ਮਿਸ਼ਨ ਫ਼ਤਿਹ ਤਹਿਤ ਘਰ ਘਰ ਪਹੁੰਚ ਕਰੋਨਾ ਤੋਂ ਬਚਾਅ ਲਈ ਕੀਤਾ ਜਾਗਰੂਕ: ਪੂਨਮ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਅੱਜ ਯੁਵਕ ਸੇਵਾਵਾਂ ਡਿਵੈਲਪਮੈਂਟ ਬੋਰਡ ਮੈਂਬਰ ਪੂਨਮ ਠਾਕੁਰ ਦੀ ਪ੍ਰਧਾਨਗੀ ਵਿੱਚ ਪਠਾਨਕੋਟ ਵਿੱਚ ਜਾਗਰੁਕਤਾ ਪ੍ਰੋਗਰਾਮ ਚਲਾਇਆ ਗਿਆ। ਜਿਸ ਅਧੀਨ ਡੋਰ ਟੂ ਡੋਰ ਪਹੁੰਚ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਪਰਚੇ ਵੰਡੇ ਗਏ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਵਕ ਸੇਵਾਵਾਂ ਡਿਵੈਲਪਮੈਂਟ ਬੋਰਡ ਮੈਂਬਰ ਪੂਨਮ ਠਾਕੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਅੱਜ ਪਠਾਨਕੋਟ ਵਿੱਚ ਵਿਸ਼ੇਸ ਮੂਹਿੰਮ ਚਲਾਈ ਗਈ ਹੈ ਅਤੇ ਲੋਕਾਂ ਨੂੰ ਘਰ ਘਰ ਜਾਂ ਕੇ ਕਰੋਨਾ ਤੋਂ ਬਚਾਅ ਲਈ ਜਾਗਰੁਕ ਵੀ ਕੀਤਾ ਗਿਆ ਹੈ।

Advertisements

ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਹਰੇਕ ਵਿਅਕਤੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੇ ਆਪਣੀ ਜਿਮੇਦਾਰੀ ਨੂੰ ਸਮਝੇ ਤਾਂ ਜੋ ਹਰੇਕ ਵਿਅਕਤੀ ਕਰੋਨਾ ਦੇ ਪ੍ਰਭਾਵ ਤੋਂ ਮੁਕਤ ਹੋ ਸਕੇ। ਉਨਾਂ ਕਿਹਾ ਕਿ ਸਾਡਾ ਇਹ ਉਪਰਾਲਾ ਹੈ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਮਿਸ਼ਨ ਫਤਿਹ ਸਬੰਧੀ ਜਾਗਰੁਕ ਕਰਵਾਇਆ ਜਾਵੇ।  ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਹੱਥ ਧੋਣਾ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਬਾਰੇ ਜਾਗਰੂਕ ਕੀਤਾ ਗਿਆ।

LEAVE A REPLY

Please enter your comment!
Please enter your name here