਿਨਾਂ ਵਿੱਚੋਂ 229 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 30 ਕੇਸ ਕਰੋਨਾ ਪਾਜੇਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 9 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਵੀਰਵਾਰ ਸ਼ੁਕਰਵਾਰ ਦੀ ਰਾਤ ਨੂੰ ਜਿਨਾਂ 4 ਲੋਕਾਂ ਦੀ ਰਿਪੋਰਟ ਕਰੋਨਾ ਪਾਜੇਟਿਵ ਆਈ ਹੈ ਉਨਾਂ ਵਿੱਚੋਂ 2 ਲੋਕ ਪਹਿਲਾ ਤੋਂ ਕਰੋਨਾ ਪਾਜੇਟਿਵ ਲੋਕਾਂ ਦੇ ਸੰਪਰਕ ਵਿੱਚੋਂ ਸੀ ਅਤੇ ਇੱਕ ਨੂੰ ਕਰੋਨਾ ਦੇ ਲੱਛਣ ਸਨ, ਇੱਕ ਵਿਅਕਤੀ ਦੀ ਟਰੂ ਨੈਟ ਰਾਹੀਂ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਸ਼ੁਕਰਵਾਰ ਨੂੰ 5 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here