Sunday, October 25, 2026
Home Education 6 ਮਹੀਨੇ ਦਾ ਮੁਫ਼ਤ ਉਰਦੂ ਆਮੋਜ਼ ਕੋਰਸ ਅਗਸਤ 2020 ਤੋਂ ਸ਼ੁਰੂ

6 ਮਹੀਨੇ ਦਾ ਮੁਫ਼ਤ ਉਰਦੂ ਆਮੋਜ਼ ਕੋਰਸ ਅਗਸਤ 2020 ਤੋਂ ਸ਼ੁਰੂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਅਗਸਤ 2020 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ 6 ਮਹੀਨੇ ਦਾ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ।

Advertisements

ਉਨਾਂ ਦੱਸਿਆ ਕਿ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖਲਾ ਫਾਰਮ ਜ਼ਿਲਾ ਭਾਸ਼ਾ ਦਫ਼ਤਰ, ਤੀਜੀ ਮੰਜ਼ਿਲ, ਕਮਰਾ ਨੰ: 307-309, ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਉਨਾਂ ਦੱਸਿਆ ਕਿ ਬਿਨੈਪੱਤਰ ਤੱਕ ਸਾਧਾਰਣ ਕਾਗਜ਼ ‘ਤੇ ਜ਼ਿਲਾ ਭਾਸ਼ਾ ਅਫ਼ਸਰ ਦੇ ਦਫ਼ਤਰ ਵੀ ਭੇਜਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਉਰਦੂ ਦੀ ਕਲਾਸ 1 ਅਗਸਤ 2020 ਤੋਂ ਸ਼ੁਰੂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here