ਫਰਦ ਕੇਂਦਰ ਵਿੱਚ ਏਐਸਐਮ ਵੱਲੋਂ ਸਟਾਫ ਅਤੇ ਹੋਰ ਪਬਲਿਕ ਨੂੰ ਕੀਤਾ ਮਿਸ਼ਨ ਫਤਿਹ ਪ੍ਰਤੀ ਜਾਗਰੂਕ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਓ ਦੇ ਜਾਗਰੂਕਤਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਜਿਸ ਅਧੀਨ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਈਰਸ  ਦੇ ਵਿਸਥਾਰ ਨੂੰ ਰੋਕਣ ਦੇ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਅੱਜ 21 ਜੁਲਾਈ ਇਸ ਲੜੀ ਅਧੀਨ ਫਰਦ ਕੇਂਦਰ ਪਠਾਨਕੋਟ ਵਿੱਚ ਸਹਾਇਕ ਸਿਸਟਮ ਮੈਨੇਜਰ ਨਰੇਸ਼ ਕੁਮਾਰ ਜਗੋਤਰਾ ਦੀ ਪ੍ਰਧਾਨਗੀ ਵਿੱਚ ਇੱਕ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫਤਿਹ ਅਧੀਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਲਈ ਲੋਕਾਂ ਵਿੱਚ ਜਾਗਰੁਕਤਾ ਪਰਚੇ ਵੀ ਵੰਡੇ ਗਏ ਅਤੇ ਲੋਕਾਂ ਨੂੰ ਇਹਨਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰੇਸ਼ ਕੁਮਾਰ ਜਗੋਤਰਾ ਸਹਾਇਕ ਸਿਸਟਮ ਮੈਨੇਜਰ, ਫਰਦ ਕੇਂਦਰ ਪਠਾਨਕੋਟ ਨੇ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਫਰਦ ਕੇਂਦਰ ਪਠਾਨਕੋਟ ਦੇ ਸਟਾਫ ਨੂੰ ਜਾਗਰੁਕ ਕੀਤਾ ਗਿਆ ਹੈ ਅਤੇ ਸਟਾਫ ਨੂੰ ਕੋਵਾ ਐਪ ਡਾਊਨਲੋਡ ਕਰਵਾਕੇ ਮਿਸ਼ਨ ਫਤਿਹ ਨਾਲ ਵੀ ਜੋੜਿਆ ਗਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਫਰਦ ਕੇਂਦਰ ਵਿੱਚ ਆਉਂਣ ਵਾਲੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਕਰੋਨਾ ਤੋਂ ਬਚਾਓ ਲਈ ਹਰ ਤਰਾਂ ਨਾਲ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਫਰਦ ਕੇਂਦਰ ਦੇ ਬਾਹਰ ਹੈਂਡ ਵਾਸ ਕਰਨ ਦੀ ਵੀ ਵਿਵਸਥਾ ਕੀਤੀ ਗਈ ਹੈ ਅਤੇ ਲੋਕਾਂ ਨੂੰ ਵੀ ਸੋਸਲ ਡਿਸਟੈਂਸ ਬਣਾਈ ਰੱਖਣ ਲਈ ਅਪੀਲ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਫਰਦ ਕੇਂਦਰ ਵਿੱਚ ਆਉਂਣ ਵਾਲੇ ਲੋਕਾਂ ਨੂੰ ਅਪੀਲ ਹੈ ਕਿ ਮੁੰਹ ਢੱਕ ਕੇ ਰੱਖੋਂ, ਵਾਰ ਵਾਰ ਹੈਂਡਵਾਸ ਕਰੋ ਅਤੇ ਸਮਾਜਿੱਕ ਦੂਰੀ ਬਣਾਈ ਰੱਖੋਂ। ਉਹਨਾਂ ਕਿਹਾ ਕਿ ਅਗਰ ਅਸੀਂ ਸਾਰੇ ਹੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹਾਂ ਤਾਂ ਅਸੀਂ ਕਰੋਨਾ ਦੇ ਵਿਸਥਾਰ ਨੂੰ ਰੋਕ ਸਕਦੇ ਹਾਂ ਅਤੇ ਪੰਜਾਬ ਦੇ ਸਪਨੇ ਕਰੋਨਾ ਮੁਕਤ ਪੰਜਾਬ ਨੂੰ ਪੂਰਾ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਆਓ ਜਾਗਰੂਕ ਹੋਈਏ ਅਤੇ ਆਪਣੇ ਜਿਲੇ ਨੂੰ ,ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖੀਏ।

LEAVE A REPLY

Please enter your comment!
Please enter your name here